ਸਰਹੱਦ 'ਤੇ ਸਖ਼ਤੀ: ਅੰਤਰਰਾਸ਼ਟਰੀ ਸਰਹੱਦ 'ਪੂਰੀ ਤਰ੍ਹਾਂ ਸੀਲ', ਜਾਣੋ ਕਿਹੜੀਆਂ ਤਰੀਕਾਂ ਨੂੰ ਲੱਗੇਗੀ ਪਾਬੰਦੀ

Friday, Feb 27, 2026 - 05:44 PM (IST)

ਸਰਹੱਦ 'ਤੇ ਸਖ਼ਤੀ: ਅੰਤਰਰਾਸ਼ਟਰੀ ਸਰਹੱਦ  'ਪੂਰੀ ਤਰ੍ਹਾਂ ਸੀਲ', ਜਾਣੋ ਕਿਹੜੀਆਂ ਤਰੀਕਾਂ ਨੂੰ ਲੱਗੇਗੀ ਪਾਬੰਦੀ

ਪਿਥੌਰਾਗੜ੍ਹ- ਗੁਆਂਢੀ ਦੇਸ਼ ਨੇਪਾਲ 'ਚ ਪ੍ਰਤੀਨਿਧੀ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਉਸ ਨਾਲ ਲੱਗਦੀਆਂ ਅੰਤਰਰਾਸ਼ਟਰੀ ਸਰਹੱਦਾਂ 2 ਤੋਂ 5 ਮਾਰਚ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਦੋਵਾਂ ਦੇਸ਼ਾਂ ਵਿਚਾਲੇ ਪੁਲਾਂ 'ਤੇ ਆਵਾਜਾਈ ਵੀ ਬੰਦ ਰਹੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਯੋਗੇਂਦਰ ਸਿੰਘ ਨੇ ਦੱਸਿਆ ਕਿ ਨੇਪਾਲ 'ਚ ਪ੍ਰਤੀਨਿਧੀ ਸਭਾ ਦੇ ਮੈਂਬਰਾਂ ਦੀਆਂ ਚੋਣਾਂ ਹਨ। ਇਸ ਦੌਰਾਨ ਆਉਣ ਵਾਲੀ 2 ਤੋਂ 5 ਮਾਰਚ ਤੱਕ ਭਾਰਤ-ਨੇਪਾਲ ਅੰਤਰਰਾਸ਼ਟਰੀ ਸਰਹੱਦ ਅਤੇ ਪੁਲਾਂ ਨੂੰ ਅਸਥਾਈ ਤੌਰ 'ਤੇ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਨੇਪਾਲ ਦੇ ਖਲੰਗਾ (ਦਾਰਚੁਲਾ) ਦੇ ਮੁੱਖ ਜ਼ਿਲ੍ਹਾ ਅਧਿਕਾਰੀ ਵਲੋਂ ਜਾਣੂ ਕਰਵਾਇਆ ਗਿਆ ਹੈ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਵਿਵਸਥਿਤ ਢੰਗ ਨਾਲ ਸੰਪੰਨ ਕਰਵਾਉਣ ਲਈ ਤੈਅ ਮਿਆਦ ਦੌਰਾਨ ਸਰਹੱਦ 'ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਇਸੇ ਕ੍ਰਮ 'ਚ ਪਿਥੌਰਾਗੜ੍ਹ ਦੇ ਜ਼ਿਲ੍ਹਾ ਅਧਿਕਾਰੀ ਵਲੋਂ ਸਾਰੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਪ੍ਰਭਾਵੀ ਨਿਗਰਾਨੀ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਤੈਅ ਸਮੇਂ ਹੱਦ ਦੌਰਾਨ ਯਾਤਰਾ ਨਾ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News