ਝੱਜਰ ''ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ ''ਚ ਫੈਲੀ ਸਨਸਨੀ
Monday, Jul 06, 2026 - 11:33 AM (IST)
ਝੱਜਰ- ਹਰਿਆਣਾ 'ਚ ਝੱਜਰ-ਗੁਰੂਗ੍ਰਾਮ ਮਾਰਗ 'ਤੇ ਸੋਮਵਾਰ ਨੂੰ ਸਹਿਵਾਗ ਇੰਟਰਨੈਸ਼ਨਲ ਸਕੂਲ ਕੋਲ ਸੜਕ ਕਿਨਾਰੇ 2 ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਖੇਤਰ 'ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਹਾਦਸੇ ਵਾਲੀ ਜਗ੍ਹਾ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਵਾਲੀ ਜਗ੍ਹਾ ਕੋਲ ਇਕ ਪਾਈਪ ਅਤੇ ਇਕ ਡਰੱਮ ਵੀ ਮਿਲਿਆ ਹੈ। ਸ਼ੁਰੂਆਤੀ ਜਾਂਚ 'ਚ ਪੁਲਸ ਨੂੰ ਸ਼ੱਕ ਹੈ ਕਿ ਦੋਵਾਂ ਦਾ ਕਤਲ ਕਿਤੇ ਹੋਰ ਕਰਨ ਤੋਂ ਬਾਅਦ ਲਾਸ਼ਾਂ ਇੱਥੇ ਸੁੱਟ ਦਿੱਤੀਆਂ ਗਈਆਂ ਹਨ।
ਹਾਲਾਂਕਿ ਪਲੁਸ ਨੇ ਅਜੇ ਤੱਕ ਕਤਲ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਅਤੇ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਜਾਂਚ ਕਰ ਰਹੀ ਹੈ। ਸੂਚਨਾ ਮਿਲਣ 'ਤੇ ਫੋਰੈਂਸਿਕ ਸਾਇੰਸ ਲੈਬ (ਐੱਫਐੱਸਐੱਲ) ਦੀ ਟੀਮ ਵੀ ਮੌਕੇ 'ਤੇ ਪਹੁੰਚੀ ਅਤੇ ਹਾਦਸੇ ਵਾਲੀ ਜਗ੍ਹਾ ਤੋਂ ਸਬੂਤ ਜੁਟਾਏ। ਪੁਲਸ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚ ਰਹੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਲਾਸ਼ਾਂ ਇੱਥੇ ਕਿਵੇਂ ਪਹੁੰਚੀਆਂ ਅਤੇ ਵਾਰਦਾਤ 'ਚ ਕਿਹੜੇ ਲੋਕ ਸ਼ਾਮਲ ਹੋ ਸਕਦੇ ਹਨ। ਫਿਲਹਾਲ ਦੋਵੇਂ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇੜੇ-ਤੇੜੇ ਦੇ ਜ਼ਿਲ੍ਹਿਆਂ 'ਚ ਦਰਜ ਗੁੰਮਸ਼ੁਦਗੀ ਦੇ ਮਾਮਲਿਆਂ ਦਾ ਵੀ ਮਿਲਾਨ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਟਰ ਅਤੇ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਅਤੇ ਪੂਰੇ ਘਟਨਾਕ੍ਰਣ ਦਾ ਖੁਲਾਸਾ ਹੋ ਸਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
