ਇਕ ਹਿਮਾਚਲੀ ਨੌਜਵਾਨ ਦੇ ਅਫ਼ਗਾਨਿਸਤਾਨ ’ਚ ਫਸੇ ਹੋਏ ਦੀ ਸੂਚਨਾ: ਮੁੱਖ ਮੰਤਰੀ

Monday, Aug 16, 2021 - 04:51 PM (IST)

ਇਕ ਹਿਮਾਚਲੀ ਨੌਜਵਾਨ ਦੇ ਅਫ਼ਗਾਨਿਸਤਾਨ ’ਚ ਫਸੇ ਹੋਏ ਦੀ ਸੂਚਨਾ: ਮੁੱਖ ਮੰਤਰੀ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਦੱਸਿਆ ਕਿ ਅਫ਼ਗਾਨਿਸਤਾਨ ਵਿਚ ਹਿਮਾਚਲ ਦਾ ਇਕ ਨੌਜਵਾਨ ਫਸਿਆ ਹੈ, ਜਿਸ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਫ਼ਗਾਨਿਸਤਾਨ ਵਿਚ ਬਦਲੇ ਹਾਲਾਤ ਵਿਚਾਲੇ ਹਿਮਾਚਲ ਦੇ ਫਸੇ ਲੋਕਾਂ ਨੂੰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਇਕ ਹਿਮਾਚਲੀ ਨੌਜਵਾਨ ਦੇ ਅਫ਼ਗਾਨਿਸਤਾਨ ਵਿਚ ਫਸੇ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੇ ਸੰਬੰਧ ਵਿਚ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਘਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਦੱਸ ਦੇਈਏ ਕਿ ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਕਹਿਰ ਕਾਰਨ ਵੱਡੀ ਗਿਣਤੀ ’ਚ ਲੋਕ ਦੇਸ਼ ਛੱਡ ਰਹੇ ਹਨ। ਤਾਲਿਬਾਨ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਤੇ ਆਪਣਾ ਕਬਜ਼ਾ ਕਰ ਲਿਆ ਹੈ, ਇੱਥੋਂ ਤੱਕ ਕਿ ਰਾਸ਼ਟਰਪਤੀ ਅਸ਼ਰਫ ਗਨੀ ਵੀ ਦੇਸ਼ ਛੱਡ ਚੁੱਕੇ ਹਨ। ਤਾਲਿਬਾਨ ਦੀ ਹਿੰਸਾ ਕਾਰਨ ਲੱਖਾਂ ਦੀ ਗਿਣਤੀ ’ਚ ਲੋਕ ਬੇਘਰ ਹੋਏ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਕਈ ਦੇਸ਼ਾਂ ਨੇ ਆਪਣੀ ਫ਼ੌਜ ਨੂੰ ਵਾਪਸ ਬੁਲਾ ਲਿਆ ਹੈ।


author

Tanu

Content Editor

Related News