ਕਿਸਾਨ ਅੰਦੋਲਨ ਵਿਚਾਲੇ ਵੱਡੀ ਖ਼ਬਰ, ਹਰਿਆਣਾ 'ਚ ਮੁੜ ਬਹਾਲ ਹੋਈ ਇੰਟਰਨੈੱਟ ਸੇਵਾ

Sunday, Feb 25, 2024 - 12:30 AM (IST)

ਕਿਸਾਨ ਅੰਦੋਲਨ ਵਿਚਾਲੇ ਵੱਡੀ ਖ਼ਬਰ, ਹਰਿਆਣਾ 'ਚ ਮੁੜ ਬਹਾਲ ਹੋਈ ਇੰਟਰਨੈੱਟ ਸੇਵਾ

ਅੰਬਾਲਾ (ਅਮਨ ਕਪੂਰ) - ਹਰਿਆਣਾ 'ਚ ਪਿਛਲੇ 14 ਦਿਨਾਂ ਤੋਂ ਬੰਦ ਇੰਟਰਨੈੱਟ ਸੇਵਾ ਨੂੰ ਬਹਾਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹਰਿਆਣਾ ਵਿਚ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਹਰਿਆਣਾ ਦੇ 8 ਜ਼ਿਲ੍ਹਿਆਂ ਵਿਚ ਇੰਟਰਨੈੱਟ ਅਤੇ ਐਸਐਮਐਸ ਸੇਵਾ ਬੰਦ ਸੀ। ਕਿਸਾਨ ਅੰਦੋਲਨ ਦੇ ਚੱਲਦਿਆਂ ਇਸ ਪਾਬੰਦੀ ਵਿਚ 11 ਫਰਵਰੀ ਤੋਂ ਲਗਾਤਾਰ ਵਾਧਾ ਕੀਤਾ ਜਾ ਰਿਹਾ ਸੀ। ਜਿਨ੍ਹਾਂ 8 ਜ਼ਿਲ੍ਹਿਆਂ ਵਿਚ ਇਹ ਸੇਵਾ ਬੰਦ ਸੀ ਉਨ੍ਹਾਂ ਵਿਚ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ, ਡੱਬਵਾਲੀ ਅਤੇ ਸਿਰਸਾ ਸ਼ਾਮਿਲ ਹਨ।

ਇਹ ਵੀ ਪੜ੍ਹੋ - ਸ਼ੁਭਕਰਨ ਦੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਲਈ ਧਰਨੇ 'ਚ ਪਹੁੰਚੇ ਰਾਜਾ ਵੜਿੰਗ 

ਦਿੱਲੀ ਬਾਰਡਰ ਤੋਂ ਵੀ ਹਟਾਏ ਬੈਰੀਕੇਡ
ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਜਾਰੀ ਅੰਦੋਲਨ ਵਿਚਾਲੇ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਵੱਲੋਂ 'ਦਿੱਲੀ ਕੂਚ' 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਦਿੱਲੀ ਪੁਲਸ ਨੇ ਹਰਿਆਣਾ ਨਾਲ ਲੱਗਦੀ ਸਰਹੱਦ ਨੂੰ ਅੰਸ਼ਕ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਹੈ। ਦਰਅਸਲ, ਕਿਸਾਨਾਂ ਦੇ 'ਦਿੱਲੀ ਕੂਚ' ਦੇ ਮੱਦੇਨਜ਼ਰ ਹਰਿਆਣਾ ਨਾਲ ਲੱਗਦੀ ਸਿੰਘੂ ਅਤੇ ਟਿੱਕਰੀ ਸਰਹੱਦ ਨੂੰ ਕਰੀਬ ਦੋ ਹਫ਼ਤਿਆਂ ਤੋਂ ਸੀਲ ਕੀਤਾ ਹੋਇਆ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੁਲਸ ਵੱਲੋਂ ਸੀਲ ਕੀਤੀਆਂ ਗਈਆਂ ਸਿੰਘੂ ਅਤੇ ਟਿੱਕਰੀ ਬਾਰਡਰ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਕੀ ਚੋਣ ਜਾਬਤੇ ਦੌਰਾਨ ਵੀ ਕਿਸਾਨਾਂ ਦਾ ਸੰਘਰਸ਼ ਰਹੇਗਾ ਜਾਰੀ? ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ (ਵੀਡੀਓ)

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 


author

Inder Prajapati

Content Editor

Related News