ਜੰਮੂ ਕਸ਼ਮੀਰ ''ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ
Friday, Apr 05, 2024 - 12:56 PM (IST)
ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਕੰਟਰੋਲ ਰੇਖਾ ਕੋਲ ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਅਤੇ ਇਸ ਦੌਰਾਨ ਇਕ ਸ਼ੱਕੀ ਅੱਤਵਾਦੀ ਮਾਰਿਆ ਗਿਆ। ਰੱਖਿਆ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਉੜੀ 'ਚ ਸਬੁਰਾ ਨਾਲਾ ਰੂਸਤਮ 'ਚ ਕੰਟਰੋਲ ਰੇਖਾ ਦੇ ਕਰੀਬ ਘੁਸਪੈਠੀਆਂ ਦੀ ਸ਼ੱਕੀ ਗਤੀਵਿਧੀ ਦੇਖੀ ਅਤੇ ਉਨ੍ਹਾਂ ਨੂੰ ਲਲਕਾਰਿਆ।
ਇਸੇ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ ਹੈ ਅਤੇ ਮੁਹਿੰਮ ਜਾਰੀ ਹੈ। ਸਰਹੱਦੀ ਸੁਰੱਖਿਆ ਫ਼ੋਰਸ ਦੇ ਇਕ ਸੀਨੀਅਰ ਅਧਿਕਾਰੀ ਨੇ ਹਾਲ ਹੀ 'ਚ ਕਿਹਾ ਸੀ ਕਿ ਚੋਣਾਂ ਦੌਰਾਨ ਕੰਟਰੋਲ ਰੇਖਾ 'ਤੇ ਘੁਸਪੈਠ ਦੀਆਂ ਖ਼ਦਸ਼ਿਆਂ ਦੇ ਮੱਦੇਨਜ਼ਰ ਸੁਰੱਖਿਆ ਫ਼ੋਰਸ ਅਲਰਟ ਹਨ। ਬਾਰਾਮੂਲਾ ਲੋਕ ਸਭਾ ਸੀਟ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਨਾਲ ਲੱਗੇ ਹੋਣ ਕਾਰਨ ਸੰਵੇਦਨਸ਼ੀਲ ਖੇਤਰ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8