ਦਿੱਲੀ : ਸਕਾਰਪੀਓ ਸਵਾਰ ਨੌਜਵਾਨ ''ਤੇ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, ਮੌਤ

Thursday, Feb 20, 2020 - 02:15 AM (IST)

ਦਿੱਲੀ : ਸਕਾਰਪੀਓ ਸਵਾਰ ਨੌਜਵਾਨ ''ਤੇ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, ਮੌਤ

ਨਵੀਂ ਦਿੱਲੀ —  ਕੰਝਾਵਾਲਾ ਇਲਾਕੇ 'ਚ ਬੁੱਧਵਾਰ ਰਾਤ ਕਾਰ ਸਵਾਰ ਬਦਮਾਸ਼ਾਂ ਨੇ ਸਕਾਰਪੀਓ ਸਵਾਰ ਨੌਜਵਾਨ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਬਦਮਾਸ਼ਾਂ ਨੇ ਕਰੀਬ 40-50 ਰਾਊਂਡ ਗੋਲੀਆਂ ਚਲਾਈਆਂ। ਇਸ ਹਮਲੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹਮਲੇ 'ਚ ਮ੍ਰਿਤਕ ਨੌਜਵਾਨ ਦੀ ਪਛਾਣ ਅੰਚਿਲ ਦੇ ਰੂਪ 'ਚ ਹੋਈ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਗੈਂਗ ਦੀ ਪਛਾਣ ਦੀਪਕ ਤੀਤਰ ਦੇ ਰੂਪ 'ਚ ਹੋਈ ਹੈ।
ਨੌਜਵਾਨ ਇਕ ਮਹੀਨੇ ਪਹਿਲਾਂ ਹੀ ਕਤਲ ਦੀ ਇਕ ਕੋਸ਼ਿਸ਼ ਦੇ ਮਾਮਲੇ 'ਚ ਜੇਲ ਤੋਂ ਜ਼ਮਾਨਤ 'ਤੇ ਬਾਹਰ ਆਇਆ ਸੀ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਜਾਂਚ ਕਰ ਰਹੀ ਹੈ। ਵਾਰਦਾਤ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਪਿੱਛੇ ਗੈਂਗਵਾਰ ਨੂੰ ਕਾਰਣ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੰਚਿਲ, ਪਰਿਵਾਰ ਨਾਲ ਕਰਾਲਾ ਪਿੰਡ 'ਚ ਰਹਿੰਦਾ ਸੀ। ਦੱਸਿਆ ਜਾਂਦਾ ਹੈ ਕਿ ਉਹ ਰਾਤ ਨੂੰ ਕਾਰ ਤੋਂ ਲਾਡਪੁਰ ਪਿੰਡ ਵੱਲ ਜਾ ਰਿਹਾ ਸੀ। ਕਰੀਬ ਸਾਢੇ 9 ਵਜੇ ਕਾਰ ਸਵਾਰ ਬਦਮਾਸ਼ਾਂ ਨੇ ਉਸ ਦੀ ਕਾਰ ਨੂੰ ਓਵਰਟੇਕ ਕਰ ਰੋਕ ਲਿਆ ਅਤੇ ਅੰਨ੍ਹੇਵਾਹ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।


author

Inder Prajapati

Content Editor

Related News