ਓਮ ਪ੍ਰਕਾਸ਼ ਚੌਟਾਲਾ ਦਾ ਦਾਅਵਾ- 2024 ''ਚ ਹਰਿਆਣਾ ''ਚ ਬਣੇਗੀ ਇਨੈਲੋ ਦੀ ਸਰਕਾਰ

Saturday, Sep 03, 2022 - 10:45 AM (IST)

ਓਮ ਪ੍ਰਕਾਸ਼ ਚੌਟਾਲਾ ਦਾ ਦਾਅਵਾ- 2024 ''ਚ ਹਰਿਆਣਾ ''ਚ ਬਣੇਗੀ ਇਨੈਲੋ ਦੀ ਸਰਕਾਰ

ਜੀਂਦ (ਭਾਸ਼ਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਆਦਮਪੁਰ ਵਿਧਾਨ ਸਭਾ ਸੀਟ 'ਤੇ ਹੋਣ ਵਾਲੀਆਂ ਉਪ ਚੋਣਾਂ ਵਿਚ ਇਨੈਲੋ ਉਮੀਦਵਾਰ ਦੀ ਜਿੱਤ ਯਕੀਨੀ ਹੈ। ਚੌਟਾਲਾ ਨੇ ਕਿਹਾ ਕਿ ਇਨੈਲੋ ਵੱਲੋਂ 25 ਸਤੰਬਰ ਨੂੰ ਫਤਿਹਾਬਾਦ ਵਿਚ ਸਾਬਕਾ ਪ੍ਰਧਾਨ ਮੰਤਰੀ ਤਾਊ ਦੇਵੀ ਲਾਲ ਦੇ ਸਨਮਾਨ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਦੇਸ਼ ਅਤੇ ਸੂਬੇ ਦੇ ਕਈ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਸ਼ੁੱਕਰਵਾਰ ਨੂੰ ਜੀਂਦ ਦੇ ਜਾਟ ਧਰਮਸ਼ਾਲਾ 'ਚ ਵਰਕਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨੈਲੋ ਜ਼ਿਲ੍ਹਾ ਪ੍ਰੀਸ਼ਦ ਤੋਂ ਸਰਪੰਚ ਅਤੇ ਪੰਚ ਦੀ ਚੋਣ ਆਪਣੇ ਚੋਣ ਨਿਸ਼ਾਨ 'ਤੇ ਲੜੇਗੀ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਭਾਜਪਾ-ਜੇ.ਜੇ.ਪੀ. ਗਠਜੋੜ ਸਰਕਾਰ ਸੂਬੇ ਨੂੰ ਦੋਵੇਂ ਹੱਥਾਂ ਨਾਲ ਲੁੱਟਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਹਾਹਾਕਾਰ ਮਚਾ ਦਿੱਤੀ ਹੈ, ਨੌਕਰੀਆਂ ਦੀ ਬੋਲੀ ਲੱਗੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ 2024 ਵਿਚ ਹਰਿਆਣਾ 'ਚ ਇਨੈਲੋ ਦੀ ਸਰਕਾਰ ਬਣੇਗੀ।


author

DIsha

Content Editor

Related News