ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਅਤੇ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ

Friday, Apr 12, 2024 - 07:45 PM (IST)

ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਅਤੇ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ

ਨਵੀਂ ਦਿੱਲੀ (ਵਾਰਤਾ)- ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਐਡਵਾਇਜ਼ਰੀ ਜਾਰੀ ਕਰਕੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਰਾਨ ਅਤੇ ਇਜ਼ਰਾਈਲ ਦੀ ਯਾਤਰਾ ਨਾ ਕਰਨ ਅਤੇ ਜੋ ਪਹਿਲਾਂ ਹੀ ਉਥੇ ਮੌਜੂਦ ਹਨ ਉਨ੍ਹਾਂ ਨੂੰ ਬਹੁਤ ਸਾਵਧਾਨੀ ਵਰਤਣ ਲਈ ਕਿਹਾ ਹੈ। ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇੱਥੇ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਕਿ ਖੇਤਰ ਵਿੱਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: ਸਾਈਬਰ ਅਪਰਾਧ ਦੇ ਮਾਮਲੇ ’ਚ 10ਵੇਂ ਨੰਬਰ ’ਤੇ ਹੈ ਭਾਰਤ, ਅਧਿਐਨ 'ਚ ਹੋਇਆ ਖ਼ੁਲਾਸਾ

ਮੰਤਰਾਲ ਨੇ ਕਿਹਾ ਕਿ ਜਿਹੜੇ ਲੋਕ ਵਰਤਮਾਨ ਵਿੱਚ ਈਰਾਨ ਜਾਂ ਇਜ਼ਰਾਈਲ ਵਿੱਚ ਰਹਿ ਰਹੇ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਉੱਥੇ ਭਾਰਤੀ ਦੂਤਾਘਰਾਂ ਨਾਲ ਸੰਪਰਕ ਕਰਨ ਅਤੇ ਆਪਣਾ ਰਜਿਸਟ੍ਰੇਸ਼ਨ ਕਰਾਉਣ ਦੇ ਨਾਲ ਹੀ ਆਪਣੀ ਸੁਰੱਖਿਆ ਦਾ ਪੂਰਾ ਧਿਆਨ ਰੱਖਣ।

ਇਹ ਵੀ ਪੜ੍ਹੋ: ਅਮਰੀਕਾ 'ਚ ਵਿਦਿਆਰਥੀਆਂ ਦੀਆਂ ਮੌਤਾਂ 'ਤੇ ਬੋਲਿਆ ਭਾਰਤ, ਜਾਂਚ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News