''''ਅਸੀਂ ਲਗਾਤਾਰ ਉਨ੍ਹਾਂ ਦੇ ਸੰਪਰਕ ''ਚ ਹਾਂ...'''', ਈਰਾਨ ''ਚ ਫ਼ਸੇ ਭਾਰਤੀਆਂ ਬਾਰੇ ਸਿਰਸਾ ਨੇ ਦਿੱਤੀ ਵੱਡੀ ਅਪਡੇਟ
Friday, Jun 20, 2025 - 02:03 PM (IST)

ਨਵੀਂ ਦਿੱਲੀ- ਬੀਤੇ ਕੁਝ ਦਿਨਾਂ ਤੋਂ ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਦੇ ਹਾਲਾਤ ਬਣੇ ਹੋਏ ਹਨ ਤੇ ਇਸ ਟਕਰਾਅ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਦਰਮਿਆਨ ਦਿੱਲੀ ਤੋਂ ਭਾਜਪਾ ਆਗੂ ਅਤੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਈਰਾਨ 'ਚ ਫਸੇ ਭਾਰਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਤਹਿਰਾਨ 'ਚ ਫਸੇ ਭਾਰਤੀਆਂ ਨੂੰ ਉੱਥੋਂ ਕੱਢਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਹ ਈਰਾਨ 'ਚ ਭਾਰਤੀ ਅੰਬੈਸਡਰ ਗੌਰਵ ਸ੍ਰੇਸ਼ਠ ਨਾਲ ਉਹ ਲਗਾਤਾਰ ਸੰਪਰਕ 'ਚ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਗੌਰਵ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਨਾਲ ਇਸ ਸਮੇਂ 3 ਸਿੱਖ ਪਰਿਵਾਰ ਵੀ ਮੌਜੂਦ ਹਨ, ਜਿਨ੍ਹਾਂ ਸਣੇ ਕੁੱਲ 4,000 ਭਾਰਤੀਆਂ ਨੂੰ ਤਹਿਰਾਨ ਤੋਂ ਸੁਰੱਖਿਅਤ ਕੱਢ ਕੇ ਉੱਥੋਂ ਕਰੀਬ 10 ਘੰਟੇ ਦੀ ਦੂਰੀ 'ਤੇ ਸਥਿਤ ਮਸਦ ਸ਼ਹਿਰ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਿਆ ਗਿਆ ਪਾਰਟੀ ਦਾ ਸੂਬਾ ਪ੍ਰਧਾਨ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 48 ਸਿੱਖਾਂ ਦੀ ਇਕ ਲਿਸਟ ਗੌਰਵ ਨਾਲ ਸਾਂਝੀ ਕੀਤੀ ਹੈ, ਜੋ ਕਿ ਈਰਾਨ 'ਚ ਮੌਜੂਦ ਹਨ ਤੇ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਸਥਾਨ 'ਤੇ ਪੁਹੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਈਰਾਨ 'ਚ ਕਿਸੇ ਤਰ੍ਹਾਂ ਦੀ ਵੀ ਮਦਦ ਦੀ ਲੋੜ ਹੋਵੇ ਤਾਂ ਉਹ ਤੁਰੰਤ ਮਸਦ ਸ਼ਹਿਰ ਪਹੁੰਚ ਕੇ ਭਾਰਤੀ ਅੰਬੈਸਡਰਾਂ ਨਾਲ ਸੰਪਰਕ ਕਰੇ, ਜਿਸ ਮਗਰੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e