72 ਘੰਟਿਆਂ ਲਈ ਸੀਲ ਰਹੇਗੀ ਭਾਰਤ-ਨੇਪਾਲ ਸਰਹੱਦ, ਜਾਣੋ ਵਜ੍ਹਾ
Wednesday, May 29, 2024 - 12:30 PM (IST)
ਮਹਰਾਜਗੰਜ- ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਨੂੰ ਵੇਖਦੇ ਹੋਏ ਭਾਰਤ-ਨੇਪਾਲ ਸਰਹੱਦ 29 ਮਈ ਕੋਂ 1 ਜੂਨ ਤੱਕ 72 ਘੰਟਿਆਂ ਸੀਲ ਰਹੇਗੀ। ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਇਲਾਕੇ 'ਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਜ਼ਿਲ੍ਹਾ ਅਧਿਕਾਰੀ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਅਨੁਨਯ ਝਾਅ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਮਹਰਾਜਗੰਜ ਜ਼ਿਲ੍ਹੇ ਵਿਚ ਭਾਰਤ-ਨੇਪਾਲ ਸਰਹੱਦ ਦੇ ਦੋ ਮਹੱਤਵਪੂਰਨ ਬਿੰਦੂਆਂ 'ਤੇ ਭਾਰਤ ਅਤੇ ਨੇਪਾਲ ਦੀ ਸਾਂਝੀ ਫ਼ੌਜ ਤਾਇਨਾਤ ਕੀਤੀ ਜਾਵੇਗੀ, ਬੈਰੀਕੇਡਜ਼ ਲਾਏ ਜਾਣਗੇ ਅਤੇ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ।
ਇਹ ਵੀ ਪੜ੍ਹੋ- ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, 2 ਜੂਨ ਨੂੰ ਕਰਨਾ ਹੋਵੇਗਾ ਆਤਮਸਮਰਪਣ
ਅਧਿਕਾਰੀਆਂ ਮੁਤਾਬਕ ਭਾਰਤ-ਨੇਪਾਲ ਸਰਹੱਦ 'ਤੇ ਆਵਾਜਾਈ ਬੁੱਧਵਾਰ ਸ਼ਾਮ ਤੋਂ ਲੈ ਕੇ ਸ਼ਨੀਵਾਰ 1 ਜੂਨ ਦੀ ਸ਼ਾਮ ਤੱਕ ਪੂਰੀ ਤਰ੍ਹਾਂ ਬੰਦ ਰਹੇਗੀ। ਹਥਿਆਰਬੰਦ ਸਰਹੱਦੀ ਫੋਰਸ (SSB) ਇਹ ਯਕੀਨੀ ਕਰੇਗਾ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਸਰਹੱਦ ਨੂੰ ਸਿਰਫ਼ ਐਮਰਜੈਂਸੀ ਸੇਵਾਵਾਂ ਲਈ ਹੀ ਖੋਲ੍ਹਿਆ ਜਾਵੇਗਾ। ਲੋਕਾਂ ਦੀ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਨੇਪਾਲ ਨਾਲ ਲੱਗਦੀ ਭਾਰਤ ਦੀ ਸਰਹੱਦ 'ਤੇ ਵਪਾਰ ਅਤੇ ਆਵਾਜਾਈ ਬਿੰਦੂਆਂ 'ਤੇ ਕੈਮਰੇ ਲਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਸਾਵਧਾਨੀ ਦੇ ਤੌਰ 'ਤੇ ਪਹਿਲਾਂ ਤੋਂ ਹੀ ਵਾਧੂ ਚੌਕਸੀ ਵਰਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕਲਯੁਗੀ ਮਾਂ ਦਾ ਸ਼ਰਮਨਾਕ ਕਾਰਾ; 11 ਸਾਲਾ ਪੁੱਤਰ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਦੀ ਜੱਲਾਦ ਡਾਕਟਰ ਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8