ਜੰਮੂ : ਅੰਤਰਰਾਸ਼ਟਰੀ ਸਰਹੱਦ ''ਚ ਘੁਸਪੈਠ ਦੀ ਵੱਡੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ
Saturday, Dec 23, 2023 - 10:24 AM (IST)
 
            
            ਜੰਮੂ (ਭਾਸ਼ਾ)- ਜੰਮੂ ਕਸ਼ਮੀਰ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੁਰੱਖਿਆ ਫ਼ੋਰਸਾਂ ਨੇ ਸ਼ਨੀਵਾਰ ਤੜਕੇ ਇੱਥੇ ਘੁਸਪੈਠ ਦੀ ਇਕ ਵੱਡੀ ਕੋਸ਼ਿਸ਼ ਅਸਫ਼ਲ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ, ਜੰਮੂ ਦੇ ਅਖਨੂਰ ਦੇ ਖੌਰ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਸ਼ਨੀਵਾਰ ਤੜਕੇ ਭਾਰੀ ਹਥਿਆਰਾਂ ਨਾਲ ਲੈੱਸ ਚਾਰ ਅੱਤਵਾਦੀਆਂ ਦੇ ਇਕ ਸਮੂਹ ਨੂੰ ਸੁਰੱਖਿਆ ਫ਼ੋਰਸਾਂ ਨੇ ਭਾਰਤੀਖੇਤਰ ਵੱਲ ਘੁਸਪੈਠ ਦੀ ਕੋਸ਼ਿਸ਼ ਕਰਦੇ ਹੋਏ ਦੇਖਿਆ।
ਇਹ ਵੀ ਪੜ੍ਹੋ : ਫ਼ੌਜ ਦੇ ਵਾਹਨਾਂ 'ਤੇ ਹਮਲਾ : 5 ਜਵਾਨ ਸ਼ਹੀਦ, 2 ਜ਼ਖ਼ਮੀ ; ਹਥਿਆਰ ਲੁੱਟ ਕੇ ਦੌੜੇ ਅੱਤਵਾਦੀ
ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ 'ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ 'ਚੋਂ ਇਕ ਅੱਤਵਾਦੀ ਨੂੰ ਮਾਰ ਸੁੱਟਿਆ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਲਾਸ਼ ਨੂੰ ਉਸ ਦੇ ਸਾਥੀ ਅੰਤਰਰਾਸ਼ਟਰੀ ਸਰਹੱਦ ਦੇ ਪਾਰ ਖਿੱਚ ਕੇ ਲੈ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            