ਅੰਤਰਿਮ ਬਜਟ ਨੇ ਲੋਕਾਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ : ਸਵਾਤੀ ਮਾਲੀਵਾਲ

02/01/2024 8:09:22 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਵੀਰਵਾਰ ਨੂੰ ਕਿਹਾ ਕਿ 2023-2025 ਦੇ ਅੰਤਰਿਮ ਬਜਟ ਨੇ ਆਮ ਜਨਤਾ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਕਿਉਂਕਿ ਇਸ ਵਿਚ ਕੋਈ ਟੈਕਸ ਛੋਟ ਨਹੀਂ ਦਿੱਤੀ ਗਈ। 

ਮਾਲੀਵਾਲ ਨੇ ਹਿੰਦੀ 'ਚ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਇਸ ਵਾਰ ਵੀ ਆਮ ਜਨਤਾ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ। ਕੋਈ ਟੈਕਸ ਛੋਟ ਨਹੀਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਕਮੀ ਨਹੀਂ, ਮਹਿੰਗਾਈ ਘੱਟ ਕਰਨ ਦੀ ਕੋਈ ਗੱਲ ਨਹੀਂ। ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦਾ ਵਿਕਾਸ ਸਿਰਫ਼ ਕਾਗਜ਼ਾਂ 'ਤੇ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2024-25 ਲਈ ਲੇਖਾ ਜਾਂ ਅੰਤਰਿਮ ਬਜਟ ਪੇਸ਼ ਕਰਦੇ ਹੋਏ ਵਿਅਕਤੀਆਂ ਅਤੇ ਕਾਰਪੋਰੇਟਾਂ ਲਈ ਆਮਦਨ ਕਰ ਦਰਾਂ ਦੇ ਨਾਲ-ਨਾਲ ਕਸਟਮ ਡਿਊਟੀਆਂ ਵਿਚ ਕੋਈ ਬਦਲਾਅ ਨਾ ਕਰਨ ਦਾ ਪ੍ਰਸਤਾਵ ਰੱਖਿਆ। 

PunjabKesari

ਸੀਤਾਰਮਨ ਨੇ ਇਕ ਘੰਟੇ ਤੋਂ ਵੀ ਘੱਟ ਸਮੇਂ ਤਕ ਚੱਲੇ ਆਪਣੇ ਬਜਟ ਭਾਸ਼ਣ ਵਿਚ ਮੋਦੀ ਸਰਕਾਰ ਦੀਆਂ ਪਿਛਲੇ 10 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਜਿਨ੍ਹਾਂ ਨੇ ਭਾਰਤ ਨੂੰ ਇਕ 'ਨਾਜ਼ੁਕ' ਅਰਥਵਿਵਸਥਾ ਤੋਂ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਵਿਚ ਬਦਲ ਦਿੱਤਾ।


Rakesh

Content Editor

Related News