ਓਡੀਸ਼ਾ ਰੇਲ ਹਾਦਸੇ ਮਗਰੋਂ ਏਅਰਲਾਈਨਜ਼ ਨੂੰ ਨਿਰਦੇਸ਼ ਜਾਰੀ, ਕਿਰਾਏ ਨੂੰ ਲੈ ਕੇ ਦਿੱਤੇ ਇਹ ਹੁਕਮ

Sunday, Jun 04, 2023 - 03:01 AM (IST)

ਓਡੀਸ਼ਾ ਰੇਲ ਹਾਦਸੇ ਮਗਰੋਂ ਏਅਰਲਾਈਨਜ਼ ਨੂੰ ਨਿਰਦੇਸ਼ ਜਾਰੀ, ਕਿਰਾਏ ਨੂੰ ਲੈ ਕੇ ਦਿੱਤੇ ਇਹ ਹੁਕਮ

ਨੈਸ਼ਨਲ ਡੈਸਕ: ਓਡੀਸ਼ਾ ’ਚ ਸ਼ੁੱਕਰਵਾਰ ਨੂੰ ਹੋਏ ਭਿਆਨਕ ਰੇਲ ਹਾਦਸੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸ਼ਨੀਵਾਰ ਨੂੰ ਸਾਰੀਆਂ ਏਅਰਲਾਈਨਜ਼ ਨੂੰ ਨਿਰਦੇਸ਼ ਦਿੱਤਾ ਕਿ ਭੁਵਨੇਸ਼ਵਰ ਆਉਣ-ਜਾਣ ਵਾਲੀਆਂ ਉਡਾਣਾਂ ਦੇ ਕਿਰਾਏ 'ਚ ਅਸਾਧਾਰਨ ਵਾਧੇ ’ਤੇ ਨਜ਼ਰ ਰੱਖਣ ਅਤੇ ਅਜਿਹਾ ਹੋਣ ਤੋਂ ਰੋਕਣ ਲਈ ਜ਼ਰੂਰੀ ਕਦਮ ਚੁੱਕਣ। ਮੰਤਰਾਲੇ ਨੇ ਅੱਗੇ ਕਿਹਾ ਕਿ ਦੁਰਘਟਨਾ ਕਾਰਨ ਕਿਸੇ ਹਵਾਈ ਯਾਤਰਾ ਦੀ ਟਿਕਟ ਨੂੰ ਰੱਦ ਕਰਨ ਅਤੇ ਯਾਤਰਾ ਦਾ ਮੁੜ ਨਿਰਧਾਰਨ ਕਰਨ ’ਤੇ ਕੋਈ ਵਾਧੂ ਫੀਸ ਨਹੀਂ ਲਈ ਜਾਣੀ ਚਾਹੀਦੀ।

ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸੇ ਮਗਰੋਂ ਅਸਤੀਫ਼ੇ ਦੀ ਮੰਗ 'ਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਜਵਾਬ, ਕਹੀ ਇਹ ਗੱਲ

ਮੰਤਰਾਲੇ ਨੇ ਇਸ ਸਬੰਧੀ ਸਾਰੀਆਂ ਏਅਰਲਾਈਨਜ਼ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਇਕ ਬਿਆਨ ਵਿਚ ਮੰਤਰਾਲੇ ਨੇ ਕਿਹਾ, "ਓਡਿਸ਼ਾ ਵਿਚ ਰੇਲ ਹਾਦਸੇ ਦੇ ਮੱਦੇਨਜ਼ਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸਾਰੀਆਂ ਏਅਰਲਾਈਨਜ਼ ਨੂੰ ਭੁਵਨੇਸ਼ਵਰ ਆਉਣ ਵਾਲੀਆਂ ਅਤੇ ਉਥੋਂ ਜਾਣ ਵਾਲੀਆਂ ਉਡਾਣਾਂ ਦੇ ਕਿਰਾਏ ਵਿਚ ਅਸਾਧਾਰਨ ਵਾਧੇ ’ਤੇ ਨਜ਼ਰ ਰੱਖਣ ਅਤੇ ਇਸ ’ਤੇ ਰੋਕ ਲਾਉਣ ਲਈ ਜ਼ਰੂਰੀ ਕਾਰਵਾਈ ਕਰਨ ਦੀ ਸਲਾਹ ਦਿੱਤੀ ਹੈ। ਓਡਿਸ਼ਾ ਦੇ ਬਾਲਾਸੋਰ ’ਚ ਸ਼ੁੱਕਰਵਾਰ ਰਾਤ ਨੂੰ ਹੋਏ ਭਿਆਨਕ ਰੇਲ ਹਾਦਸੇ ’ਚ ਘੱਟੋ-ਘੱਟ 288 ਲੋਕਾਂ ਦੀ ਮੌਤ ਹੋ ਗਈ ਅਤੇ 1100 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News