ਬੰਗਲਾਦੇਸ਼ ਦੇ ਲੋਕਾਂ ਦਾ ਹਿੱਤ ਸਾਡੇ ਲਈ ਸਭ ਤੋਂ ਮਹੱਤਵਪੂਰਨ : ਵਿਦੇਸ਼ ਮੰਤਰਾਲਾ
Thursday, Aug 08, 2024 - 05:53 PM (IST)
ਨਵੀਂ ਦਿੱਲੀ (ਭਾਸ਼ਾ)- ਬੰਗਲਾਦੇਸ਼ 'ਚ ਅੰਤਰਿਮ ਸਰਕਾਰ ਦੇ ਕਾਰਜਭਾਰ ਸੰਭਾਲਣ ਦੀ ਸੰਭਾਵਨਾ ਦਰਮਿਆਨ ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਬੰਗਲਾਦੇਸ਼ ਦੇ ਲੋਕਾਂ ਦਾ ਹਿੱਤ ਉਸ ਲਈ ਸਭ ਤੋਂ ਮਹੱਤਵਪੂਰਨ ਹੈ। ਭਾਰਤ ਨੇ ਬੰਗਲਾਦੇਸ਼ 'ਚ ਜਲਦ ਕਾਨੂੰਨ-ਵਿਵਸਥਾ ਬਹਾਲ ਹੋਣ ਦੀ ਵੀ ਉਮੀਦ ਜਤਾਈ। ਵਿਦੇਸ਼ ਮੰਤਰਾਲਾ ਰਣਧੀਰ ਜਾਇਸਵਾਲ ਨੇ ਕਿਹਾ,''ਜਿੱਥੇ ਤੱਕ ਭਾਰਤ ਦਾ ਸਵਾਰ ਹੈ, ਬੰਗਲਾਦੇਸ਼ ਦੇ ਲੋਕਾਂ ਦੇ ਹਿੱਤ ਸਾਡੇ ਲਈ ਸਭ ਤੋਂ ਮਹੱਤਵਪੂਰਨ ਹਨ।''
ਉਨ੍ਹਾਂ ਕਿਹਾ ਕਿ ਬੰਗਲਾਦੇਸ਼ 'ਚ ਸਥਿਤੀ ਅਜੇ ਲਗਾਤਾਰ ਬਦਲ ਰਹੀ ਹੈ। ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਤੋਂ ਕਦੋਂ ਜਾਵੇਗੀ, ਇਸ ਬਾਰੇ ਸਵਾਲ 'ਤੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ,''ਸਾਨੂੰ ਉਨ੍ਹਾਂ ਦੀ ਯੋਜਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ।'' ਬੰਗਲਾਦੇਸ਼ 'ਚ ਘੱਟ ਗਿਣਤੀ ਭਾਈਚਾਰਿਆਂ 'ਤੇ ਹਮਲਿਆਂ ਦੀਆਂ ਖ਼ਬਰਾਂ ਬਾਰੇ ਸਵਾਲ 'ਤੇ ਜਾਇਸਵਾਲ ਨੇ ਕਿਹਾ ਕਿ ਭਾਰਤ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬੰਗਲਾਦੇਸ਼ 'ਚ ਭਾਰਤੀ ਮਿਸ਼ਨ, ਉੱਥੇ ਤਾਇਨਾਤ ਕਰਮੀਆਂ ਅਤੇ ਉੱਥੇ ਰਹਿਣ ਵਾਲੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਅਧਿਕਾਰੀਆਂ ਦੇ ਸੰਪਰਕ 'ਚ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8