ਲਸ਼ਕਰ ਅਤੇ ਜੈਸ਼ ਨੂੰ ਅਫਗਾਨਿਸਤਾਨ ’ਚ ਪਨਾਹ ਨਹੀਂ ਮਿਲਣੀ ਚਾਹੀਦੀ : ਭਾਰਤ
Friday, Sep 19, 2025 - 12:06 AM (IST)

ਜੇਨੇਵਾ, (ਭਾਸ਼ਾ)– ਭਾਰਤ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਸਣੇ ਸੰਯੁਕਤ ਰਾਸ਼ਟਰ ਵੱਲੋਂ ਐਲਾਨੇ ਅੱਤਵਾਦੀ ਸੰਗਠਨ ਅਤੇ ਉਨ੍ਹਾਂ ਦੇ ਮਦਦਗਾਰ ਹੁਣ ਅੱਤਵਾਦੀ ਗਤੀਵਿਧੀਆਂ ਲਈ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਨਾ ਕਰ ਸਕਣ।
ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਪਰਵਤਨੇਨੀ ਹਰੀਸ਼ ਨੇ ਕਿਹਾ ਕਿ ਭਾਰਤ ਅਫਗਾਨਿਸਤਾਨ ਵਿਚ ਸੁਰੱਖਿਆ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਪਾਕਿਸਤਾਨ ਦਾ ਸਪੱਸ਼ਟ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, ‘ਅੰਤਰਰਾਸ਼ਟਰੀ ਭਾਈਚਾਰੇ ਨੂੰ ਇਹ ਯਕੀਨੀ ਬਣਾਉਣ ਲਈ ਤਾਲਮੇਲ ਵਾਲੇ ਯਤਨ ਕਰਨੇ ਚਾਹੀਦੇ ਹਨ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੁਆਰਾ ਐਲਾਨੇ ਅੱਤਵਾਦੀ ਸੰਗਠਨ ਅਤੇ ਵਿਅਕਤੀ, ਜਿਵੇਂ ਕਿ ਆਈ. ਐੱਸ. ਆਈ. ਐੱਲ. (ਇਸਲਾਮਿਕ ਸਟੇਟ ਆਫ ਇਰਾਕ ਐਂਡ ਦ ਲੇਵਾਂਟ), ਅਲ-ਕਾਇਦਾ, ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਅਤੇ ਉਨ੍ਹਾਂ ਦੇ ਮਦਦਗਾਰ ਹੁਣ ਅੱਤਵਾਦੀ ਗਤੀਵਿਧੀਆਂ ਲਈ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਨਾ ਕਰ ਸਕਣ।’