ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
Thursday, Nov 21, 2024 - 12:32 AM (IST)
ਇੰਫਾਲ : ਮਣੀਪੁਰ ਸਰਕਾਰ ਨੇ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਵਲੋਂ ਮਣੀਪੁਰ ਦੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਦੀ ਮੁਅੱਤਲੀ ਨੂੰ ਤਿੰਨ ਦਿਨ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ, "ਰਾਜ ਸਰਕਾਰ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਮਣੀਪੁਰ ਦੇ ਇੰਫਾਲ ਪੂਰਬੀ, ਇੰਫਾਲ ਪੱਛਮੀ, ਬਿਸ਼ਨੂਪੁਰ, ਥੌਬਲ, ਕਾਕਚਿੰਗ, ਕੰਗਪੋਕਪੀ ਅਤੇ ਚੂਰਾਚੰਦਪੁਰ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਤਿੰਨ ਹੋਰ ਦਿਨਾਂ ਲਈ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ।"
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਦੱਸ ਦੇਈਏ ਕਿ 16 ਨਵੰਬਰ ਨੂੰ ਮਣੀਪੁਰ ਸਰਕਾਰ ਨੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਅਤੇ ਬ੍ਰਾਡਬੈਂਡ ਇੰਟਰਨੈਟ ਸੇਵਾਵਾਂ ਨੂੰ ਦੋ ਦਿਨਾਂ ਲਈ ਮੁਅੱਤਲ ਕਰ ਦਿੱਤਾ ਸੀ। ਅਜਿਹਾ ਇਸ ਕਰਕੇ ਤਾਂਕਿ ਸਮਾਜ ਵਿਰੋਧੀ ਅਨਸਰ ਅਜਿਹੀ ਸਮੱਗਰੀ ਨਾ ਫੈਲਾ ਸਕਣ, ਜਿਸ ਨਾਲ ਕਾਨੂੰਨ ਅਤੇ ਵਿਵਸਥਾ ਪ੍ਰਭਾਵਿਤ ਹੋਵੇ। ਸੋਮਵਾਰ ਨੂੰ ਮੋਬਾਈਲ ਅਤੇ ਬ੍ਰਾਡਬੈਂਡ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਨੂੰ ਦੋ ਦਿਨ ਹੋਰ ਵਧਾ ਦਿੱਤਾ ਗਿਆ। ਹਾਲਾਂਕਿ ਆਮ ਜਨਤਾ, ਸਿਹਤ ਸੰਸਥਾਵਾਂ, ਵਿਦਿਅਕ ਅਦਾਰਿਆਂ ਅਤੇ ਵੱਖ-ਵੱਖ ਦਫ਼ਤਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਬ੍ਰਾਡਬੈਂਡ ਇੰਟਰਨੈੱਟ ਸੇਵਾਵਾਂ ਸ਼ਰਤੀਆ ਤੌਰ 'ਤੇ ਬਹਾਲ ਕਰ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ - ਅੱਜ ਜਾਂ ਭਲਕੇ ਪੈ ਸਕਦੈ ਭਾਰੀ ਮੀਂਹ, ਇਸ ਸੂਬੇ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਾਣੋ ਕੀ ਹੈ ਮਾਮਲਾ
ਮਣੀਪੁਰ ਵਿੱਚ ਸਥਿਤੀ ਨਾਜ਼ੁਕ ਬਣੀ ਹੋਈ ਹੈ। ਫੌਜੀ ਬਲਾਂ ਦੀ ਕਾਰਵਾਈ 'ਚ ਕੁਕੀ-ਜੋ ਭਾਈਚਾਰੇ ਦੇ 10 ਬਾਗੀਆਂ ਦੇ ਮਾਰੇ ਜਾਣ ਤੋਂ ਬਾਅਦ ਜਿਰੀਬਾਮ 'ਚ ਮੀਤੀ ਭਾਈਚਾਰੇ ਦੇ 6 ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਪੂਰੇ ਸੂਬੇ 'ਚ ਭਾਰੀ ਤਣਾਅ ਹੈ। ਦੱਸਿਆ ਜਾ ਰਿਹਾ ਹੈ ਕਿ ਮੇਤੀ ਭਾਈਚਾਰੇ ਦੀਆਂ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਨੂੰ ਅੱਤਵਾਦੀਆਂ ਨੇ ਇੱਕ ਕੈਂਪ ਤੋਂ ਕਥਿਤ ਤੌਰ 'ਤੇ ਅਗਵਾ ਕਰਨ ਤੋਂ ਬਾਅਦ ਮਾਰ ਦਿੱਤਾ ਸੀ। ਇਸ ਤੋਂ ਬਾਅਦ ਪੂਰੇ ਇਲਾਕੇ 'ਚ ਹਿੰਸਾ ਭੜਕ ਗਈ ਅਤੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਜਵਾਈ ਸਮੇਤ ਕਈ ਵਿਧਾਇਕਾਂ ਤੇ ਆਗੂਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਸ਼ਨੀਵਾਰ ਨੂੰ ਜਿਰੀਬਾਮ ਵਿੱਚ ਬਰਾਕ ਨਦੀ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਦੀਆਂ ਲਾਸ਼ਾਂ ਮਿਲੀਆਂ ਸਨ। ਇਸ ਦੌਰਾਨ ਸ਼ੁੱਕਰਵਾਰ ਰਾਤ ਨੂੰ ਇੱਕ ਔਰਤ ਅਤੇ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਭੜਕੀ ਹਿੰਸਾ ਕਾਰਨ ਇੰਫਾਲ ਘਾਟੀ ਖੇਤਰ 'ਚ ਫਿਲਹਾਲ ਅਣਮਿੱਥੇ ਸਮੇਂ ਲਈ ਕਰਫਿਊ ਲਾਗੂ ਹੈ। ਨਾਲ ਹੀ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ - JCB 'ਤੇ ਚੜ੍ਹ ਕੇ ਕਾਗਜ਼ ਵਾਂਗ ਉਡਾਏ ਲੱਖਾਂ ਰੁਪਏ, ਇਸ ਪਿੰਡ ਦੇ ਗ੍ਰੈਂਡ ਵਿਆਹ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8