ਕਸ਼ਮੀਰ ’ਚ ਘੱਟ ਗਿਣਤੀਆਂ ਦੇ ਕਤਲ ’ਤੇ ਫ਼ੌਜ ਨੂੰ ਨਿਰਦੇਸ਼, ਚੱਪਾ-ਚੱਪਾ ਖੰਗਾਲ ਕੇ ਕਰੋ ਅੱਤਵਾਦੀਆਂ ਦਾ ਖ਼ਾਤਮਾ

Monday, Oct 11, 2021 - 11:51 AM (IST)

ਨਵੀਂ ਦਿੱਲੀ- ਜੰਮੂ-ਕਸ਼ਮੀਰ ’ਚ ਨਿਸ਼ਾਨਾ ਬਣਾ ਕੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਹੱਤਿਆ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕੇਂਦਰ ਸਰਕਾਰ ਨੇ ਫ਼ੌਜ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ। ਸੁਰੱਖਿਆ ਫੋਰਸਾਂ ਨੂੰ ਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਚੱਪਾ-ਚੱਪਾ ਖੰਗਾਲ ਕੇ ਇਨ੍ਹਾਂ ਅੱਤਵਾਦੀਆਂ ਦਾ ਖਾਤਮਾ ਕਰ ਦਿੱਤਾ ਜਾਏ। ਕਸ਼ਮੀਰ ਵਾਦੀ ’ਚ ਘੱਟ ਗਿਣਤੀ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਹੱਤਿਆ ਕਰ ਕੇ ਉਨ੍ਹਾਂ ਅੰਦਰ ਡਰ ਦਾ ਮਾਹੌਲ ਬਣਾਉਣ ਅਤੇ ਸਦੀਆਂ ਪੁਰਾਣੀ ਫਿਰਕੂ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਦੇ ਪਾਕਿਸਤਾਨ ਦੇ ਇਰਾਦੇ ਨੂੰ ਕੁਚਲਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਖਤ ਸੁਰੱਖਿਆ ਬਦਲਾਂ ਦੀ ਵਰਤੋਂ ਕਰਨ ਲਈ ਤਿਆਰ ਹੈ। ਪਿਛਲੇ 6 ਦਿਨਾਂ ’ਚ ਵਾਦੀ ’ਚ 7 ਨਾਗਰਿਕਾਂ ਦੀ ਹੱਤਿਆ ਹੋਈ ਹੈ। ਇਨ੍ਹਾਂ ਵਿਚੋਂ 6 ਦੀ ਹੱਤਿਆ ਸ਼੍ਰੀਨਗਰ ਵਿਖੇ ਹੀ ਹੋਈ ਹੈ। ਮ੍ਰਿਤਕਾਂ ’ਚ 4 ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸਨ। ਇਨ੍ਹਾਂ ਘਟਨਾਵਾਂ ਦੀ ਜ਼ਿੰਮੇਵਾਰੀ ਦਿ ਰਜਿਸਟੈਂਸ ਫਰੰਟ (ਟੀ.ਆਰ.ਐੱਫ.) ਨੇ ਲਈ ਹੈ। ਇਸ ਨੂੰ ਪਾਕਿਸਤਾਨ ਦੀ ਹਮਾਇਤ ਹਾਸਲ ਹੈ।

ਇਹ ਵੀ ਪੜ੍ਹੋ : ਕਸ਼ਮੀਰ 'ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ

ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣ ਦੀ ਅਪੀਲ
ਕਸ਼ਮੀਰ ’ਚ ਘੱਟ ਗਿਣਤੀਆਂ ਦੇ ਕਤਲ ਦੇ ਮਾਮਲੇ ’ਤੇ ਸ਼ਨੀਵਾਰ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣ ਦੀ ਅਪੀਲ ਕੀਤੀ ਗਈ। ਚੀਫ ਜਸਟਿਸ ਐਨ.ਵੀ. ਰਮੰਨਾ ਨੂੰ ਲਿੱਖੀ ਚਿੱਠੀ ’ਚ ਦਿੱਲੀ ਦੇ ਇਕ ਵਕੀਲ ਵਨੀਤ ਜਿੰਦਲ ਨੇ ਕਿਹਾ ਕਿ ਕਸ਼ਮੀਰ ’ਚ ਪਿਛਲੇ ਕੁਝ ਦਿਨਾਂ ਤੋਂ ਹਿੰਦੂ-ਸਿੱਖ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਅੱਤਵਾਦੀਆਂ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਕਤਲ ਕੀਤਾ ਜਾ ਰਿਹਾ ਹੈ। ਇਸ ਕਾਰਨ ਹਿੰਦੂਆਂ ਅਤੇ ਸਿੱਖਾਂ ’ਚ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ ਅਤੇ ਉਹ ਦਹਿਸ਼ਤ ਦੇ ਪਰਛਾਵੇ ਹੇਠ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ।

ਇਹ ਵੀ ਪੜ੍ਹੋ : ਦਿੱਲੀ 'ਤੇ ਮੰਡਰਾਇਆ ਬਿਜਲੀ ਸੰਕਟ, ਕੇਜਰੀਵਾਲ ਵੱਲੋਂ PM ਮੋਦੀ ਨੂੰ ਦਖ਼ਲ ਦੇਣ ਦੀ ਅਪੀਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News