ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਵਿਅਕਤੀ ਦੀ ਮੌਤ ’ਤੇ ਬੀਮਾ ਕੰਪਨੀ ਨਹੀਂ ਦੇਵੇਗੀ ਮੁਆਵਜ਼ਾ : ਸੁਪਰੀਮ ਕੋਰਟ
Thursday, Jul 03, 2025 - 07:08 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਵਲੋਂ ਅੱਜ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ, ਜਿਸ ਵਿਚ ਉਹਨਾਂ ਕਿਹਾ ਹੈ ਕਿ ਬੀਮਾ ਕੰਪਨੀਆਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਜ਼ਿੰਮੇਵਾਰ ਨਹੀਂ ਹਨ, ਜਿਨ੍ਹਾਂ ਦੀ ਮੌਤ ਉਨ੍ਹਾਂ ਦੇ ਤੇਜ਼ੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਕਾਰਨ ਹੋਈ ਹੋਵੇ। ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਜਸਟਿਸ ਪੀ. ਐੱਸ. ਨਰਸਿਮ੍ਹਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਨੇ ਤੇਜ਼ ਰਫ਼ਤਾਰ ਨਾਲ ਕਾਰ ਚਲਾਉਂਦੇ ਸਮੇਂ ਮਾਰੇ ਗਏ ਇਕ ਵਿਅਕਤੀ ਦੀ ਪਤਨੀ, ਬੇਟੇ ਅਤੇ ਮਾਤਾ-ਪਿਤਾ ਵੱਲੋਂ ਮੰਗੇ ਗਏ 80 ਲੱਖ ਰੁਪਏ ਦੇ ਮੁਆਵਜ਼ੇ ਨੂੰ ਦੇਣ ਤੋਂ ਸਾਫ਼ ਮਨ੍ਹਾ ਕਰ ਦਿੱਤਾ।
ਇਹ ਵੀ ਪੜ੍ਹੋ - ਸਵੇਰੇ ਚਾਈਂ-ਚਾਈਂ ਕਰਵਾਈ Love Marriage ਤੇ ਰਾਤ ਨੂੰ...
ਦੂਜੇ ਪਾਸੇ ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਦੇ ਪਿਛਲੇ ਸਾਲ 23 ਨਵੰਬਰ ਦੇ ਉਸ ਹੁਕਮ ’ਚ ਦਖ਼ਲ-ਅੰਦਾਜ਼ੀ ਕਰਨ ਤੋਂ ਮਨ੍ਹਾ ਕਰ ਦਿੱਤਾ, ਜਿਸ ’ਚ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਵੱਲੋਂ ਮੁਆਵਜ਼ੇ ਦਾ ਦਾਅਵਾ ਕਰਨ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਸੀ। ਬੈਂਚ ਨੇ ਬੁੱਧਵਾਰ ਨੂੰ ਪਾਸ ਹੁਕਮ ’ਚ ਕਿਹਾ, ‘‘ਅਸੀਂ ਹਾਈ ਕੋਰਟ ਵੱਲੋਂ ਪਾਸ ਫ਼ੈਸਲੇ ’ਚ ਦਖ਼ਲ-ਅੰਦਾਜ਼ੀ ਕਰਨ ਦੇ ਇੱਛੁਕ ਨਹੀਂ ਹਾਂ, ਇਸ ਲਈ ਵਿਸ਼ੇਸ਼ ਆਗਿਆ ਪਟੀਸ਼ਨ ਖਾਰਿਜ ਕੀਤੀ ਜਾਂਦੀ ਹੈ।’’ ਮਾਮਲੇ ਅਨੁਸਾਰ 18 ਜੂਨ 2014 ਨੂੰ ਐੱਨ. ਐੱਸ. ਰਵੀਸ਼ ਨਾਮਕ ਵਿਅਕਤੀ ਮੱਲਾਸਾਂਦਰਾ ਪਿੰਡ ਤੋਂ ਅਰਸੀਕੇਰੇ ਸ਼ਹਿਰ ਜਾ ਰਿਹਾ ਸੀ, ਉਦੋਂ ਇਹ ਹਾਦਸਾ ਹੋਇਆ।
ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8