ਇੰਡੀਗੋ ਉਡਾਣਾਂ ਰੱਦ ਹੋਣ ਕਾਰਨ ਪਰੇਸ਼ਾਨ ਹੋਏ ਆਮ ਲੋਕਾਂ ਤੇ ਸੰਸਦ ਮੈਂਬਰ, ਰਾਜ ਸਭਾ ''ਚ ਚੁੱਕਿਆ ਮੁੱਦਾ
Friday, Dec 05, 2025 - 01:08 PM (IST)
ਨਵੀਂ ਦਿੱਲੀ : ਪਿਛਲੇ ਦੋ ਦਿਨਾਂ 'ਚ ਏਅਰਲਾਈਨ ਕੰਪਨੀ ਇੰਡੀਗੋ ਵੱਲੋਂ ਕਰੀਬ 500 ਤੋਂ ਵੱਧ ਉਡਾਣਾਂ ਰੱਦ ਕਰਨ ਦਾ ਮੁੱਦਾ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਉਠਾਇਆ ਗਿਆ। ਇਸ ਦੌਰਾਨ ਕਾਂਗਰਸ ਮੈਂਬਰ ਪ੍ਰਮੋਦ ਤਿਵਾੜੀ ਨੇ ਏਅਰਲਾਈਨ ਏਕਾਧਿਕਾਰ ਅਤੇ ਸੰਸਦ ਮੈਂਬਰਾਂ ਅਤੇ ਆਮ ਆਦਮੀ 'ਤੇ ਇਸ ਦੇ ਪ੍ਰਭਾਵ ਬਾਰੇ ਚਿੰਤਾ ਪ੍ਰਗਟ ਕੀਤੀ। ਸਿਫ਼ਰ ਕਾਲ ਦੌਰਾਨ ਤਿਵਾੜੀ ਨੇ ਵਿਵਸਥਾ ਦੇ ਨਾਮ 'ਤੇ ਬੋਲਦੇ ਹੋਏ ਕਿਹਾ ਕਿ ਉਡਾਣਾਂ ਰੱਦ ਹੋਣ ਕਾਰਨ ਕਈ ਸੰਸਦ ਮੈਂਬਰਾਂ ਦੀਆਂ ਵੀਕੈਂਡ ਯਾਤਰਾ ਯੋਜਨਾਵਾਂ ਪ੍ਰਭਾਵਿਤ ਹੋਈਆਂ ਹਨ।
ਪੜ੍ਹੋ ਇਹ ਵੀ - ਦਿੱਲੀ ਏਅਰਪੋਰਟ ਤੋਂ IndiGo ਦੀ ਅੱਧੀ ਰਾਤ ਤੱਕ ਦੀਆਂ ਸਾਰੀਆਂ ਉਡਾਣਾਂ ਰੱਦ, ਐਡਵਾਇਜ਼ਰੀ ਜਾਰੀ
ਉਨ੍ਹਾਂ ਕਿਹਾ, "ਇਕ ਮੁੱਦੇ 'ਤੇ ਕਈ ਲੋਕ ਚਿੰਤਤ ਹਨ ਅਤੇ ਤੁਸੀਂ ਵੀ ਮੇਰੇ ਨਾਲ ਸਹਿਮਤ ਹੋਵੋਗੇ। ਇੱਕ ਏਅਰਲਾਈਨ, ਇੰਡੀਗੋ ਨੇ ਕੱਲ੍ਹ (ਵੀਰਵਾਰ) ਅਤੇ ਇੱਕ ਦਿਨ ਪਹਿਲਾਂ (ਬੁੱਧਵਾਰ) ਲਗਭਗ 500 ਉਡਾਣਾਂ ਰੱਦ ਕਰ ਦਿੱਤੀਆਂ। ਮੈਂ ਇੱਕ ਮੌਜੂਦਾ ਮੁੱਦਾ ਉਠਾਉਣਾ ਚਾਹੁੰਦਾ ਹਾਂ ਜੋ ਸਾਰਿਆਂ ਨੂੰ ਪ੍ਰਭਾਵਿਤ ਕਰਦਾ ਹੈ।" ਕਈ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਘਰ ਵਾਪਸ ਜਾਣ ਅਤੇ ਸੋਮਵਾਰ ਨੂੰ ਵਾਪਸ ਆਉਣ ਲਈ ਆਪਣੀਆਂ ਟਿਕਟਾਂ ਬੁੱਕ ਕਰਵਾਈਆਂ ਸਨ ਪਰ ਹੁਣ ਉਡਾਣ ਰੱਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, "ਇੱਕ ਏਅਰਲਾਈਨ ਦੇ ਏਕਾਧਿਕਾਰ ਕਾਰਨ ਸਮੱਸਿਆ ਪੈਦਾ ਹੋਈ ਹੈ। ਮੈਂ ਤੁਹਾਡੇ ਰਾਹੀਂ ਸਬੰਧਤ ਮੰਤਰੀ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਇਸ ਨਿਯਮ ਨੂੰ ਲਾਗੂ ਕਰਨ ਵਾਲੇ ਮੰਤਰੀ ਨੂੰ ਸਦਨ ਨੂੰ ਦੱਸਣਾ ਚਾਹੀਦਾ ਹੈ ਕਿ ਸਮੱਸਿਆ ਕਦੋਂ ਹੱਲ ਹੋਵੇਗੀ? ਕੀ ਸਰਕਾਰ ਕੋਈ ਕਾਰਵਾਈ ਕਰ ਰਹੀ ਹੈ?"
ਪੜ੍ਹੋ ਇਹ ਵੀ - ਦੇਸ਼ ਭਰ 'ਚ ਖ਼ਤਮ ਹੋਣਗੇ ਟੋਲ ਪਲਾਜ਼ਾ! Digital ਹੋਵੇਗਾ ਪੂਰਾ ਸਿਸਟਮ, ਸਰਕਾਰ ਨੇ ਕੀਤਾ ਵੱਡਾ ਐਲਾਨ
ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਿਜਿਜੂ ਨੇ ਕਿਹਾ, "ਸਦਨ ਵਿੱਚ ਆਉਣ ਤੋਂ ਪਹਿਲਾਂ ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਗੱਲ ਕੀਤੀ। ਸਰਕਾਰ ਏਅਰਲਾਈਨ ਨੂੰ ਦਰਪੇਸ਼ ਤਕਨੀਕੀ ਸਮੱਸਿਆਵਾਂ ਦੀ ਜਾਂਚ ਕਰ ਰਹੀ ਹੈ। ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਮੈਂਬਰਾਂ ਲਈ ਜਵਾਬ ਤਿਆਰ ਕਰਨ ਲਈ ਕਿਹਾ ਹੈ, ਕਿਉਂਕਿ ਉਹ ਇਸ ਮੁੱਦੇ ਨੂੰ ਸਦਨ ਵਿੱਚ ਉਠਾਉਣਗੇ।" ਉਨ੍ਹਾਂ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਕਿਹਾ ਕਿ ਸਦਨ ਅਤੇ ਨਾਗਰਿਕਾਂ ਨੂੰ ਸਥਿਤੀ ਬਾਰੇ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ।
ਪੜ੍ਹੋ ਇਹ ਵੀ - ਸਾਲ 2026 'ਚ ਇਨ੍ਹਾਂ ਰਾਸ਼ੀ ਵਾਲਿਆਂ 'ਤੇ ਚੱਲੇਗੀ ਸਾੜ ਸਤੀ ਤੇ ਢਾਈਆ, ਸ਼ਨੀਦੇਵ ਲੈਣਗੇ ਅਗਨੀ ਪ੍ਰੀਖਿਆ
