ਅੰਤਰਰਾਸ਼ਟਰੀ ਪਹਿਲਵਾਨ ਦੀ ਕੁੱਟ-ਕੁੱਟ ਕੇ ਹੱਤਿਆ

05/06/2021 1:01:35 PM

ਨਵੀਂ ਦਿੱਲੀ : ਦਿੱਲੀ ਦੇ ਛਤਰਸਾਲ ਸਟੇਡੀਅਮ ਵਿਚ ਹਥਿਆਰਬੰਦ ਹਮਲਾਵਰਾਂ ਨੇ ਇਕ ਅੰਤਰਰਾਸ਼ਟਰੀ ਪਹਿਲਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਪਹਿਲਵਾਨ ਦੀ ਪਛਾਣ 23 ਸਾਲ ਦੇ ਸਾਗਰ ਦੇ ਤੌਰ ’ਤੇ ਹੋਈ ਹੈ। ਇਸ ਵਾਰਦਾਤ ’ਚ ਸੁਸ਼ੀਲ ਕੁਮਾਰ ਪਹਿਲਵਾਨ ਦਾ ਨਾਂ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਵੀ ਪਹਿਲਵਾਨ ਸੁਸ਼ੀਲ ਦਾ ਨਾਂ ਲਿਆ ਹੈ । ਉਥੇ ਹੀ ਮਾਡਲ ਟਾਊਨ ਪੁਲਸ ਨੇ ਬਿਆਨਾਂ ਦੇ ਆਧਾਰ ’ਤੇ ਐਫ.ਆਈ.ਆਰ. ਵਿਚ ਸੁਸ਼ੀਲ ਪਹਿਲਵਾਨ ਦਾ ਨਾਮ ਵੀ ਦਰਜ ਕੀਤਾ ਹੈ।

ਇਹ ਵੀ ਪੜ੍ਹੋ : IPL ਮੁਲਤਵੀ ਹੋਣ ਮਗਰੋਂ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਵਿਰਾਟ ਕੋਹਲੀ ਨੇ ਬਣਾਈ 'ਰਣਨੀਤੀ'

ਜਦੋਂ ਰੈਸਲਰ ਦੇ 2 ਸਾਥੀਆਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਨੂੰ ਵੀ ਕੁੱਟ-ਕੁੱਟ ਕੇ ਅਧਮੋਇਆ ਕਰ ਦਿੱਤਾ। ਦੋਵਾਂ ਦੀ ਹਸਪਤਾਲ ਵਿਚ ਹਾਲਾਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਖ਼ੂਨੀ ਖੇਡ ਮੰਗਲਵਾਰ ਰਾਤ ਨੂੰ ਵਾਪਰੀ। ਪਹਿਲਵਾਨਾਂ ਵਿਚਾਲੇ ਲੜਾਈ ਦੀ ਜਾਣਕਾਰੀ ਮਿਲਦੇ ਹੀ ਪੁਲਸ ਜਦੋਂ ਮੌਕੇ ’ਤੇ ਪੁੱਜੀ ਤਾਂ ਸਟੇਡੀਅਮ ਦੇ ਬਾਹਰ ਹਮਲਾਵਰਾਂ ਦੀਆਂ 5 ਗੱਡੀਆਂ ਖੜ੍ਹੀਆਂ ਮਿਲੀਆਂ। ਇਨ੍ਹਾਂ ਵਿਚੋਂ ਇਕ ਸਕਾਰਪੀਓ ਕਾਰ ਦੀ ਪਿਛਲੀ ਸੀਟ ’ਤੇ ਲੋਡਡ ਡਬਲ ਬੈਰਲ ਗਨ ਅਤੇ 3 ਕਾਰਤੂਸ ਪਏ ਹੋਏ ਸਨ। ਪਾਰਕਿੰਗ ਜ਼ੋਨ ’ਚੋਂ ਪੁਲਸ ਨੇ 2 ਬਾਂਸ ਦੇ ਡੰਡੇ ਵੀ ਜ਼ਬਤ ਕੀਤੇ ਹਨ। ਪੁਲਸ ਨੇ ਸਟੇਡੀਅਮ ਦੇ ਗੇਟ ਅਤੇ ਉਸ ਦੇ ਆਸ-ਪਾਸ ਲੱਗੇ ਸੀ.ਸੀ.ਸੀ.ਟੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਸ ਕੁੱਝ ਪਹਿਲਵਾਨਾਂ ਨੂੰ ਹਿਰਾਸਤ ’ਚ ਲੈ ਕੇ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : ਯੂਰਪੀ ਦੇਸ਼ ਬਣਾ ਰਹੇ ਵੈਕਸੀਨ ਪਾਸਪੋਰਟ, ਕੋਵਿਸ਼ੀਲਡ ਲਵਾਉਣ ’ਤੇ ਹੀ ਮਿਲੇਗੀ ਐਂਟਰੀ


cherry

Content Editor

Related News