ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, 2 ਅੱਤਵਾਦੀ ਢੇਰ

04/06/2024 2:01:29 PM

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਸੁਰੱਖਿਆ ਫ਼ੋਰਸਾਂ ਨੇ ਇਸ ਸਾਲ ਦੀ ਪਹਿਲੀ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦੇ ਹੋਏ ਸ਼ੁੱਕਰਵਾਰ ਨੂੰ 2 ਅੱਤਵਾਦੀਆਂ ਨੂੰ ਮਾਰ ਸੁੱਟਿਆ। ਫ਼ੌਜ ਨੇ ਕਿਹਾ ਕਿ ਸਵੇਰ ਚੌਕਸ ਫ਼ੌਜੀਆਂ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ, ਜਦੋਂ ਅੱਤਵਾਦੀ ਉੜੀ ਸੈਕਟਰ 'ਚ ਸਬੁਰਾ ਨਾਲਾ ਰਾਹੀਂ ਘੁਸਪੈਠ ਦੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਫ਼ੌਜ ਨੇ ਕਿਹਾ ਕਿ ਜਿਵੇਂ ਹੀ ਘੁਸਪੈਠੀਆਂ ਦੀ ਸ਼ੱਕੀ ਗਤੀਵਿਧੀ ਦੇਖੀ ਅਤੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਗਈ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।

ਉਨ੍ਹਾਂ ਦੱਸਿਆ ਕਿ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ 2 ਏ.ਕੇ. ਰਾਈਫਲ, ਚਾਰ ਹੱਥਗੋਲੇ ਅਤੇ ਹੋਰ ਯੁੱਧ ਸਮੱਗਰੀ ਬਰਾਮਦ ਕੀਤੀ ਗਈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਸੰਬੰਧਤਾ ਤੁਰੰਤ ਪਤਾ ਨਹੀਂ ਲੱਗ ਸਕੀ ਹੈ। ਕਸ਼ਮੀਰ 'ਚ 2024 ਦੀ ਇਹ ਪਹਿਲੀ ਘੁਸਪੈਠ ਦੀ ਕੋਸ਼ਿਸ਼ ਹੈ, ਜਿਸ ਨੂੰ ਫ਼ੌਜ ਨੇ ਨਾਕਾਮ ਕਰ ਦਿੱਤਾ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲੇ ਐੱਲ.ਓ.ਸੀ. 'ਤੇ ਸੁਰੱਖਿਆ ਫ਼ੋਰਸ ਹਾਈ ਅਲਰਟ 'ਤੇ ਹੈ। ਸਰਹੱਦੀ ਸੁਰੱਖਿਆ ਫ਼ੋਰਸ ਦੇ ਇਕ ਸੀਨੀਅਰ ਅਧਿਕਾਰੀ ਨੇ ਹਾਲ ਹੀ 'ਚ ਕਿਹਾ ਸੀ ਕਿ ਆਉਣ ਵਾਲੀਆਂ ਆਮ ਚੋਣਾਂ ਵਰਗੇ ਮਹੱਤਵਪੂਰਨ ਆਯੋਜਨਾਂ ਦੌਰਾਨ ਐੱਲ.ਓ.ਸੀ. ਪਾਰ ਤੋਂ ਘੁਸਪੈਠ ਦੀ ਸੰਭਾਵਨਾ ਵਧ ਜਾਂਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News