ਇੰਦੌਰ ’ਚ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਲੋਕਾਂ ਦਾ ਕੀਤਾ ਜਾਏ ਮੁਫ਼ਤ ਇਲਾਜ: ਹਾਈ ਕੋਰਟ
Thursday, Jan 01, 2026 - 10:03 AM (IST)
ਇੰਦੌਰ (ਭਾਸ਼ਾ)- ਮੱਧ ਪ੍ਰਦੇਸ਼ ਹਾਈ ਕੋਰਟ ਦੀ ਇੰਦੌਰ ਬੈਂਚ ਨੇ ਬੁੱਧਵਾਰ ਸੂਬਾ ਸਰਕਾਰ ਨੂੰ ਸ਼ਹਿਰ ’ਚ ਦੂਸ਼ਿਤ ਪਾਣੀ ਪੀਣ ਕਾਰਨ ਉਲਟੀਆਂ ਤੇ ਦਸਤ ਦਾ ਸ਼ਿਕਾਰ ਹੋਏ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ’ਚ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੇ ਸਾਹਮਣੇ ਆਏ ਮਾਮਲੇ ਬਾਰੇ ਸੂਬਾ ਸਰਕਾਰ ਤੋਂ ਇਕ ਸਥਿਤੀ ਰਿਪੋਰਟ ਵੀ ਤਲਬ ਕੀਤੀ। ਇੰਦੌਰ ਹਾਈ ਕੋਰਟ ਐਡਵੋਕੇਟਸ ਐਸੋਸੀਏਸ਼ਨ ਦੇ ਪ੍ਰਧਾਨ ਰਿਤੇਸ਼ ਇਨਾਨੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਛੁੱਟੀਆਂ ਵਾਲੇ ਬੈਂਚ ਦੇ ਜਸਟਿਸ ਰਾਜੇਸ਼ ਕੁਮਾਰ ਗੁਪਤਾ ਤੇ ਜਸਟਿਸ ਬੀ. ਪੀ. ਸ਼ਰਮਾ ਨੇ 2 ਜਨਵਰੀ ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਇਨਾਨੀ ਨੇ ਕਿਹਾ ਕਿ ਹਾਈ ਕੋਰਟ ਨੇ ਸ਼ਹਿਰ ’ਚ ਦੂਸ਼ਿਤ ਪਾਣੀ ਪੀਣ ਕਾਰਨ ਉਲਟੀਆਂ ਤੇ ਦਸਤ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੇ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੇਰੀ ਪਟੀਸ਼ਨ ’ਚ ਵਿਸ਼ੇਸ਼ ਤੌਰ ’ਤੇ ਬੇਨਤੀ ਕੀਤੀ ਗਈ ਸੀ ਕਿ ਸ਼ਹਿਰ ਦੇ ਹਰ ਨਾਗਰਿਕ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ ਪੈਸੇ ਦੀ ਬਰਸਾਤ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
