ਹੈਰਾਨੀਜਨਕ: ਮਾਲਦੀਵ ਦੀ ਯਾਤਰਾ ਕਰਨ ਵਾਲੇ ਲੋਕਾਂ 'ਚ ਸਭ ਤੋਂ ਅੱਗੇ ਭਾਰਤੀ, ਗਿਣਤੀ ਦੋ ਲੱਖ ਤੋਂ ਹੋਈ ਪਾਰ

Tuesday, Jan 09, 2024 - 02:56 PM (IST)

ਹੈਰਾਨੀਜਨਕ: ਮਾਲਦੀਵ ਦੀ ਯਾਤਰਾ ਕਰਨ ਵਾਲੇ ਲੋਕਾਂ 'ਚ ਸਭ ਤੋਂ ਅੱਗੇ ਭਾਰਤੀ, ਗਿਣਤੀ ਦੋ ਲੱਖ ਤੋਂ ਹੋਈ ਪਾਰ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਕਸ਼ਦੀਪ ਦੌਰੇ ਤੋਂ ਬਾਅਦ ਮਾਲਦੀਵ ਦੇ ਮੰਤਰੀਆਂ ਦੇ ਅਪਮਾਨਜਨਕ ਬਿਆਨਾਂ ਨੂੰ ਲੈ ਕੇ ਭਾਰਤ ਅਤੇ ਮਾਲਦੀਵ ਵਿਚਾਲੇ ਕੂਟਨੀਤਕ ਵਿਵਾਦ ਜ਼ਿਆਦਾ ਵੱਧ ਗਿਆ ਹੈ। ਭਾਰਤ-ਮਾਲਦੀਵ ਵਿਵਾਦ ਵਿਚਕਾਰ ਮਿਲੇ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਸ ਟਾਪੂ ਦੇਸ਼ ਵਿੱਚ ਆਉਣ ਵਾਲੇ ਸੈਲਾਨੀਆਂ ਵਿੱਚੋਂ ਸਭ ਤੋਂ ਵੱਧ ਗਿਣਤੀ ਭਾਰਤੀਆਂ ਦੀ ਰਹੀ ਹੈ। ਕੋਰੋਨਾ ਮਹਾਂਮਾਰੀ ਤੋਂ ਬਾਅਦ ਹਰ ਸਾਲ ਦੋ ਲੱਖ ਤੋਂ ਵੱਧ ਭਾਰਤੀ ਲੋਕਾਂ ਵਲੋਂ ਮਾਲਦੀਵ ਦਾ ਦੌਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਰੱਥ ਦੇ ਰੂਪ 'ਚ ਸਜਾਏ ਵਾਹਨ 'ਚ ਅਯੁੱਧਿਆ ਭੇਜੇ ਜਾਣਗੇ 200 ਕਿੱਲੋ ਲੱਡੂ, ਮਕਰ ਸੰਕ੍ਰਾਂਤੀ ਵੀ ਮਨਾਈ ਜਾਵੇਗੀ

PunjabKesari

2023 'ਚ 2.03 ਲੱਖ ਤੋਂ ਵੱਧ ਭਾਰਤੀਆਂ ਨੇ ਕੀਤੀ ਮਾਲਦੀਵ ਦੀ ਯਾਤਰਾ 
ਮਾਲਦੀਵ ਦੇ ਸੈਰ-ਸਪਾਟਾ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਸਾਲ 2023 ਵਿੱਚ 2.03 ਲੱਖ ਤੋਂ ਵੱਧ ਭਾਰਤੀਆਂ ਨੇ ਇਸ ਟਾਪੂ ਦੇਸ਼ ਦਾ ਦੌਰਾ ਕੀਤਾ ਹੈ। ਸਾਲ 2022 ਵਿੱਚ ਇਹ ਗਿਣਤੀ 2.4 ਲੱਖ ਤੋਂ ਵੱਧ ਸੀ ਅਤੇ 2021 ਵਿੱਚ 2.11 ਲੱਖ ਤੋਂ ਵੱਧ ਭਾਰਤੀਆਂ ਨੇ ਮਾਲਦੀਵ ਦਾ ਦੌਰਾ ਕੀਤਾ ਸੀ। ਮਾਲਦੀਵ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇੱਕ ਹੈ, ਜੋ ਮਹਾਂਮਾਰੀ ਦੌਰਾਨ ਅੰਤਰਰਾਸ਼ਟਰੀ ਸੈਲਾਨੀਆਂ ਲਈ ਖੁੱਲ੍ਹਾ ਰਿਹਾ ਅਤੇ ਉਸ ਸਮੇਂ ਦੌਰਾਨ ਲਗਭਗ 63,000 ਭਾਰਤੀਆਂ ਨੇ ਸੈਰ-ਸਪਾਟੇ ਲਈ ਮਾਲਦੀਵ ਨੂੰ ਚੁਣਿਆ।

ਇਹ ਵੀ ਪੜ੍ਹੋ - IndiGo ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ! ਹੁਣ ਇਨ੍ਹਾਂ ਸੀਟਾਂ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ

PunjabKesari

ਸੋਸ਼ਲ ਮੀਡੀਆ 'ਤੇ ਹੈਸ਼ਟੈਗ 'ਬਾਇਕਾਟ ਮਾਲਦੀਵਜ਼' ਕਰ ਰਿਹਾ ਸੀ ਟ੍ਰੈਂਡ
ਮਾਲਦੀਵ ਵਿਚ 2018 'ਚ 90,474 ਸੈਲਾਨੀਆਂ ਦੇ ਨਾਲ ਭਾਰਤੀਆਂ ਦੀ ਗਿਣਤੀ ਪੰਜਵੇਂ ਸਥਾਨ 'ਤੇ ਹੈ। 2019 ਵਿੱਚ, ਭਾਰਤ ਇਸ ਮਾਮਲੇ ਵਿਚ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਦੁੱਗਣੀ ਗਿਣਤੀ (1,66,030) ਨਾਲ ਦੂਜੇ ਸਥਾਨ 'ਤੇ ਪਹੁੰਚ ਗਿਆ। ਹਾਲਾਂਕਿ, ਮਾਲਦੀਵ ਦੀ ਸਰਕਾਰ ਦੇ ਤਿੰਨ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਤੋਂ ਬਾਅਦ ਭਾਰਤੀਆਂ ਲਈ ਪਸੰਦੀਦਾ ਟਿਕਾਣਾ ਦੇਸ਼ ਹੁਣ ਆਲੋਚਨਾ ਦਾ ਸਾਹਮਣਾ ਕਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਪੋਸਟਾਂ ਦੇਖੀਆਂ ਗਈਆਂ ਸਨ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਵਿਵਾਦ ਦੇ ਮੱਦੇਨਜ਼ਰ ਕੁਝ ਭਾਰਤੀ ਮਾਲਦੀਵ ਦੀ ਆਪਣੀ ਨਿਰਧਾਰਤ ਯਾਤਰਾ ਰੱਦ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ 'ਬਾਇਕਾਟ ਮਾਲਦੀਵਜ਼' ਹੈਸ਼ਟੈਗ ਵੀ ਟ੍ਰੈਂਡ ਕਰ ਰਿਹਾ ਸੀ।

ਇਹ ਵੀ ਪੜ੍ਹੋ - ਸੋਨਾ-ਚਾਂਦੀ ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, ਡਿੱਗੀਆਂ ਕੀਮਤਾਂ, ਜਾਣੋ ਅੱਜ ਦੇ ਤਾਜ਼ਾ ਭਾਅ

PunjabKesari

ਮਾਲਦੀਵ ਸਰਕਾਰ ਨੇ ਇਨ੍ਹਾਂ ਤਿੰਨਾਂ ਉਪ ਮੰਤਰੀਆਂ ਨੂੰ ਕਰ ਦਿੱਤਾ ਸੀ ਮੁਅੱਤਲ 
ਭਾਰਤ-ਮਾਲਦੀਵਜ਼ ਕੂਟਨੀਤਕ ਵਿਵਾਦ ਦੇ ਵਿਚਕਾਰ EaseMyTrip ਨੇ ਸੋਮਵਾਰ ਨੂੰ ਕਿਹਾ ਕਿ ਉਸਦੀ ਵੈਬਸਾਈਟ ਨੇ ਭਾਰਤ ਨਾਲ "ਏਕਤਾ" ਪ੍ਰਗਟ ਕਰਨ ਲਈ ਟਾਪੂ ਦੇਸ਼ ਲਈ ਸਾਰੀਆਂ ਉਡਾਣਾਂ ਦੀ ਬੁਕਿੰਗ 'ਤੇ ਰੋਕ ਲੱਗਾ ਦਿੱਤੀ ਹੈ। ਮਾਲਦੀਵ ਦੇ ਤਿੰਨ ਉਪ ਮੰਤਰੀਆਂ - ਮਲਸ਼ਾ ਸ਼ਰੀਫ, ਮਰੀਅਮ ਸ਼ਿਊਨਾ ਅਤੇ ਅਬਦੁੱਲਾ ਮਹਿਜ਼ੂਮ ਮਜੀਦ ਨੇ ਲਕਸ਼ਦੀਪ ਦੇ ਦੌਰੇ ਤੋਂ ਬਾਅਦ 'ਐਕਸ' 'ਤੇ ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਕਰਦੇ ਹੋਏ ਦੋਸ਼ ਲਾਇਆ ਕਿ ਨਵੀਂ ਦਿੱਲੀ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਮਾਲਦੀਵ ਦੇ ਵਿਕਲਪਕ ਸੈਰ-ਸਪਾਟਾ ਸਥਾਨ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਬਾਅਦ ਮਾਲਦੀਵ ਸਰਕਾਰ ਨੇ ਇਨ੍ਹਾਂ ਤਿੰਨਾਂ ਨੂੰ ਮੁਅੱਤਲ ਕਰ ਦਿੱਤਾ। ਵਿਵਾਦ ਦੇ ਵਿਚਕਾਰ, ਅਮਿਤਾਭ ਬੱਚਨ, ਸਲਮਾਨ ਖਾਨ, ਅਕਸ਼ੈ ਕੁਮਾਰ ਅਤੇ ਸਚਿਨ ਤੇਂਦੁਲਕਰ ਵਰਗੀਆਂ ਮਸ਼ਹੂਰ ਹਸਤੀਆਂ ਨੇ ਐਤਵਾਰ ਨੂੰ ਲੋਕਾਂ ਨੂੰ ਭਾਰਤੀ ਟਾਪੂਆਂ ਅਤੇ ਤੱਟਵਰਤੀ ਸਥਾਨਾਂ 'ਤੇ ਛੁੱਟੀਆਂ ਬਿਤਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News