ਇੰਦੌਰ ਏਅਰਪੋਰਟ ਨੂੰ ਇਕ ਹਫ਼ਤੇ ''ਚ ਦੂਜੀ ਵਾਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪਈਆਂ ਭਾਜੜਾਂ

Friday, Jun 21, 2024 - 06:10 PM (IST)

ਇੰਦੌਰ ਏਅਰਪੋਰਟ ਨੂੰ ਇਕ ਹਫ਼ਤੇ ''ਚ ਦੂਜੀ ਵਾਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪਈਆਂ ਭਾਜੜਾਂ

ਨੈਸ਼ਨਲ ਡੈਸਕ : ਇੰਦੌਰ ਦੇ ਦੇਵੀ ਅਹਿਲਿਆਬਾਈ ਹੋਲਕਰ ਹਵਾਈ ਅੱਡੇ ਨੂੰ ਇਕ ਹਫ਼ਤੇ ਵਿਚ ਦੂਜੀ ਵਾਰ ਬੰਬ ਧਮਾਕਾ ਕਰਕੇ ਉਡਾਉਣ ਦੀ ਇਕ ਅਣਪਛਾਤੇ ਵਿਅਕਤੀ ਵਲੋਂ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ, ਜੋ ਫਰਜ਼ੀ ਨਿਕਲੀ। ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਣਪਛਾਤੇ ਵਿਅਕਤੀ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰ ਦਿੱਤਾ। ਪੁਲਸ ਦੇ ਵਧੀਕ ਡਿਪਟੀ ਕਮਿਸ਼ਨਰ ਆਲੋਕ ਕੁਮਾਰ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੁੱਧਵਾਰ ਰਾਤ ਇੱਕ ਅਣਪਛਾਤੇ ਵਿਅਕਤੀ ਨੇ ਦੇਵੀ ਅਹਿਲਿਆਬਾਈ ਹੋਲਕਰ ਹਵਾਈ ਅੱਡੇ ਦੇ ਡਾਇਰੈਕਟਰ ਦੇ ਅਧਿਕਾਰਤ ਈ-ਮੇਲ ਖਾਤੇ 'ਤੇ ਇੱਕ ਸੰਦੇਸ਼ ਭੇਜਿਆ, ਜਿਸ ਵਿੱਚ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।

ਇਹ ਵੀ ਪੜ੍ਹੋ - ਫਿਲਹਾਲ ਜੇਲ੍ਹ 'ਚ ਰਹਿਣਗੇ ਕੇਜਰੀਵਾਲ, ਦਿੱਲੀ ਹਾਈਕੋਰਟ ਨੇ ED ਦੀ ਅਰਜ਼ੀ 'ਤੇ ਸੁਰੱਖਿਅਤ ਰੱਖਿਆ ਫ਼ੈਸਲਾ

ਉਨ੍ਹਾਂ ਨੇ ਕਿਹਾ, "ਹਵਾਈ ਅੱਡੇ ਦੇ ਅੰਦਰ ਸੁਰੱਖਿਆ ਦੀ ਜ਼ਿੰਮੇਵਾਰ ਸੰਭਾਲਣ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਅਤੇ ਪੁਲਸ ਦੁਆਰਾ ਕੀਤੀ ਗਈ ਜਾਂਚ ਵਿੱਚ ਇਹ ਧਮਕੀ ਫਰਜ਼ੀ ਸਾਬਤ ਹੋਈ ਹੈ।" ਸ਼ਰਮਾ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਭੇਜਣ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 507 ਤਹਿਤ ਮਾਮਲਾ ਦਰਜ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਨੇ ਦੱਸਿਆ ਕਿ ਮੰਗਲਵਾਰ ਨੂੰ ਵੀ ਇੰਦੌਰ ਅਤੇ ਦੇਸ਼ ਦੇ ਹੋਰ ਸ਼ਹਿਰਾਂ ਦੇ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਝੂਠੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵੀ ਇੰਦੌਰ ਦੇ ਏਅਰੋਡ੍ਰੌਮ ਥਾਣੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ - ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News