ਹਿਮਾਚਲ ਪ੍ਰਦੇਸ਼ ’ਚ ਕੌਮਾਂਤਰੀ ਕੁੱਲੂ ਦੁਸਹਿਰਾ 15 ਤੋਂ 21 ਅਕਤੂਬਰ ਤਕ: ਜੈਰਾਮ ਠਾਕੁਰ

Tuesday, Sep 28, 2021 - 10:54 AM (IST)

ਸ਼ਿਮਲਾ— ਵਿਸ਼ਵ ਪ੍ਰਸਿੱਧ ਕੌਮਾਂਤਰੀ ਕੁੱਲੂ ਦੁਸਹਿਰਾ ਉਤਸਵ ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਢਾਲਪੁਰ ਗਰਾਊਂਡ ’ਚ 15 ਤੋਂ 21 ਅਕਤੂਬਰ ਤਕ ਆਯੋਜਿਤ ਕੀਤਾ ਜਾਵੇਗਾ। ਮੇਲੇ ਦੌਰਾਨ ਸੱਭਿਆਚਾਰ ਅਤੇ ਵਪਾਰਕ ਗਤੀਵਿਧੀਆਂ ਨਹੀਂ ਹੋਣਗੀਆਂ। ਇਹ ਜਾਣਕਾਰੀ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬਾ ਪੱਧਰੀ ਕੁੱਲੂ ਦੁਸਹਿਰਾ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੀ। ਉਨ੍ਹਾਂ ਨੇ ਦੁਸਹਿਰਾ ਉਤਸਵ ਲਈ ਸਾਰੀਆਂ ਤਿਆਰੀਆਂ ਸਮਾਂਬੱਧ ਪੂਰਾ ਕਰਨ ਅਤੇ ਉਤਸਵ ਦੌਰਾਨ ਉੱਚਿਤ ਸੁਰੱਖਿਆ ਵਿਵਸਥਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ।

PunjabKesari

ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਕੋਵਿਡ-19 ਮਹਾਮਾਰੀ ਤੋਂ ਸੁਰੱਖਿਆ ਲਈ ਸਮੇਂ-ਸਮੇਂ ’ਤੇ ਜਾਰੀ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਮੇਲੇ ਅਤੇ ਤਿਉਹਾਰ ਸਾਡੇ ਸੱਭਿਆਚਾਰ ਦਾ ਅੰਗ ਹਨ। ਇਨ੍ਹਾਂ ਦੀ ਸੁਰੱਖਿਆ ਅਤੇ ਅਮੀਰੀ ਨੂੰ ਸੰਭਾਲਣ ਲਈ ਪ੍ਰਦੇਸ਼ ਸਰਕਾਰ ਸੰਕਲਪਬੱਧ ਹੈ ਅਤੇ ਇਸ ਦਿਸ਼ਾ ’ਚ ਸਮੇਂ-ਸਮੇਂ ’ਤੇ ਵੱਖ-ਵੱਖ ਕਦਮ ਚੁੱਕੇ ਗਏ ਹਨ। ਕੁੱਲੂ ਦੁਸਹਿਰਾ ਦੀ ਪ੍ਰਦੇਸ਼ ਹੀ ਨਹੀਂ ਸਗੋਂ ਕਿ ਦੁਨੀਆ ਵਿਚ ਇਕ ਵੱਖਰੀ ਪਹਿਚਾਣ ਹੈ। ਇਹ ਸਾਡੀਆਂ ਧਾਰਮਿਕ ਮਾਨਤਾਵਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਗਲੋਬਲ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ। ਇਸ ਨਾਲ ਆਮ ਜਨ-ਜੀਵਨ ਹੀ ਨਹੀਂ ਸਗੋਂ ਵੱਖ-ਵੱਖ ਗਤੀਵਿਧੀਆਂ, ਮੇਲਿਆਂ, ਤਿਉਹਾਰਾਂ ਅਤੇ ਹੋਰ ਆਯੋਜਨਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ।


Tanu

Content Editor

Related News