ਯੂਕ੍ਰੇਨ 'ਚ ਰਹਿਣ ਵਾਲੇ ਭਾਰਤੀਆਂ ਨੇ PM ਮੋਦੀ ਨੂੰ ਲਿਖੀ ਚਿੱਠੀ, ਜੰਗ ਨੂੰ ਸੁਲਝਾਉਣ ਲਈ ਮੰਗੀ ਮਦਦ

Tuesday, Aug 20, 2024 - 04:06 PM (IST)

ਕੀਵ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 23 ਅਗਸਤ ਨੂੰ ਯੂਕ੍ਰੇਨ ਦੌਰੇ ਤੋਂ ਪਹਿਲਾਂ ਉੱਥੇ ਮੌਜੂਦ ਭਾਰਤੀ ਭਾਈਚਾਰੇ ਨੇ ਉਨ੍ਹਾਂ ਨੂੰ ਇੱਕ ਖੁੱਲ੍ਹਾ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਭਾਰਤੀ ਭਾਈਚਾਰੇ ਨੇ ਪੀ.ਐਮ ਮੋਦੀ ਨੂੰ ਸੰਕਟ ਦੀ ਇਸ ਘੜੀ ਵਿੱਚ ਭਾਰਤ ਤੋਂ ਮਨੁੱਖੀ ਮਦਦ ਦੇ ਨਾਲ-ਨਾਲ ਰੂਸ-ਯੂਕ੍ਰੇਨ ਜੰਗ ਨੂੰ ਰੋਕਣ ਵਿੱਚ ਮਦਦ ਦੀ ਅਪੀਲ ਕੀਤੀ ਹੈ। ਯੂਕ੍ਰੇਨ ਵਿੱਚ ਮੌਜੂਦ 200 ਤੋਂ ਵੱਧ ਭਾਰਤੀਆਂ ਵੱਲੋਂ ਦਸਤਖਤ ਕੀਤੇ ਇਸ ਖੁੱਲ੍ਹੇ ਪੱਤਰ ਵਿੱਚ ਪੀ.ਐਮ ਮੋਦੀ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਜੰਗੀ ਸੰਕਟ ਦਾ ਸਹੀ ਹੱਲ ਕੱਢਣ ਵਿੱਚ ਤੁਹਾਡੀ ਅਗਵਾਈ ਅਤੇ ਦਖਲਅੰਦਾਜ਼ੀ ਕਾਰਗਰ ਹੋ ਸਕਦੀ ਹੈ। ਇਹ ਮਨੁੱਖੀ ਕਦਰਾਂ-ਕੀਮਤਾਂ ਅਤੇ ਜਮਹੂਰੀ ਮਿਆਰਾਂ ਲਈ ਭਾਰਤ ਦੇ ਸਮਰਥਨ ਨੂੰ ਵੀ ਦਰਸਾਏਗਾ।

ਭਾਰਤੀ ਭਾਈਚਾਰੇ ਨੇ ਪੱਤਰ ਵਿੱਚ ਇਹ ਵੀ ਦੱਸਿਆ ਹੈ ਕਿ ਯੂਕ੍ਰੇਨ ਦੀਆਂ ਸਰਹੱਦਾਂ ’ਤੇ ਰੂਸੀ ਫ਼ੌਜ ਹਰ ਪਾਸਿਓਂ ਹਮਲੇ ਦੀ ਮਾਰ ਹੇਠ ਹੈ। ਮਿਜ਼ਾਈਲਾਂ ਅਤੇ ਹਵਾਈ ਹਮਲਿਆਂ ਦਾ ਸ਼ਿਕਾਰ ਨਾ ਸਿਰਫ ਫੌਜੀ ਟਿਕਾਣੇ ਹਨ, ਸਗੋਂ ਆਮ ਨਾਗਰਿਕ ਅਤੇ ਬੱਚੇ ਵੀ ਆਪਣੀਆਂ ਜਾਨਾਂ ਗੁਆ ਰਹੇ ਹਨ। ਲੜਾਈ ਨੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਯੂਰਪ ਵਿੱਚ ਸਭ ਤੋਂ ਵੱਡਾ ਅੰਦਰੂਨੀ ਵਿਸਥਾਪਨ ਸੰਕਟ ਪੈਦਾ ਕੀਤਾ ਹੈ। ਹਾਲਾਂਕਿ, ਰੂਸ-ਯੂਕ੍ਰੇਨ ਸੰਕਟ 'ਤੇ ਭਾਰਤ ਦੇ ਸੰਭਾਵਿਤ ਸ਼ਾਂਤੀ ਪ੍ਰਸਤਾਵ ਬਾਰੇ ਪੁੱਛੇ ਜਾਣ 'ਤੇ ਵਿਦੇਸ਼ ਮੰਤਰਾਲੇ ਦੇ ਪੱਛਮੀ ਮਾਮਲਿਆਂ ਦੇ ਸਕੱਤਰ ਤਨਮਯ ਲਾਲ ਨੇ ਕਿਹਾ ਕਿ ਭਾਰਤ ਨੇ ਲਗਾਤਾਰ ਅਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਵਿਵਾਦ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ। ਇਸ ਲਈ ਸੰਵਾਦ ਬਹੁਤ ਜ਼ਰੂਰੀ ਹੈ। ਇੰਨਾ ਹੀ ਨਹੀਂ, ਭਾਰਤ ਨੇ ਇਹ ਵੀ ਕਿਹਾ ਕਿ ਸਥਾਈ ਸ਼ਾਂਤੀ ਉਨ੍ਹਾਂ ਵਿਕਲਪਾਂ ਨਾਲ ਹੀ ਸੰਭਵ ਹੈ, ਜੋ ਦੋਵਾਂ ਧਿਰਾਂ ਨੂੰ ਮਨਜ਼ੂਰ ਹਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ 90 ਫੁੱਟ ਦੀ ਹਨੂੰਮਾਨ ਦੀ 'ਮੂਰਤੀ' ਦਾ ਉਦਘਾਟਨ

ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਦੁਹਰਾਇਆ ਕਿ ਭਾਰਤ ਸਾਰੀਆਂ ਧਿਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਹਾਲ ਹੀ 'ਚ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਅਤੇ ਯੂਕ੍ਰੇਨ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਸੀ। ਭਾਰਤ ਇਸ ਗੁੰਝਲਦਾਰ ਸਮੱਸਿਆ ਦੇ ਸ਼ਾਂਤੀਪੂਰਨ ਹੱਲ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਬਾਕੀ ਇਹ ਦੇਖਣਾ ਹੋਵੇਗਾ ਕਿ ਪੀ.ਐਮ ਮੋਦੀ ਦੇ ਯੂਕ੍ਰੇਨ ਦੌਰੇ ਦੌਰਾਨ ਦੋਵਾਂ ਨੇਤਾਵਾਂ ਦੀ ਗੱਲਬਾਤ ਤੋਂ ਕੀ ਨਿਕਲਦਾ ਹੈ। ਵਸੁਧੈਵ ਕੁਟੁੰਬਕਮ ਦੇ ਭਾਰਤ ਦੇ ਵਿਚਾਰ ਨੂੰ ਦੁਹਰਾਉਂਦੇ ਹੋਏ, ਭਾਰਤੀ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਉਹ ਪੀ.ਐਮ ਮੋਦੀ ਦੇ ਯੂਕ੍ਰੇਨ ਦੌਰੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਭਾਰਤ ਅਤੇ ਯੂਕ੍ਰੇਨ ਦੇ 30 ਸਾਲ ਪੁਰਾਣੇ ਕੂਟਨੀਤਕ ਸਬੰਧਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਪ੍ਰਧਾਨ ਮੰਤਰੀ ਕੀਵ ਵਿੱਚ ਹੋਣਗੇ। ਯੂਕ੍ਰੇਨ ਸੰਕਟ ਦੇ ਮੱਦੇਨਜ਼ਰ ਫੌਜੀ ਤਾਕਤ ਰਾਹੀਂ ਵਿਵਾਦਾਂ ਦੇ ਹੱਲ ਨੂੰ ਰੱਦ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦਾ ਸਵਾਗਤ ਕਰਦਿਆਂ ਯੂਕ੍ਰੇਨ ਵਿੱਚ ਮੌਜੂਦ ਭਾਰਤੀਆਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਅਸੀਂ ਸਾਰੇ ਯੂਕ੍ਰੇਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਮਰਥਨ ਕਰਦੇ ਹਾਂ।

ਜਾਣੋ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਪ੍ਰੋਗਰਾਮ ਬਾਰੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਅਗਸਤ ਦੀ ਦੇਰ ਸ਼ਾਮ ਪੋਲੈਂਡ ਅਤੇ ਯੂਕ੍ਰੇਨ ਦੇ ਦੌਰੇ ਲਈ ਰਵਾਨਾ ਹੋਣਗੇ। ਵਿਦੇਸ਼ ਮੰਤਰਾਲੇ ਅਨੁਸਾਰ, ਪੀ.ਐਮ ਮੋਦੀ 21 ਅਤੇ 22 ਅਗਸਤ ਨੂੰ ਪੋਲੈਂਡ ਵਿੱਚ ਹੋਣਗੇ। ਜਦੋਂ ਕਿ 23 ਅਗਸਤ ਨੂੰ ਉਹ ਕੀਵ ਜਾਣਗੇ ਜਿੱਥੇ ਉਨ੍ਹਾਂ ਦੀ ਮੁਲਾਕਾਤ ਯੂਕ੍ਰੇਨਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਹੋਵੇਗੀ। ਜੂਨ 2024 ਵਿੱਚ ਇਟਲੀ ਵਿੱਚ ਹੋਏ ਜੀ-7 ਸੰਮੇਲਨ ਦੌਰਾਨ ਪੀ.ਐਮ ਮੋਦੀ ਅਤੇ ਜ਼ੇਲੇਂਸਕੀ ਦੀ ਮੁਲਾਕਾਤ ਵੀ ਹੋਈ ਸੀ। ਜੁਲਾਈ ਵਿੱਚ ਪੀ.ਐਮ ਮੋਦੀ ਨੇ ਮਾਸਕੋ ਦਾ ਦੌਰਾ ਕੀਤਾ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਭਾਰਤ ਦੇ ਪ੍ਰਧਾਨ ਮੰਤਰੀ ਇਕਲੌਤੇ ਵਿਸ਼ਵ ਨੇਤਾ ਹਨ ਜਿਨ੍ਹਾਂ ਨੇ ਸਿਰਫ ਇਕ ਮਹੀਨੇ ਦੇ ਅੰਦਰ ਰੂਸ ਅਤੇ ਯੂਕ੍ਰੇਨ ਦੋਵਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਹੈ। ਉਹ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕਰਨ ਲਈ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News