ਜੰਮੂ ਕਸ਼ਮੀਰ : ਕੰਟਰੋਲ ਰੇਖਾ ''ਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 2 ਅੱਤਵਾਦੀ ਢੇਰ

Thursday, Sep 07, 2023 - 10:49 AM (IST)

ਜੰਮੂ ਕਸ਼ਮੀਰ : ਕੰਟਰੋਲ ਰੇਖਾ ''ਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 2 ਅੱਤਵਾਦੀ ਢੇਰ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰਦੇ ਹੋਏ ਭਿਆਨਕ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ। ਇਕ ਰੱਖਿਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਇੱਥੇ ਰੱਖਿਆ ਜਨਸੰਪਰਕ ਅਧਿਕਾਰੀ ਲੈਫਟੀਨੈਂਟ ਕਰਨਲ ਸੁਨੀਲ ਬਰਤਵਾਲ ਨੇ ਦੱਸਿਆ ਕਿ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਜੰਗੀ ਸਮੱਗਰੀ ਵੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਅੱਤਵਾਦੀ ਦੀ ਲਾਸ਼ ਲੱਭੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਪੁੰਛ ਦੇ ਮਾਂਡੀ ਉੱਪ ਸੈਕਟਰ 'ਚ 2 ਅੱਤਵਾਦੀ ਕੰਟਰੋਲ ਰੇਖਾ ਪਾਰ ਕਰ ਕੇ ਭਾਰਤੀ ਖੇਤਰ ਵੱਲ ਵਧਦੇ ਨਜ਼ਰ ਆਏ, ਜਿਸ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਕੀਤੀ ਗਈ। ਲੈਫਟੀਨੈਂਟ ਕਰਨਲ ਸੁਨੀਲ ਬਰਤਵਲ ਨੇ ਕਿਹਾ,''ਅੱਤਵਾਦੀਆਂ ਨੂੰ ਤੁਰੰਤ ਫੜਨ ਲਈ ਫ਼ੌਜ ਅਤੇ ਪੁਲਸ ਨੇ ਸਾਂਝੀ ਮੁਹਿੰਮ ਸ਼ੁਰੂ ਕੀਤੀ। ਪ੍ਰਤੀਕੂਲ ਭੂਗੋਲਿਕ ਸਥਿਤੀ, ਸੰਘਣੇ ਜੰਗਲ ਆਦਿ ਦਾ ਇਸਤੇਮਾਲ ਕਰ ਕੇ ਅੱਤਵਾਦੀਆਂ ਨੇ ਕਾਫ਼ੀ ਦੇਰ ਤੱਕ ਸੁਰੱਖਿਆ ਫ਼ੋਰਸਾਂ ਨੂੰ ਉਲਝਾਈ ਰੱਖਿਆ।''

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਰਿਆਸੀ 'ਚ ਹੋਏ ਮੁਕਾਬਲੇ ਦੌਰਾਨ ਅੱਤਵਾਦੀ ਮਾਰਿਆ, 2 ਜਵਾਨ ਜ਼ਖ਼ਮੀ

ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਦੋਹਾਂ ਅੱਤਵਾਦੀਆਂ ਨੂੰ ਸੁਰੱਖਿਆ ਫ਼ੋਰਸਾਂ ਨੇ ਮਾਰ ਸੁੱਟਿਆ। ਅਧਿਕਾਰੀਆਂ ਨੇ ਦੱਸਿਆ ਕਿ ਮਾਂਡੀ ਦੇ ਸਾਵਿਜਾਨ ਖੇਤਰ 'ਚ ਅੱਧੀ ਰਾਤ ਤੋਂ ਬਾਅਦ ਅੱਤਵਾਦੀ ਹਨ੍ਹੇਰੇ ਦਾ ਫ਼ਾਇਦਾ ਚੁੱਕ ਕੇ ਬਾੜ ਵੱਲ ਵਧਦੇ ਨਜ਼ਰ ਆਏ। ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਕਰਮੀਆਂ ਨੇ ਅੱਤਵਾਦੀਆਂ ਨੂੰ ਲਲਕਾਰਿਆ ਤਾਂ ਦੋਹਾਂ ਪੱਖਾਂ ਵਿਚਾਲੇ ਭਿਆਨਕ ਮੁਕਾਬਲਾ ਛਿੜ ਗਿਆ ਅਤੇ ਸੁਰੱਖਿਆ ਕਰਮੀਆਂ ਨੂੰ ਮੌਕੇ 'ਤੇ ਭੇਜਿਆ ਗਿਆ ਪਰ ਇਸ ਮੁਕਾਬਲੇ 'ਚ ਸੁਰੱਖਿਆ ਕਰਮੀਆਂ 'ਚ ਕੋਈ ਜ਼ਖ਼ਮੀ ਨਹੀਂ ਹੋਇਆ। 2 ਦਿਨ ਪਹਿਲੇ ਵੀ ਕੰਟਰੋਲ ਰੇਖਾ 'ਤੇ ਮੁਕਾਬਲਾ ਹੋਇਆ ਸੀ ਅਤੇ ਰਿਆਸੀ ਜ਼ਿਲ੍ਹੇ ਦੇ ਤੁਲੀ ਇਲਾਕੇ ਦੇ ਸੁਦੂਰ ਗਲੀ ਸੋਹਾਬ ਪਿੰਡ 'ਚ ਇਕ ਅੱਤਵਾਦੀ ਮਾਰਿਆ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News