ਬੰਦ ਕਰ''ਤਾ Internet ! ਵੱਡੀ ਗਿਣਤੀ ''ਚ ਤਾਇਨਾਤ ਕਰ ਦਿੱਤੀ ਪੁਲਸ, ਦਿੱਲੀ ''ਚ ਹੋਣ ਵਾਲੇ ਕੁਝ ਵੱਡਾ

Thursday, Jul 23, 2026 - 08:28 PM (IST)

ਬੰਦ ਕਰ''ਤਾ Internet ! ਵੱਡੀ ਗਿਣਤੀ ''ਚ ਤਾਇਨਾਤ ਕਰ ਦਿੱਤੀ ਪੁਲਸ, ਦਿੱਲੀ ''ਚ ਹੋਣ ਵਾਲੇ ਕੁਝ ਵੱਡਾ

ਨੈਸ਼ਨਲ ਡੈਸਕ : ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਜੰਤਰ-ਮੰਤਰ ਦੇ 1.5 ਕਿਲੋਮੀਟਰ ਦੇ ਘੇਰੇ 'ਚ ਮੋਬਾਈਲ ਇੰਟਰਨੈੱਟ ਸੇਵਾਵਾਂ ਅੱਧੀ ਰਾਤ ਤੱਕ ਮੁਅੱਤਲ ਕਰ ਦਿੱਤੀਆਂ, ਜਿੱਥੇ ਸੀਜੇਪੀ NEET ਪੇਪਰ ਲੀਕ ਨੂੰ ਲੈ ਕੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਤਾਜ਼ਾ ਹੁਕਮਾਂ ਦੇ ਤਹਿਤ "ਜਨਤਕ ਸੁਰੱਖਿਆ ਤੇ ਜਨਤਕ ਐਮਰਜੈਂਸੀ ਨੂੰ ਰੋਕਣ" ਦੇ ਹਿੱਤ ਵਿੱਚ ਦੂਰਸੰਚਾਰ ਐਕਟ, 2023 ਅਤੇ ਦੂਰਸੰਚਾਰ (ਸੇਵਾਵਾਂ ਦੀ ਅਸਥਾਈ ਮੁਅੱਤਲੀ) ਨਿਯਮਾਂ, 2024 ਦੇ ਤਹਿਤ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਵਾਨਗੀ ਨਾਲ ਸੇਵਾਵਾਂ ਦੀ ਮੁਅੱਤਲੀ ਵੀਰਵਾਰ ਨੂੰ ਅੱਧੀ ਰਾਤ ਤੱਕ ਵਧਾ ਦਿੱਤੀ ਗਈ। 
ਮੰਤਰਾਲੇ ਨੇ 17 ਜੁਲਾਈ ਤੋਂ ਖੇਤਰ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਵਾਲੇ ਪੰਜ ਅਜਿਹੇ ਆਦੇਸ਼ ਜਾਰੀ ਕੀਤੇ ਹਨ। ਮੰਤਰਾਲੇ ਦੇ ਹੁਕਮਾਂ ਦੇ ਅਨੁਸਾਰ, ਸਾਰੀਆਂ ਮੋਬਾਈਲ ਇੰਟਰਨੈੱਟ ਸੇਵਾਵਾਂ 23 ਜੁਲਾਈ ਸ਼ਾਮ 4 ਵਜੇ ਤੋਂ ਅੱਧੀ ਰਾਤ ਤੱਕ ਮੁਅੱਤਲ ਕਰ ਦਿੱਤੀਆਂ ਜਾਣਗੀਆਂ। ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ, ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਅਤੇ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ, ਸੀਜੇਪੀ ਦੀ ਅਗਵਾਈ ਵਿੱਚ ਇਹ ਵਿਰੋਧ ਪ੍ਰਦਰਸ਼ਨ 20 ਜੂਨ ਨੂੰ ਸ਼ੁਰੂ ਹੋਇਆ ਸੀ।

PunjabKesari

ਹੋਣ ਵਾਲਾ ਹੈ ਕੁਝ ਵੱਡਾ
ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਇਹ ਭਰੋਸਾ ਵੀ ਦਿੱਤਾ ਗਿਆ ਹੈ ਕਿ ਸ਼ਾਂਤੀਪੂਰਨ ਤਰੀਕੇ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਵਾਲੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਹ ਸਖ਼ਤ ਸੁਨੇਹਾ ਜੰਤਰ-ਮੰਤਰ 'ਤੇ ਚੱਲ ਰਹੇ CJP ਦੇ ਪ੍ਰਦਰਸ਼ਨਾਂ ਦੌਰਾਨ ਪੈਦਾ ਹੋਏ ਤਣਾਅ ਤੋਂ ਬਾਅਦ ਆਇਆ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਜਦੋਂ ਪ੍ਰਦਰਸ਼ਨਕਾਰੀਆਂ ਨੇ ਸੰਸਦ ਵੱਲ ਵਧਣ ਦੀ ਕੋਸ਼ਿਸ਼ ਕੀਤੀ ਸੀ ਤਾਂ ਪੁਲਸ ਨਾਲ ਹੋਈ ਝੜਪ ਵਿੱਚ ਕਈ ਲੋਕ ਅਤੇ ਪੁਲਸ ਕਰਮਚਾਰੀ ਜ਼ਖਮੀ ਹੋ ਗਏ ਸਨ। ਇਸੇ ਦੇ ਮੱਦੇਨਜ਼ਰ ਦਿੱਲੀ 'ਚ ਪਹਿਲਾਂ ਨਾਲੋ ਵੱਧ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਹੈ। 

ਸੁਰੱਖਿਆ ਦੇ ਮੱਦੇਨਜ਼ਰ ਲਏ ਵੱਡੇ ਫੈਸਲੇ
ਇਸ ਪ੍ਰਦਰਸ਼ਨ ਦਾ ਅਸਰ ਦਿੱਲੀ ਦੇ ਆਮ ਜਨਜੀਵਨ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਦਿੱਲੀ ਮੈਟਰੋ ਦੇ 17 ਪ੍ਰਮੁੱਖ ਸਟੇਸ਼ਨ, ਜਿਨ੍ਹਾਂ ਵਿੱਚ ਰਾਜੀਵ ਚੌਕ, ਪਟੇਲ ਚੌਂਕ ਅਤੇ ਕੇਂਦਰੀ ਸਕੱਤਰੇਤ ਸ਼ਾਮਲ ਹਨ, ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਕਨਾਟ ਪਲੇਸ ਦੇ ਦੁਕਾਨਦਾਰਾਂ ਅਤੇ ਰੈਸਟੋਰੈਂਟ ਮਾਲਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਸੰਸਥਾਵਾਂ ਸ਼ਾਮ 6:30 ਵਜੇ ਤੱਕ ਬੰਦ ਕਰ ਦੇਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਦੂਜੇ ਪਾਸੇ, ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਪੁਲਸ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ਵਿੱਚ ਲੈਣ ਦੀ ਸ਼ਕਤੀ ਨੂੰ 18 ਅਕਤੂਬਰ ਤੱਕ ਵਧਾ ਦਿੱਤਾ ਹੈ। ਪੁਲਸ ਦਾ ਮੁੱਖ ਉਦੇਸ਼ ਮੌਜੂਦਾ ਹਾਲਾਤ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਹੈ ਅਤੇ ਹਿੰਸਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕਰਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News