ਹਰਿਆਣਾ ਦੇ ਕੁਝ ਇਲਾਕਿਆਂ 'ਚ ਮੁੜ ਇੰਟਰਨੈੱਟ ਬੰਦ, ਜਾਣੋ ਕਦੋਂ ਤੱਕ ਸੇਵਾਵਾਂ ਰਹਿਣਗੀਆਂ ਮੁਅੱਤਲ
Tuesday, Feb 27, 2024 - 09:04 PM (IST)
ਚੰਡੀਗੜ੍ਹ - ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਕਿਸਾਨਾਂ ਦੇ 'ਦਿੱਲੀ ਚਲੋ' ਅੰਦੋਲਨ ਦੇ ਮੱਦੇਨਜ਼ਰ ਅੰਬਾਲਾ ਜ਼ਿਲ੍ਹੇ ਦੀਆਂ ਕੁਝ ਥਾਵਾਂ 'ਤੇ 28 ਤੋਂ 29 ਫਰਵਰੀ ਤੱਕ ਮੋਬਾਈਲ ਇੰਟਰਨੈੱਟ ਅਤੇ ਬਲਕ ਮੈਸੇਜਿੰਗ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਇਹ ਨਵਾਂ ਫੈਸਲਾ ਅੰਬਾਲਾ ਸਮੇਤ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਅਤੇ ਮੈਸੇਜਿੰਗ ਸੇਵਾਵਾਂ ਬਹਾਲ ਕੀਤੇ ਜਾਣ ਤੋਂ ਦੋ ਦਿਨ ਬਾਅਦ ਆਇਆ ਹੈ। ਮੰਗਲਵਾਰ ਨੂੰ ਜਾਰੀ ਹੁਕਮਾਂ ਅਨੁਸਾਰ ਅੰਬਾਲਾ ਦੇ ਸਦਰ ਅੰਬਾਲਾ, ਪੰਜੋਖੇੜਾ ਅਤੇ ਨਾਗਲ ਥਾਣਾ ਖੇਤਰਾਂ ਵਿੱਚ ਸੇਵਾਵਾਂ ਮੁਅੱਤਲ ਰਹਿਣਗੀਆਂ।
ਹੁਕਮਾਂ ਅਨੁਸਾਰ ਇਹ ਹੁਕਮ 28 ਫਰਵਰੀ (ਅੱਧੀ ਰਾਤ) ਤੋਂ 29 ਫਰਵਰੀ (ਰਾਤ 11:59 ਵਜੇ) ਤੱਕ ਲਾਗੂ ਰਹੇਗਾ। ਇਹ ਫੈਸਲਾ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਅੰਬਾਲਾ ਦੇ ਡਿਪਟੀ ਕਮਿਸ਼ਨਰ ਤੋਂ 26 ਫਰਵਰੀ ਨੂੰ ਮਿਲੀ ਬੇਨਤੀ ਤੋਂ ਬਾਅਦ ਲਿਆ ਗਿਆ ਹੈ। ਹੁਕਮਾਂ ਅਨੁਸਾਰ, "ਭੜਕਾਊ ਪੋਸਟਾਂ ਅਤੇ ਝੂਠੀਆਂ ਅਫਵਾਹਾਂ ਫੈਲਾਉਣ ਲਈ ਇੰਟਰਨੈਟ ਸੇਵਾਵਾਂ ਦੀ ਦੁਰਵਰਤੋਂ ਕਰਕੇ ਅੰਬਾਲਾ ਜ਼ਿਲ੍ਹੇ ਵਿੱਚ ਜਨਤਕ ਕੰਮਾਂ ਵਿੱਚ ਵਿਘਨ, ਜਨਤਕ ਜਾਇਦਾਦਾਂ ਅਤੇ ਸਹੂਲਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਸਪੱਸ਼ਟ ਸੰਭਾਵਨਾ ਹੈ।" ਇਸ ਤੋਂ ਪਹਿਲਾਂ ਐਤਵਾਰ ਨੂੰ ਮੋਬਾਈਲ ਇੰਟਰਨੈਟ ਸੱਤ ਜ਼ਿਲ੍ਹਿਆਂ ਵਿੱਚ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e