ਆਪਣੇ ਹੀ ਰੱਖਣ ਲੱਗੇ ਬੱਚੀਆਂ ''ਤੇ ਗੰਦੀ ਨਜ਼ਰ, ਹੁਣ ਮਾਮੇ ਵਲੋਂ ਮਾਸੂਮ ਭਾਣਜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ

Thursday, Oct 22, 2020 - 09:26 AM (IST)

ਆਪਣੇ ਹੀ ਰੱਖਣ ਲੱਗੇ ਬੱਚੀਆਂ ''ਤੇ ਗੰਦੀ ਨਜ਼ਰ, ਹੁਣ ਮਾਮੇ ਵਲੋਂ ਮਾਸੂਮ ਭਾਣਜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ

ਮੁਜੱਫਰਨਗਰ: ਸਰੈਇਆ ਇਲਾਕੇ 'ਚ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿਸ ਬਾਰੇ ਸੁਣ ਕਿਸੇ ਦਾ ਖੂਨ ਖੌਲ ਉਠੇਗਾ। ਦਰਅਸਲ, ਇਥੇ ਇਕ ਮਾਮੇ ਵਲੋਂ ਪਹਿਲਾਂ ਆਪਣੀ 10 ਸਾਲ ਭਾਣਜੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ ਤੇ ਫ਼ਿਰ ਉਸ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਖੇਤਾਂ 'ਚ ਸੁੱਟ ਦਿੱਤਾ ਗਿਆ। ਇਸ ਮਾਮਲੇ 'ਚ ਪੁਲਸ ਮੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਢਾਈ ਸਾਲਾ ਬੱਚੀ ਨਾਲ ਦਰਿੰਦਗੀ, ਜ਼ਬਰ-ਜ਼ਿਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕਾ ਦੇ ਪਿਤਾ ਨੇ ਦੱਸਿਆ ਬੱਚੀ ਸਵੇਰੇ ਘਰ ਤੋਂ ਥੋੜੀ ਦੂਰ ਸਥਿਤ ਪਿੰਡ ਦੀ ਹੀ ਇਕ ਦੁਕਾਨ 'ਤੇ ਕੁਰਕੁਰੇ ਖਰੀਦਣ ਗਈ ਸੀ। ਉੱਥੋਂ ਹੀ ਬੱਚੀ ਦਾ ਮਾਮਾ ਉਸ ਨੂੰ ਬਹਿਕਾ ਕੇ ਆਪਣੇ ਨਾਲ ਲੈ ਗਿਆ। ਕਾਫੀ ਦੇਰ ਤਕ ਜਦੋਂ ਬੱਚੀ ਘਰ ਨਾ ਪਰਤੀ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕੀਤੀ ਤੇ ਪੁਲਸ ਨੂੰ ਇਸ ਗੱਲ ਦੀ ਸੂਚਨਾ ਦਿੱਤੀ। ਬੱਚੀ ਦੀ ਤਲਾਸ਼ 'ਚ ਜੁੱਟੀ ਪੁਲਿਸ ਤੇ ਪਰਿਵਾਰ ਨੂੰ ਖੇਤ 'ਚ ਉਸ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਮੁਲਜ਼ਮ ਮਾਮੇ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :ਪੁੱਤ ਦਾ ਜਨਮ ਦਿਨ ਮਨਾਉਣ ਦੀ ਜਿੱਦ ਅੱਗੇ ਹਾਰੀ ਜ਼ਿੰਦਗੀ, ਗੁੱਸੇ 'ਚ ਆਏ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ


author

Baljeet Kaur

Content Editor

Related News