ਬੰਬ ਦੀ ਧਮਕੀ ਮਗਰੋਂ ਬਦਲਿਆ ਇੰਡੀਗੋ ਦੀ ਮੁੰਬਈ-ਦਿੱਲੀ ਫਲਾਈਟ ਦਾ ਰੂਟ, ਅਹਿਮਦਾਬਾਦ ਭੇਜਿਆ

Wednesday, Oct 16, 2024 - 11:42 AM (IST)

ਬੰਬ ਦੀ ਧਮਕੀ ਮਗਰੋਂ ਬਦਲਿਆ ਇੰਡੀਗੋ ਦੀ ਮੁੰਬਈ-ਦਿੱਲੀ ਫਲਾਈਟ ਦਾ ਰੂਟ, ਅਹਿਮਦਾਬਾਦ ਭੇਜਿਆ

ਅਹਿਮਦਾਬਾਦ : ਮੁੰਬਈ ਤੋਂ ਦਿੱਲੀ ਜਾਣ ਵਾਲੀ ਇੰਡੀਗੋ ਦੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਫਲਾਈਟ ਨੂੰ ਅਹਿਮਦਾਬਾਦ ਵੱਲ ਮੋੜ ਦਿੱਤਾ ਗਿਆ। ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਜਹਾਜ਼ 'ਚ ਕੁਝ ਵੀ ਨਹੀਂ ਮਿਲਿਆ ਅਤੇ ਬੰਬ ਦੀ ਮੌਜੂਦਗੀ ਦੀ ਸੂਚਨਾ ਗ਼ਲਤ ਪਾਈ ਗਈ। ਇੱਥੋਂ ਦੇ ਸਰਦਾਰ ਵੱਲਭ ਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਰਾਤ ਜਿਵੇਂ ਜਹਾਜ਼ ਨੇ ਮੁੰਬਈ ਤੋਂ ਉਡਾਣ ਭਰੀ, ਇੱਕ ਅਣਪਛਾਤੇ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਕਿ ਜਹਾਜ਼ ਵਿੱਚ ਬੰਬ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਉਡਾਣ ਭਰ ਚੁੱਕੇ ਇਸ ਜਹਾਜ਼ 'ਚ ਕਰੀਬ 200 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਅਧਿਕਾਰੀ ਨੇ ਕਿਹਾ ਕਿ ਮੁੰਬਈ ਏਟੀਸੀ (ਏਅਰ ਟ੍ਰੈਫਿਕ ਕੰਟਰੋਲਰ) ਦੁਆਰਾ ਸੂਚਿਤ ਕੀਤੇ ਜਾਣ ਤੋਂ ਬਾਅਦ ਪਾਇਲਟ ਨੇ ਅਹਿਮਦਾਬਾਦ ਹਵਾਈ ਅੱਡੇ 'ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨ ਦਾ ਫ਼ੈਸਲਾ ਕੀਤਾ, ਜੋ ਕਿ ਦਿੱਲੀ ਦੇ ਰਸਤੇ ਦਾ ਸਭ ਤੋਂ ਨਜ਼ਦੀਕੀ ਹਵਾਈ ਅੱਡਾ ਹੈ। ਅਧਿਕਾਰੀ ਨੇ ਕਿਹਾ, "ਅੱਧੀ ਰਾਤ ਨੂੰ ਇੱਥੇ ਉਤਰਨ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੁਆਰਾ ਰਾਤ ਭਰ ਜਹਾਜ਼ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਜਹਾਜ਼ 'ਚ ਕਰੀਬ 200 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਸੁਰੱਖਿਆ ਕਰਮੀਆਂ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਅੱਜ ਸਵੇਰੇ ਕਰੀਬ 8 ਵਜੇ ਜਹਾਜ਼ ਨੇ ਦਿੱਲੀ ਲਈ ਉਡਾਨ ਭਰੀ।''

ਇਹ ਵੀ ਪੜ੍ਹੋ - ਰਤਨ ਟਾਟਾ ਦੇ ਆਖ਼ਰੀ ਬੋਲਾਂ 'ਚ ਲੁੱਕਿਆ ਡੂੰਘਾ ਰਾਜ਼, ਆਖੀ ਸੀ ਦਿਲ ਦੀ ਇਹ ਗੱਲ

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਕਈ ਜਹਾਜ਼ਾਂ 'ਚ ਬੰਬ ਹੋਣ ਦੀਆਂ ਅਜਿਹੀਆਂ ਧਮਕੀ ਭਰੀਆਂ ਸੂਚਨਾਵਾਂ ਮਿਲ ਰਹੀਆਂ ਹਨ। ਹੁਣ ਤੱਕ ਜਾਂਚ ਤੋਂ ਬਾਅਦ ਇਹ ਜਾਣਕਾਰੀ ਗਲਤ ਸਾਬਤ ਹੋਈ ਹੈ। ਸੋਮਵਾਰ ਨੂੰ ਮੁੰਬਈ ਤੋਂ ਉਡਾਣ ਭਰਨ ਵਾਲੀਆਂ ਤਿੰਨ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਸੀ। ਨਿਊਯਾਰਕ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਨਵੀਂ ਦਿੱਲੀ ਵੱਲ ਮੋੜ ਦਿੱਤਾ ਗਿਆ ਅਤੇ ਇਸ ਦੇ ਸਫ਼ਰ ਦਾ ਸਮਾਂ ਬਦਲ ਦਿੱਤਾ ਗਿਆ, ਜਦੋਂ ਕਿ ਇੰਡੀਗੋ ਦੀਆਂ ਦੋ ਹੋਰ ਉਡਾਣਾਂ ਕਈ ਘੰਟੇ ਲੇਟ ਹੋ ਗਈਆਂ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਜਹਾਜ਼ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। 

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਅਧਿਕਾਰੀਆਂ ਮੁਤਾਬਕ ਮੰਗਲਵਾਰ ਨੂੰ ਬੰਬ ਦੀ ਧਮਕੀ ਦੇ ਕਾਰਨ 211 ਯਾਤਰੀਆਂ ਨਾਲ ਦਿੱਲੀ ਤੋਂ ਸ਼ਿਕਾਗੋ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਕੈਨੇਡਾ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੀ ਦਿੱਲੀ-ਸ਼ਿਕਾਗੋ ਉਡਾਣ ਤੋਂ ਇਲਾਵਾ ਛੇ ਹੋਰ ਭਾਰਤੀ ਉਡਾਣਾਂ ਨੂੰ ਮੰਗਲਵਾਰ ਨੂੰ ਸੋਸ਼ਲ ਮੀਡੀਆ ਹੈਂਡਲਜ਼ ਰਾਹੀਂ ਬੰਬ ਦੀ ਧਮਕੀ ਦੇ ਸੰਦੇਸ਼ ਮਿਲੇ ਸਨ। ਸਿੰਗਾਪੁਰ ਆਰਮਡ ਫੋਰਸਿਜ਼ ਨੇ ਮੰਗਲਵਾਰ ਨੂੰ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਆਬਾਦੀ ਵਾਲੇ ਖੇਤਰਾਂ ਤੋਂ ਦੂਰ ਮੋੜਨ ਲਈ ਦੋ ਲੜਾਕੂ ਜਹਾਜ਼ਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਇਹ ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਿਆ। ਮਦੁਰਾਈ ਤੋਂ ਸਿੰਗਾਪੁਰ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX 684 ਵਿੱਚ ਬੰਬ ਹੋਣ ਦੀ ਧਮਕੀ ਮਿਲੀ ਸੀ।

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News