ਇੰਡੋਨੇਸ਼ੀਆ ਦੇ ਰੱਖਿਆ ਮੰਤਰੀ ਕਰਨਗੇ ਭਾਰਤ ਦਾ ਦੌਰਾ
Friday, Jul 24, 2020 - 09:26 PM (IST)
ਨਵੀਂ ਦਿੱਲੀ : ਇੰਡੋਨੇਸ਼ੀਆ ਦੇ ਰੱਖਿਆ ਮੰਤਰੀ ਜਨਰਲ ਪ੍ਰਬੋਵੋ ਸੁਬੀਨਤੋ ਐਤਵਾਰ ਤੋਂ ਭਾਰਤ ਦਾ ਤਿੰਨ ਦਿਨਾਂ ਦੌਰਾ ਕਰਨਗੇ। ਆਪਣੀ ਯਾਤਰਾ ਦੌਰਾਨ ਉਹ ਦੁਵੱਲੇ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਵਿਚਾਰ ਵਟਾਂਦਰਾ ਕਰਨਗੇ।
ਫ਼ੌਜ ਨੇ ਕਿਹਾ ਹੈ ਕਿ ਜਨਰਲ ਪ੍ਰਬੋਵੋ 26 ਤੋਂ 28 ਜੁਲਾਈ ਤੱਕ ਭਾਰਤ ਦਾ ਦੌਰਾ ਕਰਨਗੇ ਅਤੇ ਰਾਸ਼ਟਰੀ ਸਮਰ ਸਮਾਰਕ ਗਤੀ ਸਮਾਰਕ ਵਿਖੇ ਜਾਣਗੇ। ਇੰਡੋਨੇਸ਼ੀਆ ਦੇ ਰੱਖਿਆ ਮੰਤਰੀ ਭਾਰਤੀ ਲੀਡਰਸ਼ਿਪ ਨਾਲ ਦੁਵੱਲੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਗੱਲਬਾਤ ਕਰਨਗੇ। ਸਾਲ 2018 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋਨੇਸ਼ੀਆ ਦਾ ਦੌਰਾ ਕੀਤਾ ਸੀ ਤੇ ਉਨ੍ਹਾਂ ਨੇ ਉੱਥੋਂ ਮਿਲੇ ਸਨਮਾਨ ਲਈ ਰਾਸ਼ਟਰਪਤੀ ਜੋਕੋ ਵਿਡੋਡੋ ਦਾ ਤਹਿ ਦਿਲੋਂ ਧੰਨਵਾਦ ਕੀਤਾ ਸੀ।