ਅਮਿਤ ਸ਼ਾਹ ਨੂੰ ਖੂਨ ਨਾਲ ਚਿੱਠੀ ਲਿਖ ਬੋਲੀ ਕੌਮਾਂਤਰੀ ਨਿਸ਼ਾਨੇਬਾਜ਼- ਮੈਂ ਦੇਵਾਂਗੀ ਦੋਸ਼ੀਆਂ ਨੂੰ ਫਾਂਸੀ

12/15/2019 10:36:47 AM

ਲਖਨਊ— ਨਿਰਭਿਆ ਗੈਂਗਰੇਪ ਦੇ ਚਾਰੋਂ ਦੋਸ਼ੀਆਂ ਨੂੰ ਫਾਂਸੀ 'ਤੇ ਲਟਕਾਉਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਚਾਰੋਂ ਦੋਸ਼ੀ- ਪਵਨ, ਵਿਨੇ, ਅਕਸ਼ੈ ਅਤੇ ਮੁਕੇਸ਼ ਤਿਹਾੜ ਜੇਲ ਵਿਚ ਬੰਦ ਹਨ। ਇਸ ਦਰਮਿਆਨ ਇੰਟਰਨੈਸ਼ਨਲ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਖੂਨ ਨਾਲ ਚਿੱਠੀ ਲਿਖ ਕੇ ਇਕ ਮਹਿਲਾ ਵਲੋਂ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਨਾਲ ਹੀ ਵਰਤਿਕਾ ਨੇ ਇਸ ਲਈ ਆਪਣਾ ਨਾਂ ਅੱਗੇ ਵਧਾਇਆ ਹੈ। ਅਮਿਤ ਸ਼ਾਹ ਨੂੰ ਲਿਖੀ ਚਿੱਠੀ ਵਿਚ ਵਰਤਿਕਾ ਨੇ ਕਿਹਾ, ''ਨਿਰਭਿਆ ਗੈਂਗਰੇਪ ਕੇਸ ਦੇ ਦੋਸ਼ੀ ਠਹਿਰਾਏ ਗਏ ਚਾਰੋ ਦੋਸ਼ੀਆਂ ਨੂੰ ਇਕ ਮਹਿਲਾ ਵਲੋਂ ਫਾਂਸੀ 'ਤੇ ਲਟਕਾਇਆ ਜਾਣਾ ਚਾਹੀਦਾ ਹੈ। ਵਰਤਿਕਾ ਕਹਿੰਦੀ ਹੈ ਕਿ ਨਿਰਭਿਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮੇਰੇ ਵਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਪੂਰੇ ਦੇਸ਼ ਵਿਚ ਇਕ ਸੰਦੇਸ਼ ਹੋਵੇਗਾ ਕਿ ਇਕ ਮਹਿਲਾ ਵੀ ਫਾਂਸੀ ਦੇ ਸਕਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਚਾਹੁੰਦੀ ਹਾਂ ਕਿ ਮਹਿਲਾ ਕਲਾਕਾਰ, ਮਹਿਲਾ ਸੰਸਦ ਮੈਂਬਰ ਮੇਰਾ ਸਮਰਥਨ ਕਰਨ। ਮੈਨੂੰ ਉਮੀਦ ਹੈ ਕਿ ਇਸ ਨਾਲ ਸਮਾਜ ਵਿਚ ਬਦਲਾਅ ਆਵੇਗਾ।''

PunjabKesari

ਦੱਸਣਯੋਗ ਹੈ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਦੇ ਦੋਸ਼ੀਆਂ ਦੇ ਡੈਥ ਵਾਰੰਟ ਨੂੰ ਲੈ ਕੇ ਸੁਣਵਾਈ ਬੀਤੇ ਸ਼ੁੱਕਰਵਾਰ ਨੂੰ ਟਾਲ ਦਿੱਤੀ। ਅਦਾਲਤ ਨੇ ਤਰਕ ਦਿੱਤਾ ਸੀ ਕਿ ਅਜੇ ਇਕ ਦੋਸ਼ੀ ਦੀ ਪਟੀਸ਼ਨ ਸੁਪਰੀਮ ਕੋਰਟ ਵਿਚ ਪੈਂਡਿੰਗ ਹੈ। ਉਸ 'ਤੇ ਆਦੇਸ਼ ਜਾਰੀ ਹੋਣ ਤੋਂ ਬਾਅਦ ਹੀ ਡੈਥ ਵਾਰੰਟ 'ਤੇ ਸੁਣਵਾਈ ਹੋ ਸਕੇਗੀ। ਇੱਥੇ ਦੱਸ ਦੇਈਏ ਕਿ ਸੁਪਰੀਮ ਕੋਰਟ 'ਚ ਨਿਰਭਿਆ ਕੇਸ ਦੇ ਦੋਸ਼ੀ ਅਕਸ਼ੈ ਕੁਮਾਰ ਦੀ ਮੁੜ ਵਿਚਾਰ ਪਟੀਸ਼ਨ 'ਤੇ 17 ਦਸੰਬਰ ਨੂੰ ਸੁਣਵਾਈ ਹੋਣੀ ਹੈ।

PunjabKesari

16 ਦਸੰਬਰ 2012 ਨੂੰ ਨਿਰਭਿਆ ਨਾਲ ਦਰਿੰਦਗੀ—
ਦੇਸ਼ ਦੀ ਰਾਜਧਾਨੀ ਦਿੱਲੀ 'ਚ 16 ਦਸੰਬਰ 2012 ਨੂੰ ਨਿਰਭਿਆ ਨਾਲ ਚੱਲਦੀ ਬੱਸ 'ਚ ਗੈਂਗਰੇਪ ਦੀ ਰੂਹ ਕੰਬਾ ਦੇਣ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੋਕ ਸੜਕਾਂ 'ਤੇ ਉਤਰ ਆਏ ਅਤੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਗਈ। ਇਸ ਮਾਮਲੇ ਵਿਚ ਫਾਸਟ ਟਰੈਕ ਕੋਰਟ ਨੇ ਸਾਰੇ 6 ਦੋਸ਼ੀਆਂ 'ਚੋਂ 4 ਦੋਸ਼ੀਆਂ-ਮੁਕੇਸ਼, ਵਿਨੇ ਸ਼ਰਮਾ, ਅਕਸ਼ੈ ਕੁਮਾਰ ਸਿੰਘ ਅਤੇ ਪਵਨ ਗੁਪਤਾ ਨੂੰ ਸਜ਼ਾ ਸੁਣਾਈ ਸੀ। ਮਾਮਲੇ ਦੇ ਇਕ ਦੋਸ਼ੀ ਰਾਮ ਸਿੰਘ ਨੇ ਜੇਲ 'ਚ ਹੀ ਫਾਂਸੀ ਲਾ ਲਈ ਸੀ। ਇਕ ਹੋਰ ਦੋਸ਼ੀ ਜਿਸ ਨੂੰ ਨਾਬਾਲਗ ਹੋਣ ਦਾ ਫਾਇਦਾ ਮਿਲ ਗਿਆ ਸੀ। ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਇਨ੍ਹਾਂ ਚਾਰੋਂ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਚਾਰੋਂ ਦੋਸ਼ੀ ਇਸ ਸਮੇਂ ਤਿਹਾੜ ਜੇਲ 'ਚ ਬੰਦ ਹਨ ਅਤੇ ਇਨ੍ਹਾਂ ਨੂੰ ਇਸੇ ਮਹੀਨੇ ਫਾਂਸੀ ਦਿੱਤੀ ਜਾ ਸਕਦੀ ਹੈ।


Tanu

Content Editor

Related News