ਤਿਹਾੜ ਜੇਲ੍ਹ 'ਚ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਲਗਾਤਾਰ ਵੱਧ ਰਿਹਾ ਸੀ ਸ਼ੂਗਰ ਲੈਵਲ

Tuesday, Apr 23, 2024 - 09:42 AM (IST)

ਨੈਸ਼ਨਲ ਡੈਸਕ: ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕੇਜਰੀਵਾਲ ਨੂੰ ਇਨਸੁਲਿਨ ਦਿੱਤੀ ਗਈ। ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਉੱਚਾ ਹੁੰਦਾ ਜਾ ਰਿਹਾ ਸੀ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਦਿਨ ਵੇਲੇ ਉਨ੍ਹਾਂ ਦਾ ਸ਼ੂਗਰ ਲੈਵਲ 320 ਤੱਕ ਚਲਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਈ.ਡੀ. ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਰਾਹੁਲ ਗਾਂਧੀ ਨੇ ਰੋਕਿਆ ਪੰਜਾਬ ਦੇ ਉਮੀਦਵਾਰਾਂ ਬਾਰੇ ਫ਼ੈਸਲਾ! ਅੱਧ ਵਿਚਾਲੇ ਮੁੱਕੀ ਮੀਟਿੰਗ

ਇਸ ਤੋਂ ਪਹਿਲਾਂ, ਅਦਾਲਤ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦੀ ਇਨਸੁਲਿਨ ਦੇਣ ਦੀ ਪਟੀਸ਼ਨ ਨੂੰ ਇਕੱਲੇ ਉਨ੍ਹਾਂ ਦੇ ਕਹਿਣ 'ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਹਾਈਪਰਗਲਾਈਸੀਮੀਆ ਤੋਂ ਪੀੜਤ ਹਨ, ਅਜਿਹੀ ਸਥਿਤੀ ਜਿਸ ਵਿਚ ਖੂਨ ਵਿਚ ਬਹੁਤ ਜ਼ਿਆਦਾ ਸ਼ੂਗਰ (ਗਲੂਕੋਜ਼) ਹੁੰਦਾ ਹੈ। ਏਮਜ਼ ਦੇ ਮੈਡੀਕਲ ਬੋਰਡ ਨੂੰ ਇਹ ਰਿਪੋਰਟ ਦੇਣ ਲਈ ਕਿਹਾ ਗਿਆ ਸੀ ਕਿ ਕੀ ਕੇਜਰੀਵਾਲ ਨੂੰ ਇਸ ਸਮੇਂ ਇਨਸੁਲਿਨ ਦੀ ਲੋੜ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਅਕਤੀ ਨੇ ਧੋਖੇ ਨਾਲ ਆਪਣੇ ਤੋਂ 16 ਸਾਲ ਛੋਟੀ ਕੁੜੀ ਨਾਲ ਕਰਵਾਇਆ ਵਿਆਹ, ਫ਼ਿਰ ਜੋ ਕੀਤਾ ਸੁਣ ਕੰਬ ਜਾਵੇਗੀ ਰੂਹ

ਅਦਾਲਤ ਨੇ ਕਿਹਾ, ਜੇਕਰ ਕਿਸੇ ਦਖਲ ਦੀ ਲੋੜ ਹੈ ਤਾਂ ਅੰਤਿਮ ਫ਼ੈਸਲਾ ਜੇਲ੍ਹ ਪ੍ਰਸ਼ਾਸਨ ਮੈਡੀਕਲ ਬੋਰਡ ਨਾਲ ਸਲਾਹ ਕਰਕੇ ਲਿਆ ਜਾਵੇਗਾ। ਆਮ ਆਦਮੀ ਪਾਰਟੀ (ਆਪ) ਦੋਸ਼ ਲਾਉਂਦੀ ਰਹੀ ਹੈ ਕਿ ਮੁੱਖ ਮੰਤਰੀ ਨੂੰ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਅਤੇ ਉਨ੍ਹਾਂ ਨੂੰ ‘ਹੌਲੀ-ਹੌਲੀ ਮੌਤ’ ਵੱਲ ਧੱਕਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਇਸ ਸਮੇਂ ਤਿਹਾੜ ਜੇਲ੍ਹ 'ਚ ਬੰਦ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News