ਜੰਮੂ ਕਸ਼ਮੀਰ : ਉੜੀ ’ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ, ਇਕ ਗ੍ਰਿਫ਼ਤਾਰ

Tuesday, Sep 28, 2021 - 12:40 PM (IST)

ਜੰਮੂ ਕਸ਼ਮੀਰ : ਉੜੀ ’ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ, ਇਕ ਗ੍ਰਿਫ਼ਤਾਰ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਨਿਗਰਾਨੀ ਕਰ ਰਹੇ ਜਵਾਨਾਂ ਨੇ ਮੰਗਲਵਾਰ ਨੂੰ ਘੁਸਪੈਠ ਦੀ ਇਕ ਹੋਰ ਕੋਸ਼ਿਸ਼ ਅਸਫ਼ਲ ਕਰ ਦਿੱਤੀ। ਜਵਾਨਾਂ ਨੇ ਇਸ ਦੌਰਾਨ ਮੁਕਾਬਲੇ ’ਚ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਅਤੇ ਇਕ ਨੂੰ ਜ਼ਖਮੀ ਹਾਲਤ ’ਚ ਗ੍ਰਿਫ਼ਤਾਰ ਕਰ ਲਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ 4 ਫ਼ੌਜੀ ਵੀ ਜ਼ਖਮੀ ਹੋ ਗਏ ਹਨ। ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.), 15 ਕੋਰ ਇਸ ਘਟਨਾ ਬਾਰੇ ਦੁਪਹਿਰ ਇਕ ਵਜੇ ਪ੍ਰੈੱਸ ਕਾਨਫਰੰਸ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਪੂਰੀ ਜਾਣਕਾਰੀ ਦੇਣਗੇ।

ਇਹ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਦੇਸ਼ ’ਚ 201 ਦਿਨਾਂ ਬਾਅਦ ਕੋਰੋਨਾ ਦੇ 20 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਫ਼ੌਜੀਆਂ ਨੇ ਉੜੀ ਸੈਕਟਰ ’ਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਤੋਂ ਅੱਤਵਾਦੀਆਂ ਦੇ ਇਕ ਸਮੂਹ ਨੂੰ ਭਾਰਤੀ ਸਰਹੱਦ ’ਚ ਦਾਖ਼ਲ ਹੁੰਦੇ ਦੇਖਿਆ। ਸੂਤਰਾਂ ਅਨੁਸਾਰ ਚੌਕਸ ਭਾਰਤੀ ਫ਼ੌਜੀਆਂ ਨੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ ਤਾਂ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੂਤਰਾਂ ਨੇ ਦੱਸਿਆ ਕਿ ਫ਼ੌਜੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਅਤੇ ਦੂਜੇ ਨੂੰ ਫ਼ੌਜੀਆਂ ਨੇ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਦੌਰਾਨ 4 ਫ਼ੌਜੀ ਵੀ ਜ਼ਖਮੀ ਹੋਏ ਹਨ। ਦੱਸਣਯੋਗ ਹੈ ਕਿ 18-19 ਸਤੰਬਰ ਦੀ ਦਰਮਿਆਨੀ ਰਾਤ ਦੇ ਬਾਅਦ ਤੋਂ ਪੀ.ਓ.ਕੇ. ਤੋਂ ਘੁਸਪੈਠ ਦੀ ਇਹ ਤੀਜੀ ਕੋਸ਼ਿਸ਼ ਹੈ।

ਇਹ ਵੀ ਪੜ੍ਹੋ : ਕੁੰਡਲੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ, ਜਲੰਧਰ ਦਾ ਰਹਿਣ ਵਾਲਾ ਸੀ ਮ੍ਰਿਤਕ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News