ਸ਼ਾਹ ਦੇ ਸੰਪਰਕ 'ਚ ਆਏ ਰਵੀਸ਼ੰਕਰ ਪ੍ਰਸਾਦ ਨੇ ਖੁਦ ਨੂੰ ਕੀਤਾ ਇਕਾਂਤਵਾਸ

8/3/2020 2:10:43 PM

ਨਵੀਂ ਦਿੱਲੀ, (ਭਾਸ਼ਾ)— ਸੂਚਨਾ ਤਕਨਾਲੋਜੀ ਤੇ ਦੂਰਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਖੁਦ ਨੂੰ ਇਕਾਂਤਵਾਸ ਯਾਨੀ ਦੂਜਿਆਂ ਤੋਂ ਵੱਖ ਕਰ ਲਿਆ ਹੈ। ਉਨ੍ਹਾਂ ਨੇ ਸ਼ਨੀਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।


ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰ ਨੇ ਦੱਸਿਆ ਕਿ ਪ੍ਰਸਾਦ ਨੂੰ ਹਾਲਾਂਕਿ, ਕਿਸੇ ਤਰ੍ਹਾਂ ਦਾ ਕੋਈ ਲੱਛਣ ਨਹੀਂ ਹੈ ਪਰ ਉਨ੍ਹਾਂ ਨੇ ਮੌਜੂਦਾ ਨਿਯਮਾਂ ਨੂੰ ਦੇਖਦੇ ਹੋਏ ਖੁਦ ਨੂੰ ਵੱਖ ਕਰਨ ਦਾ ਫ਼ੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਉਹ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ ਅਤੇ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ 'ਚ ਦਾਖ਼ਲ ਹੋ ਰਹੇ ਹਨ। ਸ਼ਾਹ ਨੇ ਪਿਛਲੇ ਕੁਝ ਦਿਨਾਂ 'ਚ ਉਨ੍ਹਾਂ ਨੂੰ ਮਿਲਣ ਵਾਲਿਆਂ ਨੂੰ ਵੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ।


Sanjeev

Content Editor Sanjeev