ਅੱਜ ਸ਼ਾਮ 6 ਵਜੇ ਤੋਂ ਬਾਅਦ 24 ਘੰਟੇ ਲਈ ਬੰਦ ਹੋਵੇਗਾ ਇੰਟਰਨੈੱਟ, ਜਾਣੋ ਵਜ੍ਹਾ

Sunday, Jul 21, 2024 - 05:24 PM (IST)

ਨੂਹ (ਭਾਸ਼ਾ)- ਹਰਿਆਣਾ ਸਰਕਾਰ ਨੇ ਬ੍ਰਜ ਮੰਡਲ ਜਲਾਭਿਸ਼ੇਕ ਯਾਤਰਾ ਤੋਂ ਪਹਿਲਾਂ ਐਤਵਾਰ ਨੂੰ ਨੂਹ ਜ਼ਿਲ੍ਹੇ 'ਚ ਮੋਬਾਇਲ ਇੰਟਰਨੈੱਟ ਅਤੇ ਐੱਸ.ਐੱਮ.ਐੱਸ. ਸੇਵਾਵਾਂ ਨੂੰ 24 ਘੰਟਿਆਂ ਲਈ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਪਿਛਲੇ ਸਾਲ ਇਸ ਯਾਤਰਾ ਦੌਰਾਨ ਹਿੰਸਾ ਹੋਈ ਸੀ। ਹਰਿਆਣਾ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਇੰਟਰਨੈੱਟ ਸੇਵਾ ਐਤਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਮੁਲਤਵੀ ਰਹੇਗੀ। ਹੁਕਮਾਂ 'ਚ ਕਿਹਾ ਗਿਆ ਹੈ,''ਜ਼ਿਲ੍ਹਾ ਨੂਹ 'ਚ ਤਣਾਅ, ਗੜਬੜੀ, ਅੰਦੋਲਨ, ਜਨਤਕ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਜਨਤਕ ਸ਼ਾਂਤੀ ਭੰਗ ਹੋਣ ਦਾ ਖ਼ਦਸ਼ਾ ਹੈ।''

ਇਹ ਹੁਕਮ ਵਟਸਐੱਪ, ਫੇਸਬੁੱਕ, ਟਵਿੱਟਰ ਆਦਿ ਵਰਗੇ ਸੋਸ਼ਲ ਮੀਡੀਆ ਮੰਚਾਂ ਦੇ ਮਾਧਿਅਮ ਨਾਲ ਗਲਤ ਜਾਣਕਾਰੀ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਦਿੱਤਾ ਗਿਆ ਹੈ। ਇਸ ਦੌਰਾਨ ਨੂਹ ਪੁਲਸ ਨੇ ਕਿਹਾ ਕਿ ਯਾਤਰਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪਿਛਲੇ ਸਾਲ 31 ਜੁਲਾਈ ਨੂੰ ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਭੀੜ ਵਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੂਸ ਨੂੰ ਰੋਕਣ ਦੀ ਕੋਸ਼ਿਸ਼ 'ਚ 2 ਹੋਮ ਗਾਰਡਜ਼ ਦੀ ਮੌਤ ਹੋ ਗਈ ਸੀ ਅੇ ਕਈ ਪੁਲਸ ਮੁਲਾਜ਼ਮਾਂ ਸਮੇਤ 15 ਹੋਰ ਜ਼ਖ਼ਮੀ ਹੋ ਗਏ ਸਨ। ਭੀੜ ਨੇ ਪਥਰਾਅ ਕੀਤਾ ਸੀ ਅਤੇ ਕਾਰਾਂ 'ਚ ਅੱਗ ਲਗਾ ਦਿੱਤੀ ਸੀ। ਉਸੇ ਰਾਤ ਭੀੜ ਨੇ ਗੁਰੂਗ੍ਰਾਮ 'ਚ ਇਕ ਮਸਜਿਦ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੇ ਨਾਇਬ ਇਮਾਮ ਨੂੰ ਮਾਰ ਦਿੱਤਾ। ਇਸ ਸੰਘਰਸ਼ ਦੇ ਅਧੀਨ 5 ਲੋਕ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News