ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਲਾ ਰਹੇ ਮਦਦ ਦੀ ਗੁਹਾਰ

Monday, Jun 08, 2026 - 05:00 PM (IST)

ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਲਾ ਰਹੇ ਮਦਦ ਦੀ ਗੁਹਾਰ

ਇੰਟਰਨੈਸ਼ਨਲ ਡੈਸਕ- ਕੁਝ ਦਿਨਾਂ ਦੀ ਸ਼ਾਂਤੀ ਮਗਰੋਂ ਇਰਾਨ-ਇਜ਼ਰਾਈਲ ਵਿਚਾਲੇ ਹੋਏ ਤਾਜ਼ਾ ਹਮਲਿਆਂ ਮਗਰੋਂ ਮਿਡਲ ਈਸਟ 'ਚ ਤਣਾਅ ਇਕ ਵਾਰ ਫ਼ਿਰ ਤੋਂ ਸਿਖ਼ਰ 'ਤੇ ਪਹੁੰਚ ਗਿਆ ਹੈ। ਇਨ੍ਹਾਂ ਹਮਲਿਆਂ ਵਿਚਾਲੇ ਹੋਰਮੁਜ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਓਮਾਨ ਦੇ ਸਮੁੰਦਰੀ ਤੱਟ ਦੇ ਨੇੜੇ ਇੱਕ ਵਿਦੇਸ਼ੀ ਕਾਰਗੋ ਜਹਾਜ਼ 'ਤੇ ਹਮਲਾ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 'ਤੇ 24 ਭਾਰਤੀ ਕ੍ਰੂ ਮੈਂਬਰ ਸਵਾਰ ਹਨ ਤੇ ਰਾਹਤ ਦੀ ਗੱਲ ਇਹ ਹੈ ਕਿ ਸਾਰੇ ਸੁਰੱਖਿਅਤ ਹਨ।

ਰਿਪੋਰਟਾਂ ਮੁਤਾਬਕ, ਇਹ ਵਿਦੇਸ਼ੀ ਜਹਾਜ਼ ਜਦੋਂ ਓਮਾਨ ਦੇ ਤੱਟ ਦੇ ਕੋਲੋਂ ਲੰਘ ਰਿਹਾ ਸੀ, ਉਸ ਸਮੇਂ ਇਸ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ। ਹਮਲੇ ਤੋਂ ਤੁਰੰਤ ਬਾਅਦ ਜਹਾਜ਼ ਦੇ ਕਪਤਾਨ ਨੇ ਸੁਰੱਖਿਆ ਏਜੰਸੀਆਂ ਨੂੰ ਐਮਰਜੈਂਸੀ ਮੈਸੇਜ ਭੇਜਿਆ।

ਇਹ ਵੀ ਪੜ੍ਹੋ- ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ ਦੇ ਖ਼ਤਰੇ ਵਿਚਾਲੇ ਭਾਰਤੀ ਨਾਗਰਿਕਾਂ ਲਈ ਜਾਰੀ ਹੋਈ ਐਡਵਾਈਜ਼ਰੀ

ਹਮਲੇ ਦੀ ਸੂਚਨਾ ਮਿਲਦਿਆਂ ਹੀ ਇਲਾਕੇ 'ਚ ਤਾਇਨਾਤ ਅੰਤਰਰਾਸ਼ਟਰੀ ਸਮੁੰਦਰੀ ਸੁਰੱਖਿਆ ਬਲ ਅਤੇ ਭਾਰਤੀ ਨੇਵੀ ਦੇ ਜਹਾਜ਼ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਜਹਾਜ਼ ਨੂੰ ਸੁਰੱਖਿਅਤ ਰਸਤੇ ਰਾਹੀਂ ਅੱਗੇ ਵਧਾਉਣ ਲਈ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਹਮਲਾ ਕਿਸੇ ਦੇਸ਼ ਵੱਲੋਂ ਕੀਤਾ ਗਿਆ, ਜਾਂ ਫ਼ਿਰ ਇਹ ਸਮੁੰਦਰੀ ਲੁਟੇਰਿਆਂ ਦਾ ਹਮਲਾ ਸੀ। ਪਰ ਇਸ ਹਮਲੇ ਨੇ ਇਲਾਕੇ 'ਚੋਂ ਲੰਘਣ ਵਾਲੇ ਜਹਾਜ਼ਾਂ ਲਈ ਮੁੜ ਤੋਂ ਖ਼ਤਰਾ ਪੈਦਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ 'ਲੀਕ', NEET-UG ਪ੍ਰੀਖਿਆ ਬਾਰੇ ਵੱਡੀ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News