ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
Tuesday, Sep 10, 2024 - 06:48 PM (IST)
ਮਣੀਪੁਰ : ਮਣੀਪੁਰ ਸਰਕਾਰ ਨੇ ਮੰਗਲਵਾਰ ਨੂੰ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਪੂਰੇ ਰਾਜ ਵਿੱਚ ਪੰਜ ਦਿਨਾਂ ਲਈ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਰਾਜ ਦੇ ਗ੍ਰਹਿ ਵਿਭਾਗ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਇਹ ਫ਼ੈਸਲਾ ਤਸਵੀਰਾਂ, ਨਫ਼ਰਤ ਭਰੇ ਭਾਸ਼ਣ ਅਤੇ ਨਫ਼ਰਤ ਵਾਲੇ ਵੀਡੀਓ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਰੋਕਣ ਲਈ ਲਿਆ ਗਿਆ ਹੈ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਇਸ ਸਬੰਧ ਵਿਚ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਮਣੀਪੁਰ ਰਾਜ ਦੇ ਖੇਤਰੀ ਅਧਿਕਾਰ ਖੇਤਰ ਵਿੱਚ 10 ਸਤੰਬਰ ਨੂੰ ਦੁਪਹਿਰ 3 ਵਜੇ ਤੋਂ 15 ਸਤੰਬਰ ਨੂੰ ਦੁਪਹਿਰ 3 ਵਜੇ ਤੱਕ ਪੰਜ ਦਿਨਾਂ ਲਈ ਲੀਜ਼ਡ ਲਾਈਨ, VSAT, ਬਰਾਡਬੈਂਡ ਅਤੇ VPN ਸੇਵਾਵਾਂ ਸਮੇਤ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ/ਰੋਕਣ ਦੇ ਹੁਕਮ ਦਿੱਤੇ ਗਏ ਹਨ।'' ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਸੁਰੱਖਿਆ ਬਲਾਂ ਵਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਕਿਉਂਕਿ ਵਿਦਿਆਰਥੀ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਉਹਨਾਂ ਨਾਲ ਝੜਪ ਹੋ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਮਣੀਪੁਰ ਸਰਕਾਰ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਅਤੇ ਸੁਰੱਖਿਆ ਸਲਾਹਕਾਰ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਦੱਸ ਦੇਈਏ ਕਿ ਵਿਰੋਧ ਕਰ ਰਹੇ ਹਜ਼ਾਰਾਂ ਸਕੂਲੀ ਤੇ ਕਾਲਜ ਦੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਮਣੀਪੁਰ ਸਕੱਤਰੇਤ ਅਤੇ ਰਾਜ ਭਵਨ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਅਤੇ ਹਾਲ ਹੀ ਹੋਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਅਤੇ ਰਾਜ ਦੀ ਖੇਤਰੀ ਅਤੇ ਪ੍ਰਸ਼ਾਸਨਿਕ ਅਖੰਡਤਾ ਦੀ ਰੱਖਿਆ ਦੀ ਮੰਗ ਕੀਤੀ। ਤਾਜ਼ਾ ਹਿੰਸਕ ਘਟਨਾਵਾਂ 'ਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਅਤੇ 12 ਤੋਂ ਵੱਧ ਜ਼ਖ਼ਮੀ ਹੋਏ ਹਨ। ਫਿਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਅਤੇ ਰਾਜਪਾਲ ਅਚਾਰੀਆ ਨਾਲ ਮੁਲਾਕਾਤ ਕੀਤੀ। ਵਿਦਿਆਰਥੀ ਨੁਮਾਇੰਦਿਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਸੁਰੱਖਿਆ ਸਲਾਹਕਾਰ ਨੂੰ ਕਥਿਤ ਤੌਰ 'ਤੇ ਅਸਫਲ ਰਹਿਣ ਲਈ ਰਾਜ ਸਰਕਾਰ ਨੂੰ ਹਟਾਉਣ ਸਮੇਤ ਛੇ ਮੰਗਾਂ ਅੱਗੇ ਰੱਖੀਆਂ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਏਕੀਕ੍ਰਿਤ ਕਮਾਂਡ, ਜਿਸ ਦੀ ਅਗਵਾਈ ਵਰਤਮਾਨ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਸਾਬਕਾ ਡੀਜੀ ਕੁਲਦੀਪ ਸਿੰਘ ਕਰ ਰਹੇ ਹਨ, ਨੂੰ ਰਾਜ ਸਰਕਾਰ ਨੂੰ ਸੌਂਪਿਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8