ਭਾਰਤ-ਪਾਕਿ ਸਰਹੱਦ 'ਤੇ ਵਧਿਆ ਤਣਾਅ! ਫ਼ੌਜ ਨੇ ਦਿੱਤੀ Warning

Sunday, May 04, 2025 - 09:18 AM (IST)

ਭਾਰਤ-ਪਾਕਿ ਸਰਹੱਦ 'ਤੇ ਵਧਿਆ ਤਣਾਅ! ਫ਼ੌਜ ਨੇ ਦਿੱਤੀ Warning

ਜੰਮੂ (ਭਾਸ਼ਾ): ਪਹਿਲਗਾਮ ਹਮਲੇ ਮਗਰੋਂ ਭਾਰਤ-ਪਾਕਿ ਸਰਹੱਦ 'ਤੇ ਤਣਾਅ ਵਧਦਾ ਜਾ ਰਿਹਾ ਹੈ। ਪਾਕਿਸਤਾਨੀ ਫ਼ੌਜ ਵੱਲੋਂ ਬਿਨਾ ਕਿਸੇ ਉਕਸਾਵੇ ਦੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੇ DGMO ਨੂੰ ਹੌਟਲਾਈਨ ਰਾਹੀਂ Warning ਵੀ ਦਿੱਤੀ ਗਈ ਹੈ, ਇਸ ਦੇ ਬਾਵਜੂਦ ਗੋਲੀਬਾਰੀ ਨਹੀਂ ਰੁੱਕ ਰਹੀ। 

ਇਹ ਖ਼ਬਰ ਵੀ ਪੜ੍ਹੋ - 'ਆਪ' ਸਰਕਾਰ ਦਾ ਵੱਡਾ ਐਲਾਨ! ਪੰਜਾਬ ਦੇ ਹਰ ਪਿੰਡ ਵਿਚ...

ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਜੰਮੂ-ਕਸ਼ਮੀਰ ਦੇ ਪੰਜ ਜ਼ਿਲ੍ਹਿਆਂ ਵਿਚ ਅੱਠ ਥਾਵਾਂ ਤੋਂ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਰਿਪੋਰਟਾਂ ਮਿਲੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਵਿਚਕਾਰ ਸਰਹੱਦ ਪਾਰ ਤੋਂ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਦੀ ਇਹ ਲਗਾਤਾਰ 10ਵੀਂ ਰਾਤ ਸੀ। ਪਹਿਲਗਾਮ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਸੈਲਾਨੀ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਅੱਧੀ ਰਾਤ ਨੂੰ ਮਚਿਆ ਚੀਕ-ਚਿਹਾੜਾ! ਲੋਕਾਂ ਨੇ ਘਰਾਂ 'ਚੋਂ ਭੱਜ ਕੇ ਬਚਾਈ ਜਾਨ

ਇਕ ਰੱਖਿਆ ਬੁਲਾਰੇ ਨੇ ਕਿਹਾ, “3 ਅਤੇ 4 ਮਈ ਦੀ ਵਿਚਕਾਰਲੀ ਰਾਤ ਨੂੰ, ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਪੁੰਛ, ਰਾਜੌਰੀ, ਮੇਂਢਰ, ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਦੇ ਸਾਹਮਣੇ ਵਾਲੇ ਇਲਾਕਿਆਂ ਵਿਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨੀ ਫ਼ੌਜ ਦੀਆਂ ਚੌਕੀਆਂ ਵੱਲੋਂ ਛੋਟੇ ਹਥਿਆਰਾਂ ਨਾਲ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਸ਼ੁਰੂ ਕੀਤੀ ਗਈ। ਭਾਰਤੀ ਫ਼ੌਜ ਨੇ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ।'' 25 ਫਰਵਰੀ, 2021 ਨੂੰ ਭਾਰਤ ਅਤੇ ਪਾਕਿਸਤਾਨ ਵੱਲੋਂ ਜੰਗਬੰਦੀ ਸਮਝੌਤੇ ਨੂੰ ਨਵਿਆਏ ਜਾਣ ਤੋਂ ਬਾਅਦ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ (IB) 'ਤੇ ਜੰਗਬੰਦੀ ਦੀ ਉਲੰਘਣਾ ਦੀਆਂ ਬਹੁਤ ਘੱਟ ਘਟਨਾਵਾਂ ਵਾਪਰੀਆਂ ਸਨ। ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਕੁਝ ਘੰਟੇ ਬਾਅਦ, 24 ਅਪ੍ਰੈਲ ਦੀ ਰਾਤ ਤੋਂ ਪਾਕਿਸਤਾਨੀ ਫ਼ੌਜਾਂ ਕੰਟਰੋਲ ਰੇਖਾ ਦੇ ਨਾਲ-ਨਾਲ ਵੱਖ-ਵੱਖ ਥਾਵਾਂ 'ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕਰ ਰਹੀਆਂ ਹਨ। ਹਾਲ ਹੀ ਵਿਚ, ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (DGMOs) ਵਿਚਕਾਰ 'ਹੌਟਲਾਈਨ' 'ਤੇ ਗੱਲਬਾਤ ਹੋਈ ਸੀ। ਕਿਹਾ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਬਾਰੇ ਚੇਤਾਵਨੀ ਦਿੱਤੀ ਸੀ। ਇਸ ਦੇ ਬਾਵਜੂਦ ਗੋਲੀਬਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News