ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਅੰਤਰਰਾਸ਼ਟਰੀ ਯੋਗ ਦਿਵਸ ਮੀਡੀਆ ਸਨਮਾਨ ਦਾ ਕੀਤਾ ਐਲਾਨ

06/09/2023 10:34:42 PM

ਨਵੀਂ ਦਿੱਲੀ : ਯੋਗ ਦੇ ਸੰਦੇਸ਼ ਨੂੰ ਫੈਲਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ 33 ਮੀਡੀਆ ਸੰਸਥਾਵਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੀਡੀਆ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸ਼ੁੱਕਰਵਾਰ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਦੂਜੇ ਅੰਤਰਰਾਸ਼ਟਰੀ ਯੋਗ ਦਿਵਸ ਮੀਡੀਆ ਐਵਾਰਡ ਦੀ ਘੋਸ਼ਣਾ ਕੀਤੀ ਤੇ ਇਸ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਮਣੀਪੁਰ 'ਚ 48 ਘੰਟਿਆਂ ਬਾਅਦ ਫਿਰ ਭੜਕੀ ਹਿੰਸਾ, ਅੱਤਵਾਦੀਆਂ ਨੇ ਲਈ 3 ਲੋਕਾਂ ਦੀ ਜਾਨ

ਅੰਤਰਰਾਸ਼ਟਰੀ ਯੋਗ ਦਿਵਸ ਮੀਡੀਆ ਐਵਾਰਡ 2023 ਦੇ ਤਹਿਤ 22 ਭਾਰਤੀ ਭਾਸ਼ਾਵਾਂ ਅਤੇ ਅੰਗਰੇਜ਼ੀ ਵਿੱਚ ਪ੍ਰਿੰਟ, ਟੈਲੀਵਿਜ਼ਨ ਅਤੇ ਰੇਡੀਓ ਲਈ 33 ਪੁਰਸਕਾਰ ਦਿੱਤੇ ਜਾਣਗੇ। ਪ੍ਰਿੰਟ, ਟੈਲੀਵਿਜ਼ਨ ਅਤੇ ਰੇਡੀਓ ਸ਼੍ਰੇਣੀ ਲਈ 11 ਪੁਰਸਕਾਰ ਰੱਖੇ ਗਏ ਹਨ, ਜਿਨ੍ਹਾਂ 'ਚ ਅਖਬਾਰਾਂ ਵਿੱਚ ਯੋਗਾ ਦੀ ਸਰਵੋਤਮ ਮੀਡੀਆ ਕਵਰੇਜ, ਇਲੈਕਟ੍ਰਾਨਿਕ ਮੀਡੀਆ (ਟੀਵੀ) ਵਿੱਚ ਯੋਗਾ ਦੀ ਸਰਵੋਤਮ ਮੀਡੀਆ ਕਵਰੇਜ ਅਤੇ ਇਲੈਕਟ੍ਰਾਨਿਕ ਮੀਡੀਆ (ਰੇਡੀਓ) ਵਿੱਚ ਸਰਵੋਤਮ ਮੀਡੀਆ ਕਵਰੇਜ ਸ਼ਾਮਲ ਹੈ।

ਇਹ ਵੀ ਪੜ੍ਹੋ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੂਰੀਨਾਮ ਤੇ ਸਰਬੀਆ ਦਾ ਦੌਰਾ ਕੀਤਾ ਪੂਰਾ, ਯੂਰਪ ਦੀ ਸੀ ਉਨ੍ਹਾਂ ਦੀ ਪਹਿਲੀ ਯਾਤਰਾ

ਸਾਲ 2023 ਲਈ ਪੁਰਸਕਾਰਾਂ ਦਾ ਐਲਾਨ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਹਰ ਸਾਲ 21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਨੇ ਦੁਨੀਆ ਭਰ 'ਚ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਇਕ ਲੋਕ ਲਹਿਰ ਦਾ ਰੂਪ ਧਾਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਯੋਗਾ ਨੇ ਦੁਨੀਆ ਭਰ ਦੇ ਲੱਖਾਂ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਮੀਡੀਆ ਨੇ ਜਾਗਰੂਕਤਾ ਫੈਲਾਉਣ ਅਤੇ ਯੋਗਾ ਦੀ ਪਰਿਵਰਤਨਸ਼ੀਲ ਸੰਭਾਵਨਾਵਾਂ ਨੂੰ ਪ੍ਰਦਰਸ਼ਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਮੀਡੀਆ ਦੀ ਅਹਿਮ ਭੂਮਿਕਾ ਨੂੰ ਦੇਖਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਮੀਡੀਆ ਸਨਮਾਨ ਦੇ ਦੂਜੇ ਸੰਸਕਰਨ ਦਾ ਆਯੋਜਨ ਕਰਨ ਦਾ ਫ਼ੈਸਲਾ ਕੀਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News