Instagram Post ਨੂੰ ਲੈ ਕੇ ਵਿਵਾਦ ''ਚ ਨਾਬਾਲਗ ਦਾ ਕਤਲ
Monday, Feb 10, 2025 - 02:16 PM (IST)

ਵਰਧਾ- ਇਕ ਇੰਸਟਾਗ੍ਰਾਮ ਪੋਸਟ ਨੂੰ ਲੈ ਕੇ ਹੋਏ ਵਿਵਾਦ 'ਚ ਨੌਜਵਾਨ ਨੇ 17 ਸਾਲਾ ਮੁੰਡੇ ਦਾ ਕਤਲ ਕਰ ਦਿੱਤਾ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਹੋਈ। ਹਿੰਗਣਘਾਟ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਆਨਲਾਈਨ ਪੋਸਟ ਬਾਰੇ ਪੂਰੀ ਜਾਣਕਾਰੀ ਦਿੱਤੇ ਬਿਨਾਂ ਦੱਸਿਆ ਕਿ ਕਰੀਬ ਇਕ ਮਹੀਨੇ ਪਹਿਲੇ ਇਕ ਮੁੰਡੇ ਅਤੇ ਦੋਸ਼ੀ ਮਾਨਵ ਜੁਮਨਾਕੇ (21) ਨੇ ਇੰਸਟਾਗ੍ਰਾਮ 'ਤੇ ਇਕ ਸਟੋਰੀ ਪੋਸਟ ਕੀਤੀ ਸੀ ਅਤੇ ਸੋਸ਼ਲ ਮੀਡੀਆ ਉਪਯੋਗਕਰਤਾ ਨੂੰ ਉਸ 'ਤੇ ਪੋਸਟ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ : ਬੱਸ 'ਚ ਨੌਜਵਾਨ ਨਾਲ ਦਰਿੰਦਗੀ, ਹੈਵਾਨਾਂ ਨੇ ਮੁੰਡੇ ਨਾਲ ਜੋ ਕੀਤਾ ਸੁਣ ਕੰਬ ਜਾਵੇਗਾ ਦਿਲ
ਉਨ੍ਹਾਂ ਦੱਸਿਆ ਕਿ ਪੀੜਤ ਨੂੰ ਦੋਸ਼ੀ ਤੋਂ ਵੱਧ ਵੋਟ ਮਿਲੇ ਸਨ, ਜਿਸ ਤੋਂ ਬਾਅਦ ਦੋਹਾਂ ਵਿਚਾਲੇ ਇਸ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਪੀੜਤ ਅਤੇ ਦੋਸ਼ੀ ਸ਼ਨੀਵਾਰ ਨੂੰ ਇਸ ਮੁੱਦੇ 'ਤੇ ਚਰਚਾ ਕਰਨ ਲਈ ਮਿਲੇ ਸਨ। ਅਧਿਕਾਰੀ ਨੇ ਦੱਸਿਆ ਕਿ ਚਰਚਾ ਕਰਨ ਦੌਰਾਨ ਉਨ੍ਹਾਂ ਵਿਚਾਲੇ ਕਹਾਸੁਣੀ ਹੋਈ, ਜਿਸ ਤੋਂ ਬਾਅਦ ਦੋਸ਼ੀ ਨੇ ਆਪਣੇ ਦੋਸਤ ਨਾਲ ਮਿਲ ਕੇ ਨਾਬਾਲਗ 'ਤੇ ਚਾਕੂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8