PM ਮੋਦੀ ਨੂੰ ਦਿੱਤੀ ਗਈ ਜਵਾਬੀ ਕਰਵਾਈ ਦੀ ਜਾਣਕਾਰੀ, ਤਿੰਨਾਂ ਫੋਜਾਂ ਦੇ ਮੁਖੀਆਂ ਦੀ ਉੱਚ ਪੱਧਰੀ ਮੀਟਿੰਗ
Thursday, May 08, 2025 - 10:24 PM (IST)

ਨੈਸ਼ਨਲ ਡੈਸਕ: ਪਾਕਿਸਤਾਨ ਦੇ ਹਮਲੇ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਫੌਜ ਨੇ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ ਕਿ ਭਾਰਤ ਇਸ ਦੇ ਜਵਾਬ ਵਿੱਚ ਕੀ ਕਾਰਵਾਈ ਕਰੇਗਾ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਇਸ ਬਦਲੇ ਦੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਸੀਡੀਐਸ ਅਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ।
ਇਸ ਦੌਰਾਨ, ਪਾਕਿਸਤਾਨ ਦੇ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਪਾਕਿਸਤਾਨੀ ਫੌਜ ਦੇ ਦੋ ਸਭ ਤੋਂ ਆਧੁਨਿਕ ਲੜਾਕੂ ਜਹਾਜ਼ JF-17 ਨੂੰ ਡੇਗ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੀਆਂ ਅੱਠ ਮਿਜ਼ਾਈਲਾਂ ਨੂੰ ਵੀ ਨਸ਼ਟ ਕਰ ਦਿੱਤਾ ਗਿਆ।