ਮੇਘਾਲਿਆ ''ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, 4 ਬੰਗਲਾਦੇਸ਼ੀ ਨਾਗਰਿਕਾਂ ਸਣੇ 6 ਗ੍ਰਿਫ਼ਤਾਰ

Friday, Aug 23, 2024 - 10:51 PM (IST)

ਮੇਘਾਲਿਆ ''ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, 4 ਬੰਗਲਾਦੇਸ਼ੀ ਨਾਗਰਿਕਾਂ ਸਣੇ 6 ਗ੍ਰਿਫ਼ਤਾਰ

ਸ਼ਿਲਾਂਗ — ਮੇਘਾਲਿਆ ਦੇ ਪੂਰਬੀ ਜੈਂਤੀਆ ਪਹਾੜੀਆਂ 'ਚ ਭਾਰਤੀ ਸਰਹੱਦ 'ਚ ਦਾਖਲ ਹੋਣ ਵਾਲੇ ਚਾਰ ਬੰਗਲਾਦੇਸ਼ੀ ਨਾਗਰਿਕਾਂ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਰਾਤਚੇਰਾ ਇਲਾਕੇ ਵਿੱਚ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਿਲੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਖੇਤਰ 'ਚ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਚਾਰ ਬੰਗਲਾਦੇਸ਼ੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੋ ਸਥਾਨਕ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ, ਜਿਨ੍ਹਾਂ ਨੇ ਗੈਰ-ਕਾਨੂੰਨੀ ਦਾਖਲੇ 'ਚ ਉਨ੍ਹਾਂ ਦੀ ਮਦਦ ਕੀਤੀ ਸੀ। ਹਿਰਾਸਤ ਵਿੱਚ ਲਏ ਵਿਅਕਤੀਆਂ ਨੂੰ ਬਾਅਦ ਵਿੱਚ ਸਥਾਨਕ ਪੁਲਸ ਹਵਾਲੇ ਕਰ ਦਿੱਤਾ ਗਿਆ।


author

Inder Prajapati

Content Editor

Related News