ਦੁਨੀਆ ਭਰ ਤੋਂ ਭਾਰਤ ਨੂੰ ਆਈਆਂ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ! ਕਈ ਦੇਸ਼ਾਂ ਦੇ ਆਗੂਆਂ ਨੇ ਦਿੱਤੀ ਵਧਾਈ
Saturday, Aug 15, 2026 - 02:02 PM (IST)
ਇੰਟਰਨੈਸ਼ਨਲ ਡੈਸਕ- ਅੱਜ ਭਾਰਤ ਆਪਣਾ 80ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਇਸ ਮੌਕੇ ਦੁਨੀਆ ਭਰ ਦੇ ਪ੍ਰਮੁੱਖ ਨੇਤਾਵਾਂ ਨੇ ਭਾਰਤ ਨੂੰ ਵਧਾਈਆਂ ਦਿੱਤੀਆਂ ਹਨ। ਵਿਸ਼ਵ ਆਗੂਆਂ ਨੇ ਭਾਰਤ ਦੇ ਲੋਕਤੰਤਰੀ ਸਫ਼ਰ, ਸਥਾਈ ਭਾਈਵਾਲੀ ਅਤੇ ਖੇਤਰੀ ਸਹਿਯੋਗ ਨੂੰ ਵਧਾਉਣ ਵਿੱਚ ਉਸ ਦੀ ਵਧਦੇ ਗਲੋਬਲ ਰੋਲ ਦੀ ਭਰਪੂਰ ਸ਼ਲਾਘਾ ਕੀਤੀ।
ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਨੇ ਭਾਰਤ ਅਤੇ ਸਿੰਗਾਪੁਰ ਵਿਚਕਾਰ ਮਜ਼ਬੂਤ ਅਤੇ 'ਵਿਆਪਕ ਰਣਨੀਤਕ ਭਾਈਵਾਲੀ' ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਾ ਸਹਿਯੋਗ ਹੁਣ ਹੁਨਰ ਵਿਕਾਸ, ਡਿਜੀਟਲਾਈਜ਼ੇਸ਼ਨ, ਸਥਿਰਤਾ ਅਤੇ ਐਡਵਾਂਸਡ ਮੈਨੂਫੈਕਚਰਿੰਗ ਵਰਗੇ ਨਵੇਂ ਸੈਕਟਰਾਂ 'ਚ ਵੀ ਅੱਗੇ ਵਧ ਰਿਹਾ ਹੈ। ਉਨ੍ਹਾਂ ਏਸੀਆਨ (ASEAN) ਖੇਤਰ 'ਚ ਵਪਾਰ, ਡਿਜੀਟਲ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨ 'ਚ ਭਾਰਤ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ- ਚੀਨ 'ਚ ਧੂਮਧਾਮ ਨਾਲ ਮਨਾਇਆ ਗਿਆ ਭਾਰਤ ਦਾ ਆਜ਼ਾਦੀ ਦਿਹਾੜਾ ! ਭਾਰੀ ਬਾਰਿਸ਼ ਦੇ ਬਾਵਜੂਦ...
ਇਸ ਤੋਂ ਬਾਅਦ ਮਾਲਦੀਵ ਦੇ ਸਾਬਕਾ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 1947 ਤੋਂ ਬਾਅਦ ਭਾਰਤ ਦਾ ਸਫ਼ਰ ਮਾਲਦੀਵ ਵਰਗੇ ਵਿਕਾਸਸ਼ੀਲ ਦੇਸ਼ਾਂ ਲਈ ਲੋਕਤੰਤਰ ਦੇ ਮਾਰਗ 'ਤੇ ਚੱਲਣ ਲਈ ਇੱਕ ਵੱਡੀ ਪ੍ਰੇਰਨਾ ਰਿਹਾ ਹੈ। ਐੱਮ.ਐੱਨ.ਪੀ. ਦੇ ਪ੍ਰਧਾਨ ਮੁਹੰਮਦ ਨਾਜ਼ਿਮ ਨੇ ਭਾਰਤ ਨੂੰ ਮਾਲਦੀਵ ਦਾ ਇੱਕ ਸੱਚਾ ਅਤੇ ਭਰੋਸੇਮੰਦ ਦੋਸਤ ਦੱਸਿਆ ਅਤੇ ਦੋਵਾਂ ਦੇਸ਼ਾਂ ਦੀ ਦੋਸਤੀ ਹੋਰ ਮਜ਼ਬੂਤ ਹੋਣ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਇਸ ਸਾਲ ਦੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ 'ਚ ਭਾਰਤ ਦੇ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ ਹੈ, ਨਾਲ ਹੀ 2047 ਤੱਕ 'ਵਿਕਸਿਤ ਭਾਰਤ' ਦੇ ਨਿਰਮਾਣ ਵਿੱਚ ਦੇਸ਼ ਦੇ ਨੌਜਵਾਨਾ ਦੇ ਯੋਗਦਾਨ ਨੂੰ ਮੁੱਖ ਰੂਪ 'ਚ ਉਜਾਗਰ ਕੀਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
