ਲੈਂਡਿੰਗ ਦੌਰਾਨ ਠਾਹ ਰਨਵੇ 'ਤੇ ਵੱਜਾ ਯਾਤਰੀਆਂ ਨਾਲ ਭਰਿਆ ਜਹਾਜ਼
Saturday, Dec 13, 2025 - 03:51 PM (IST)
ਰਾਂਚੀ : ਝਾਰਖੰਡ ਦੇ ਰਾਂਚੀ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਇੰਡੀਗੋ ਦੇ ਇੱਕ ਜਹਾਜ਼ ਦੀ ਪੂਛ ਰਨਵੇਅ ਨਾਲ ਟਕਰਾ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ 7:30 ਵਜੇ ਦੇ ਕਰੀਬ ਵਾਪਰੀ, ਜਦੋਂ ਭੁਵਨੇਸ਼ਵਰ ਤੋਂ ਰਾਂਚੀ ਆਇਆ ਜਹਾਜ਼ ਹਵਾਈ ਅੱਡੇ 'ਤੇ ਉਤਰ ਰਿਹਾ ਸੀ। ਅਧਿਕਾਰੀਆਂ ਅਨੁਸਾਰ, ਜਹਾਜ਼ ਵਿੱਚ ਲਗਭਗ 70 ਯਾਤਰੀ ਸਵਾਰ ਸਨ।
ਪੜ੍ਹੋ ਇਹ ਵੀ - ਸਿਰਫ਼ 1 ਰੁਪਏ 'ਚ ਜ਼ਮੀਨ ਦੇ ਰਹੀ ਸਰਕਾਰ, ਜਾਣੋ ਕਿਸ ਨੂੰ ਮਿਲੇਗਾ ਫਾਇਦਾ, ਕੀ ਹਨ ਸ਼ਰਤਾਂ
ਰਾਂਚੀ ਹਵਾਈ ਅੱਡੇ ਦੇ ਡਾਇਰੈਕਟਰ ਵਿਨੋਦ ਕੁਮਾਰ ਨੇ ਇਸ ਮਾਮਲੇ ਦੇ ਸਬੰਧ ਵਿਚ ਕਿਹਾ, "ਲੈਂਡਿੰਗ ਦੌਰਾਨ ਜਹਾਜ਼ ਦਾ ਪਿਛਲਾ ਹਿੱਸਾ ਰਨਵੇਅ ਨਾਲ ਟਕਰਾ ਗਿਆ, ਜਿਸ ਕਾਰਨ ਜਹਾਜ਼ ਵਿਚ ਸਵਾਰ ਯਾਤਰੀਆਂ ਨੂੰ ਵੱਡਾ ਝਟਕਾ ਲੱਗਾ। ਹਾਲਾਂਕਿ, ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ।" ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਜਹਾਜ਼ ਨੂੰ ਉਡਾਣ ਲਈ ਤਕਨੀਕੀ ਤੌਰ 'ਤੇ ਅਯੋਗ ਪਾਇਆ ਗਿਆ ਸੀ, ਜਿਸ ਕਾਰਨ ਇਸ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ ਸੀ।
ਪੜ੍ਹੋ ਇਹ ਵੀ - 4 ਗਰਲਫ੍ਰੈਂਡ, 3 ਪ੍ਰੇਗਨੇਂਟ ਤੇ SDM ਨੂੰ ਜੜ੍ਹਿਆ ਥੱਪੜ..., AI ਨਾਲ ਬਣੇ ਫਰਜ਼ੀ IAS ਦਾ ਕਾਰਾ ਉੱਡਾ ਦੇਵੇਗਾ ਤੁਹਾਡੇ
ਕੁਮਾਰ ਨੇ ਕਿਹਾ, ''ਰਾਂਚੀ ਤੋਂ ਭੁਵਨੇਸ਼ਵਰ ਲਈ ਨਿਰਧਾਰਤ ਜਹਾਜ਼ ਦੀ ਅਗਲੀ ਉਡਾਣ ਰੱਦ ਕਰ ਦਿੱਤੀ ਗਈ। ਉਡਾਣ ਦੇ ਕੁਝ ਯਾਤਰੀਆਂ ਨੇ ਆਪਣੀ ਯਾਤਰਾ ਰੱਦ ਕਰ ਦਿੱਤੀ, ਜਦੋਂ ਕਿ ਕੁਝ ਨੇ ਮੁੜ ਸਮਾਂ-ਸਾਰਣੀ ਬਣਾਈ। ਕੁਝ ਯਾਤਰੀਆਂ ਨੂੰ ਸੜਕ ਰਾਹੀਂ ਭੁਵਨੇਸ਼ਵਰ ਭੇਜਣ ਦਾ ਪ੍ਰਬੰਧ ਕੀਤਾ ਗਿਆ ਸੀ।"
ਪੜ੍ਹੋ ਇਹ ਵੀ - ਖ਼ੁਸ਼ਖ਼ਬਰੀ: ਨਵੇਂ ਸਾਲ ਤੋਂ ਵਧੇਗੀ ਮੁਲਾਜ਼ਮਾਂ ਦੀ ਤਨਖ਼ਾਹ! ਇਸ ਸੂਬਾ ਸਰਕਾਰ ਨੇ ਕਰ 'ਤਾ ਐਲਾਨ
