UN ''ਚ ਪਾਕਿਸਤਾਨੀ PM ਨੇ ਇਕ ਵਾਰ ਫ਼ਿਰ ਉਗਲਿਆ ਜ਼ਹਿਰ ! ਭਾਰਤ ਨੇ ਦਿੱਤਾ ਕਰਾਰਾ ਜਵਾਬ
Saturday, Sep 27, 2025 - 12:21 PM (IST)

ਇੰਟਰਨੈਸ਼ਨਲ ਡੈਸਕ- ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੀ 80ਵੀਂ ਬੈਠਕ ਦੌਰਾਨ ਪਾਕਿਸਾਤਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਕ ਵਾਰ ਫ਼ਿਰ ਤੋਂ ਭਾਰਤ ਵਿਰੁੱਧ ਜ਼ਹਿਰ ਉਗਲਿਆ ਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਰੱਜ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਇਕਤਰਫ਼ਾ ਹਮਲਾ ਕਰ ਕੇ ਪਾਕਿਸਤਾਨ ਨੂੰ ਨੁਕਸਾਨ ਪਹੁੰਚਾਇਆ ਤੇ ਸਿੰਧੂ ਜਲ ਸੰਧੀ ਨੂੰ ਰੱਦ ਕਰਨ ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਟਰੰਪ ਨੂੰ ਨੋਬਲ ਪੁਰਸਕਾਰ ਦੇਣ ਦੇ ਦਾਅਵੇ ਦਾ ਵੀ ਸਮਰਥਨ ਕੀਤਾ।
ਸ਼ਰੀਫ਼ ਦੇ ਇਨ੍ਹਾਂ ਬੇਤੁਕੇ ਬਿਆਨਾਂ ਦਾ ਮੂੰਹਤੋੜ ਜਵਾਬ ਦਿੰਦਿਆਂ ਭਾਰਤ ਨੇ ਇਸ ਨੂੰ ਨੌਟੰਕੀ ਦੱਸਿਆ। ਸੰਯੁਕਤ ਰਾਸ਼ਟਰ ਮਹਾਸਭਾ 'ਚ ਭਾਰਤੀ ਸਕੱਤਰ ਪਟੇਲ ਗਹਿਲੋਤ ਨੇ ਕਿਹਾ ਕਿ “ਆਪਰੇਸ਼ਨ ਸਿੰਦੂਰ” ਦੌਰਾਨ ਪਾਕਿਸਤਾਨੀ ਫੌਜ ਨੇ ਹੀ ਸਭ ਤੋਂ ਪਹਿਲਾਂ ਜੰਗ ਰੋਕਣ ਲਈ ਹੱਥ ਜੋੜੇ ਸਨ। ਭਾਰਤੀ ਪੱਖ ਨੇ ਪਾਕਿਸਤਾਨੀ ਦਾਅਵਿਆਂ ਨੂੰ ਝੂਠਾ ਤੇ ਬੇਬੁਨਿਆਦ ਦੱਸਦਿਆਂ ਸਪਸ਼ਟ ਕੀਤਾ ਕਿ 10 ਮਈ ਨੂੰ ceasefire ਦੀ ਅਪੀਲ ਇਸਲਾਮਾਬਾਦ ਵੱਲੋਂ ਹੀ ਕੀਤੀ ਗਈ ਸੀ।
IndiaAtUN
Watch: India exercises its right of reply at #UNGA80.#IndiaUN80 #UNGA #UN80 #UNGA80@MEAIndia @IndianDiplomacy @PMOIndia @UN pic.twitter.com/qBp2F0ohVt
— India at UN, NY (@IndiaUNNewYork) September 27, 2025
ਇਹ ਵੀ ਪੜ੍ਹੋ- ਅਮਰੀਕਾ 'ਚ ਡਰਾਈਵਰਾਂ ਲਈ ਵੱਡੀ ਖ਼ਬਰ ; ਵਿਭਾਗ ਨੇ ਨਵੇਂ ਨਿਯਮਾਂ ਦਾ ਕੀਤਾ ਐਲਾਨ
ਭਾਰਤ ਨੇ ਕਿਹਾ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਾਹਲਗਾਮ ਵਿੱਚ ਹੋਏ ਆਤੰਕੀ ਹਮਲੇ ਦੇ ਜਵਾਬ ਵਿੱਚ ਭਾਰਤੀ ਫੌਜ ਨੇ “ਆਪਰੇਸ਼ਨ ਸਿੰਦੂਰ” ਸ਼ੁਰੂ ਕੀਤਾ। ਇਸ ਦੌਰਾਨ ਪਾਕਿਸਤਾਨ 'ਚ ਮੌਜੂਦ ਆਤੰਕੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਭਾਰਤ ਨੇ ਯੂ.ਐੱਨ. ਮੰਚ ਤੋਂ ਸਪਸ਼ਟ ਸੰਦੇਸ਼ ਦਿੱਤਾ ਕਿ ਪਾਕਿਸਤਾਨ ਨਾ ਸਿਰਫ਼ ਆਤੰਕੀ ਠਿਕਾਣਿਆਂ ਨੂੰ ਪਨਾਹ ਦੇ ਰਿਹਾ ਹੈ, ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਵੀ ਗਲਤ ਬਿਆਨਬਾਜ਼ੀ ਕਰਕੇ ਸੱਚਾਈ ਨੂੰ ਝੁਠਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਭਾਰਤੀ ਪੱਖ ਨੇ ਇਹ ਵੀ ਕਿਹਾ ਕਿ ਭਾਰਤ-ਪਾਕਿਸਤਾਨ ਨਾਲ ਸਬੰਧਤ ਸਾਰੇ ਮਸਲੇ ਦੋਵਾਂ ਦੇਸ਼ਾਂ ਵਿਚਕਾਰ ਸਿੱਧੀ ਗੱਲਬਾਤ ਰਾਹੀਂ ਹੀ ਸੁਲਝਾਏ ਜਾਣਗੇ ਤੇ ਇਸ ਦੌਰਾਨ ਕਿਸੇ ਵੀ ਤੀਜੇ ਧਿਰ ਦੀ ਦਖਲਅੰਦਾਜ਼ੀ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਕਾਫ਼ੀ ਤਣਾਅਪੂਰਨ ਬਣੇ ਹੋਏ ਹਨ ਤੇ ਇਹ ਫਿਲਹਾਲ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਹੇ। ਉਸ ਤੋਂ ਬਾਅਦ ਪਾਕਿਸਾਤਨੀ ਆਗੂਆਂ ਦੇ ਇਸ ਤਰ੍ਹਾਂ ਦੇ ਬਿਆਨ ਰਿਸ਼ਤਿਆਂ ਨੂੰ ਹੋਰ ਜ਼ਿਆਦਾ ਵਿਗਾੜ ਰਹੇ ਹਨ।
ਇਹ ਵੀ ਪੜ੍ਹੋ- ਬੱਲੇ ਓ ਸ਼ੇਰਾ ! ਭੁਲੱਥ ਦੇ 23 ਸਾਲਾ ਨੌਜਵਾਨ ਨੇ ਅਮਰੀਕੀ ਏਅਰ ਫੋਰਸ 'ਚ ਹਾਸਲ ਕੀਤਾ ਵੱਡਾ ਮੁਕਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e