ਤੇਜ਼ਾਬ ਹਮਲੇ ''ਚ ਜ਼ਖ਼ਮੀ ਹੋਈ ਕੁੜੀ ਦੀ ਮੌਤ, ਦੋਸ਼ੀ ਪਿਓ-ਪੁੱਤ ਗ੍ਰਿਫ਼ਤਾਰ
Tuesday, Oct 08, 2024 - 02:24 PM (IST)
ਅਮਰੋਹਾ/ਮੇਰਠ : ਉੱਤਰ ਪ੍ਰਦੇਸ਼ ਦੇ ਅਮਰੋਹਾ 'ਚ ਤੇਜ਼ਾਬ ਹਮਲੇ 'ਚ ਜ਼ਖ਼ਮੀ ਹੋਈ ਕੁੜੀ ਦੀ ਮੰਗਲਵਾਰ ਨੂੰ ਮੇਰਠ ਦੇ ਇਕ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ 'ਚ ਦੋਸ਼ੀ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਮੇਰਠ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਮੈਡੀਕਲ ਕਾਲਜ ਦੇ ਚੀਫ ਮੈਡੀਕਲ ਸੁਪਰਡੈਂਟ ਧੀਰਜ ਰਾਜ ਨੇ ਦੱਸਿਆ ਕਿ ਅਮਰੋਹਾ 'ਚ ਤੇਜ਼ਾਬ ਹਮਲੇ 'ਚ ਬੁਰੀ ਤਰ੍ਹਾਂ ਝੁਲਸ ਗਈ 15 ਸਾਲਾ ਲੜਕੀ ਦੀ ਅੱਜ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਐਲਾਨ: ਦੀਵਾਲੀ ਤੋਂ ਪਹਿਲਾਂ ਅਧਿਆਪਕਾਂ ਨੂੰ ਮਿਲੇਗਾ ਤਰੱਕੀ ਦਾ ਤੋਹਫ਼ਾ
ਅਮਰੋਹਾ ਦੇ ਰਾਹਰਾ ਥਾਣੇ ਦੀ ਇੰਸਪੈਕਟਰ ਅਲਕਾ ਚੌਧਰੀ ਨੇ ਦੱਸਿਆ ਕਿ ਸੋਮਵਾਰ ਤੜਕੇ ਪਾਥਰਾ ਪਿੰਡ 'ਚ ਇਕ ਲੜਕੀ 'ਤੇ ਘਾਤਕ ਤੇਜ਼ਾਬ ਸੁੱਟਣ ਦੇ ਦੋਸ਼ੀ ਪਿਓ-ਪੁੱਤ ਪ੍ਰੇਮ ਪਾਲ ਅਤੇ ਯੋਗੇਂਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਦੋਵਾਂ ਨੇ ਪੁਰਾਣੀ ਰੰਜਿਸ਼ ਕਾਰਨ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਚੌਧਰੀ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 137 (2) (ਅਗਵਾ), 124 (ਤੇਜ਼ਾਬ ਆਦਿ ਰਾਹੀਂ ਜ਼ਖਮੀ ਕਰਨਾ), 115 (2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ) ਅਤੇ 351 (2) (ਅਪਰਾਧਿਕ ਧਮਕੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਰ ਲੜਕੀ ਦੀ ਮੌਤ ਤੋਂ ਬਾਅਦ ਕੇਸ ਵਿੱਚ ਧਾਰਾ 103 (ਏ) (ਕਤਲ) ਜੋੜ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ
ਵਧੀਕ ਪੁਲਸ ਸੁਪਰਡੈਂਟ ਰਾਜੀਵ ਕੁਮਾਰ ਸਿੰਘ ਨੇ ਦੱਸਿਆ ਕਿ ਸੋਮਵਾਰ ਤੜਕੇ ਕਰੀਬ 3.30 ਵਜੇ ਲੜਕੀ 'ਤੇ ਤੇਜ਼ਾਬ ਨਾਲ ਹਮਲਾ ਕੀਤਾ ਗਿਆ। ਲੜਕੀ ਦੇ ਭਰਾ ਨੇ ਦੱਸਿਆ ਕਿ ਸੋਮਵਾਰ ਤੜਕੇ ਕਰੀਬ 3.30 ਵਜੇ ਦੋ ਵਿਅਕਤੀਆਂ ਨੇ ਉਸ ਦੀ ਭੈਣ ਨੂੰ ਘੜੀਸ ਕੇ ਜੰਗਲ ਵਿੱਚ ਲੈ ਗਏ, ਉਸ ਦੀ ਕੁੱਟਮਾਰ ਕੀਤੀ ਅਤੇ ਤੇਜ਼ਾਬ ਪਾ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8