''ਮੈਂ ਫਾਹਾ ਲੈਣ ਵਾਲਾ ਹਾਂ...'', Instagram ''ਤੇ ''ਲਾਈਵ'' ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Saturday, Jul 05, 2025 - 11:36 AM (IST)

''ਮੈਂ ਫਾਹਾ ਲੈਣ ਵਾਲਾ ਹਾਂ...'', Instagram ''ਤੇ ''ਲਾਈਵ'' ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਸਾਗਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ 'ਚ ਇਕ 20 ਸਾਲਾ ਨੌਜਵਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਇੰਸਟਾਗ੍ਰਾਮ' 'ਤੇ ਲਾਈਵ ਹੋਣ ਤੋਂ ਬਾਅਦ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 35 ਕਿਲੋਮੀਟਰ ਦੂਰ ਸ਼ਾਹਪੁਰ ਕਸਬੇ ਦਾ ਹੈ ਅਤੇ ਮ੍ਰਿਤਕ ਦੀ ਪਛਾਣ ਰਾਹੁਲ ਅਹੀਰਵਾਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼ਾਹਪੁਰ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸ਼ਾਹਪੁਰ ਪੁਲਸ ਸਟੇਸ਼ਨ ਦੇ ਇੰਚਾਰਜ ਭਰਤ ਸਿੰਘ ਨੇ ਕਿਹਾ ਕਿ ਪੁਲਸ ਨੂੰ ਸੂਚਿਤ ਕੀਤਾ ਗਿਆ ਕਿ ਰਾਹੁਲ ਅਹੀਰਵਾਰ ਨਾਮ ਦੇ ਇਕ ਮੁੰਡੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ : ਵਿਸ਼ਾਲ ਮੈਗਾ ਮਾਰਟ 'ਚ ਲੱਗੀ ਭਿਆਨਕ ਅੱਗ, ਲਿਫ਼ਟ 'ਚੋਂ ਮਿਲੀ ਨੌਜਵਾਨ ਦੀ ਲਾਸ਼

ਉਨ੍ਹਾਂ ਦੱਸਿਆ ਕਿ ਰਾਹੁਲ ਦੇ ਭਰਾ ਨੇ ਇਕ ਨੌਜਵਾਨ ਨੂੰ ਕਿਹਾ ਕਿ ਰਾਹੁਲ ਇੰਸਟਾਗ੍ਰਾਮ 'ਤੇ ਲਾਈਵ ਹੈ ਅਤੇ ਫਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਾ ਕੇ ਉਸ ਨੂੰ ਦੇਖੋ। ਸਿੰਘ ਨੇ ਕਿਹਾ ਕਿ ਜਦੋਂ ਉਹ ਨੌਜਵਾਨ ਘਰ ਪਹੁੰਚਿਆ ਤਾਂ ਰਾਹੁਲ ਮ੍ਰਿਤਕ ਹਾਲਤ 'ਚ ਫਾਹੇ ਨਾਲ ਲਟਕਿਆ ਹੋਇਆ ਮਿਲਿਆ। ਉਨ੍ਹਾਂ ਕਿਹਾ,''ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।'' ਰਾਹੁਲ ਦੇ ਪਰਿਵਾਰ ਨੇ ਛਤਰਪੁਰ ਦੀ ਇਕ ਯੂ-ਟਿਊਬਰ 'ਤੇ ਰਾਹੁਲ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ ਹੈ। ਸਿੰਘ ਨੇ ਕਿਹਾ ਕਿ ਪਰਿਵਾਰ ਵਾਲਿਆਂ ਦੇ ਦੋਸ਼ਾਂ ਦੀ ਜਾਂਚ ਕਰ ਕੇ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਖ਼ੁਦਕੁਸ਼ੀ ਤੋਂ ਪਹਿਲਾਂ 'ਇੰਸਟਾਗ੍ਰਾਮ' ਅਕਾਊਂਟ 'ਤੇ ਲਾਈਵ ਦੌਰਾਨ ਰਾਹੁਲ ਨੇ ਕਿਸੇ ਨਾਲ ਪਿਆਰ ਹੋਣ ਦੀ ਗੱਲ ਕੀਤੀ ਸੀ। ਇੰਸਟਾਗ੍ਰਾਮ ਵੀਡੀਓ 'ਚ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ,''ਮੇਰਾ ਇਹ ਆਖ਼ਰੀ ਦਿਨ ਹੈ। ਮੈਂ ਜਿਊਂਣਾ ਨਹੀਂ ਚਾਹੁੰਦਾ ਯਾਰ... ਮੈਂ ਫਾਹਾ ਲੈਣ ਵਾਲਾ ਹਾਂ... ਕਦੇ ਕਿਸੇ ਨੂੰ ਲਾਈਫ਼ 'ਚ ਪਿਆਰ ਨਾ ਕਰਨਾ... ਅਜੇ ਤੁਸੀਂ ਸਾਰੇ ਲੋਕ ਲਾਈਵ ਦੇਖੋ।'' ਰਾਹੁਲ ਇਹ ਕਹਿਣ ਤੋਂ ਬਾਅਦ ਫਾਹੇ ਨਾਲ ਲਟਕ ਜਾਂਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ ; ਪਤੀ ਨੇ ਕੌਂਸਲਰ ਪਤਨੀ ਦਾ ਕਰ'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News