UP ਸਰਕਾਰ ਦੇ ਆਦੇਸ਼ ''ਤੇ SC ਦੀ ਅੰਤਰਿਮ ਰੋਕ, ਕਿਹਾ- ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਲੋੜ ਨਹੀਂ
Monday, Jul 22, 2024 - 01:50 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਕਾਂਵੜ ਯਾਤਰਾ ਮਾਰਗ 'ਤੇ ਸਥਿਤ ਦੁਕਾਨਾਂ ਦੇ ਮਾਲਕਾਂ ਦੇ ਨਾਂ ਲਿਖਣ ਸੰਬੰਧੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰ ਦੇ ਨਿਰਦੇਸ਼ 'ਤੇ ਸੋਮਵਾਰ ਨੂੰ ਅੰਤਰਿਮ ਰੋਕ ਲਗਾ ਦਿੱਤੀ। ਕੋਰਟ ਨੇ ਕਿਹਾ ਹੈ ਕਿ ਦੁਕਾਨਦਾਰਾਂ ਨੂੰ ਆਪਣਾ ਨਾਂ ਜਾਂ ਪਛਾਣ ਦੱਸਣ ਦੀ ਲੋੜ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਬਸ ਇਹ ਦੱਸਣ ਦੀ ਲੋੜ ਹੈ ਕਿ ਉਹ ਕਿਸ ਤਰ੍ਹਾਂ ਦਾ ਖਾਣਾ ਵੇਚ ਰਹੇ ਹਨ। ਦੁਕਾਨਦਾਰਾਂ ਨੂੰ ਇਹ ਦੱਸਣ ਦੀ ਲੋੜ ਹੈ ਕਿ ਉਹ ਖਾਣਾ ਸ਼ਾਕਾਹਾਰੀ ਹੈ ਜਾਂ ਮਾਸਾਹਾਰੀ। ਇਸ ਸੰਬੰਧ 'ਚ ਕੋਰਟ ਨੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਪਟੀਸ਼ਨਕਰਤਾ ਹੋਰ ਸੂਬਿਆਂ ਨੂੰ ਵੀ ਇਸ 'ਚ ਸ਼ਾਮਲ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਸੂਬਿਆਂ ਨੂੰ ਵੀ ਨੋਟਿਸ ਜਾਰੀ ਕੀਤਾ ਜਾਵੇਗਾ। ਇਸ ਮਾਮਲੇ 'ਚ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਂਵੜ ਯਾਤਰਾ ਤੋਂ ਪਹਿਲੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਸਨ। ਸਰਕਾਰ ਅਨੁਸਾਰ ਸੜਕ ਕਿਨਾਰੇ ਠੇਲੇ ਸਮੇਤ ਹਰ ਫੂਡ ਪਦਾਰਥ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਆਪਣੇ ਨਾਂ ਦਾ ਬੋਰਡ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਸੀ। ਇਸ ਦੀ ਨਿਯਮ ਦੀ ਸ਼ੁਰੂਆਤ ਮੁਜ਼ੱਫਰਨਗਰ ਤੋਂ ਹੋਈ ਸੀ। ਉੱਥੇ ਹੀ ਸਥਾਨਕ ਪ੍ਰਸ਼ਾਸਨ ਨੇ ਕਾਂਵੜ ਯਾਤਰੀਆਂ ਦੇ ਰਸਤੇ 'ਚ ਪੈਣ ਵਾਲੀਆਂ ਦੁਕਾਨਾਂ 'ਤੇ ਉਨ੍ਹਾਂ ਦੇ ਮਾਲਕ ਅਤੇ ਸੰਚਾਲਕ ਦੇ ਨਾਂ ਲਿਖਣ ਦੇ ਨਿਰਦੇਸ਼ ਦਿੱਤੇ ਸਨ। ਮੁੱਖ ਮੰਤਰੀ ਨੇ ਹਲਾਲ ਪ੍ਰੋਡਕਟਸ ਵੇਚਣ ਵਾਲਿਆਂ 'ਤੇ ਵੀ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e